ਦੋਆਬਾ ਮੈਡੀਕਲ ਪ੍ਰੈਕਟੀਸ਼ਨਰਜ਼ ਵਲੋਂ ਹੜ੍ਹ ਪੀੜਤਾਂ ਲਈ ਮੈਡੀਕਲ ਕੈਂਪ ਲਗਾਇਆ
ਸ਼ਾਹਕੋਟ 21 ਜੁਲਾਈ (ਲਖਵੀਰ ਵਾਲੀਆ) :- ਪਿਛਲੇ ਦਿਨੀਂ ਸੁਲਤਾਨਪੁਰ ਲੋਧੀ ਦੇ ਕਈ ਇਲਾਕਿਆਂ ਵਿੱਚ ਹੜ੍ਹ ਦੇ ਪਾਣੀ ਕਾਰਨ ਜੋ ਜਨ ਜੀਵਨ ਪ੍ਰਭਾਵਿਤ ਹੋਇਆ ਸੀ ਉਸ ਦੇ ਕਾਰਨ ਕਈ ਸਮਾਜ ਸੇਵੀ ਸੰਸਥਾਵਾਂ ਨੇ ਆਪਣੇ ਤੌਰ ਤੇ ਇਹਨਾਂ ਇਲਾਕਿਆਂ ਦੇ ਵਿੱਚ ਖਾਣ ਪੀਣ ਅਤੇ ਜ਼ਰੂਰੀ ਵਸਤਾਂ ਦੀ ਸੇਵਾ ਨਿਭਾਈ ਹੈ ਅਤੇ ਇਸ ਹੜ੍ਹ ਦੌਰਾਨ ਕਈ ਬਿਮਾਰੀਆਂ ਦਾ ਖਤਰਾ ਪੈਦਾ ਹੋਣ ਦਾ ਡਰ ਹੈ ਬੇਸ਼ੱਕ ਪ੍ਰਸ਼ਾਸਨ ਨੇ ਹਰ ਤਰ੍ਹਾਂ ਦੇ ਇੰਤਜ਼ਾਮ ਹੋਏ ਸਨ ਪਰ ਦੁਆਬਾ ਮੈਡੀਕਲ ਪ੍ਰੈਕਟੀਸ਼ਨਰਜ਼ ਪੰਜਾਬ ਦੇ ਡਾਕਟਰਾਂ ਨੇ ਕਈ ਪ੍ਰਭਾਵਿਤ ਇਲਾਕਿਆਂ ਦੇ ਵਿੱਚ ਪ੍ਰਸ਼ਾਸਨ ਦੀ ਮੱਦਦ ਦੇ ਨਾਲ ਕੈਂਪ ਲਗਾਏ ਸਨ ਅਤੇ ਇਸ ਮੌਕੇ ਜ਼ਿਲ੍ਹਾ ਪ੍ਰਧਾਨ ਡਾਕਟਰ ਰਾਜੀਵ ਸ਼ਰਮਾ ਅਤੇ ਉਪ ਪ੍ਰਧਾਨ ਡਾਕਟਰ ਭਗਵਾਨ ਦਾਸ ਲਾਲਕਾ ਦੀ ਅਗਵਾਈ ਹੇਠ ਕਈ ਪਿੰਡਾਂ ਵਿੱਚ ਦਵਾਈਆਂ ਦੀ ਮੁਫ਼ਤ ਸੇਵਾ ਕੀਤੀ ਜਿਸ ਵਿੱਚ ਡਾਕਟਰ ਬਲਵਿੰਦਰ ਸਿੰਘ ਢਿੱਲੋਂ, ਡਾਕਟਰ ਕੁਲਵਿੰਦਰ ਸਿੰਘ, ਬਲਜਿੰਦਰ ਸਿੰਘ, ਗੁਰਵਿੰਦਰ ਸਿੰਘ, ਗੁਰਦੇਵ ਸਿੰਘ, ਬਲਬੀਰ ਸਿੰਘ, ਸ਼ਿੰਗਾਰਾ ਸਿੰਘ, ਰਾਮ ਸਿੰਘ, ਜਗਤਾਰ ਸਿੰਘ, ਸਵਰਨ ਸਿੰਘ, ਕੁਲਵੰਤ ਸਿੰਘ, ਅਮਰੀਕ ਸਿੰਘ, ਬਲਵਿੰਦਰ ਸਿੰਘ, ਬਲਬੀਰ ਸਿੰਘ, ਸੁਖਵਿੰਦਰ ਮੱਟੂ, ਪ੍ਰਿੰਸ ਗੋਤਮ ਅਤੇ ਮਨੀ ਗਿੱਲ ਵੱਲੋਂ ਪਿੰਡ ਮੰਡਾਲਾਂ, ਸਰੂਪ ਵਾਲ, ਸ਼ੇਖ ਮੰਗਾਂ, ਅਤੇ ਅਲੀ ਖ਼ੁਰਦ ਵਿਚ ਕੈਂਪ ਲਗਾਏ ਗਏ ਸਨ ਅਤੇ ਇਸ ਸਮੇਂ ਇਨ੍ਹਾਂ ਡਾਕਟਰਾਂ ਨੇ ਬਿਨ੍ਹਾਂ ਕਿਸੇ ਕੀਮਤ ਦੇ ਸਿਹਤ ਸਹੂਲਤਾਂ ਦਿੱਤੀਆਂ। ਅਤੇ ਇਸ ਮੌਕੇ ਪ੍ਰਧਾਨ ਰਾਜੀਵ ਸ਼ਰਮਾ ਨੇ ਕਿਹਾ ਕਿ ਸਮਾਜ ਵਿੱਚ ਕੋਈ ਵੀ ਔਕੜ ਆਵੇਗੀ ਤਾਂ ਦੁਆਬਾ ਮੈਡੀਕਲ ਪ੍ਰੈਕਟੀਸ਼ਨਰਜ਼ ਪੂਰੇ ਤਨ ਮਨ ਦੇ ਨਾਲ ਸਮਾਜ ਦੀ ਸੇਵਾ ਕਰੇਗਾ
0 Comments