*ਡੀ.ਐਸ.ਪੀ. ਬਲਜੀਤ ਸਿੰਘ ਬਰਾੜ, ਸਬ ਡਵੀਜ਼ਨ ਮੌੜ ਵੱਲੋ 50,000/— ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਮੌਕਾ ਪਰ 30,000/—ਰੁਪਏ ਦੀ ਰਿਸ਼ਵਤ ਲੈਦਾ ਵਿਜੀਲੈਂਸ ਬਠਿੰਡਾ ਵੱਲੋ ਗ੍ਰਿਫਤਾਰ*

 *ਡੀ.ਐਸ.ਪੀ. ਬਲਜੀਤ ਸਿੰਘ ਬਰਾੜ, ਸਬ ਡਵੀਜ਼ਨ ਮੌੜ ਵੱਲੋ 50,000/— ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਮੌਕਾ ਪਰ 30,000/—ਰੁਪਏ ਦੀ ਰਿਸ਼ਵਤ ਲੈਦਾ ਵਿਜੀਲੈਂਸ ਬਠਿੰਡਾ ਵੱਲੋ ਗ੍ਰਿਫਤਾਰ*


ਬਠਿੰਡਾ 25 ਪੰਜਾਬ ਇੰਡੀਆ ਨਿਊਜ਼ ਬਿਊਰੋ 

 ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਦੀ ਨੀਤੀ ਅਤੇ ਚੀਫ ਵਿਜੀਲੈਂਸ ਬਿਉਰੋ ਪੰਜਾਬ ਵੱਲੋਂ ਰਿਸ਼ਵਤਖੋਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਸ਼ੁੱਕਰਵਾਰ ਨੂੰ ਸਬ ਡਵੀਜ਼ਨ ਮੌੜ ਦੇ ਡੀ।ਐਸ।ਪੀ। ਬਲਜੀਤ ਸਿੰਘ ਬਰਾੜ ਨੂੰ 30,000/— ਰੁਪਏ ਦੀ ਰਿਸ਼ਵਤ ਲੈਦਿਆ ਰੰਗੇ ਹੱਥੀ ਕਾਬੂ ਕਰ ਲਿਆ ਹੈ। 

  ਅੱਜ ਇਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਮੌੜ ਮੰਡੀ ਜਿਲਾ ਬਠਿੰਡਾ ਦੇ ਵਾਸੀ ਰਵਿੰਦਰ ਸਿੰਘ ਵੱਲੋ ਕੀਤੀ ਸ਼ਿਕਾਇਤ ਦੇ ਆਧਾਰ ਤੇ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਮੁਦੱਈ ਰਵਿੰਦਰ ਸਿੰਘ ਜ਼ੋ ਕਿ ਮੋਬਾਇਲ ਰਿਪੇਅਰ ਦਾ ਕੰਮ ਕਰਦਾ ਹੈ,ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਸਦੇ ਲੜਕੇ ਦੇ ਖਿਲਾਫ ਥਾਣਾ ਬਾਲਿਆਵਾਲੀ ਵਿਖੇ ਲੜਾਈ ਝਗੜੇ ਦੀ ਰਪਟ ਦਰਜ ਕੀਤੀ ਗਈ ਹੈ। ਇਸ ਕੇਸ ਵਿੱਚ ਆਪਣੇ ਲੜਕੇ ਦੀ ਬੇਗੁਨਾਹੀ ਲਈ ਮੁਦੱਈ ਰਵਿੰਦਰ ਸਿੰਘ ਵੱਲੋ ਦਰਖਾਸਤ ਸੀਨੀਅਰ ਕਪਤਾਨ ਪੁਲਿਸ ਬਠਿੰਡਾ ਨੂੰ ਦਿੱਤੀ ਗਈ ਸੀ, ਜਿਸਦੀ ਪੜਤਾਲ ਡੀ।ਐਸ।ਪੀ। ਸਬ ਡਵੀਜ਼ਨ ਮੌੜ ਨੂੰ ਮਾਰਕ ਹੋਈ ਸੀ। ਮੁਦੱਈ ਨੇ ਇਹ ਵੀ ਦੱਸਿਆ ਕਿ ਉਸ ਵੱਲੋ ਆਪਣੇ ਲੜਕੇ ਦੀ ਬੇਗੁਨਾਹੀ ਸਬੰਧੀ ਇੱਕ ਵੀਡੀਉ ਰਿਕਾਰਡਿੰਗ ਵੀ ਬਲਜੀਤ ਸਿੰਘ ਬਰਾੜ ਡੀ.ਐਸ.ਪੀ. ਸਬ ਡਵੀਜ਼ਨ ਮੌੜ ਦੇ ਵਾਰ—ਵਾਰ ਪੇਸ਼ ਕੀਤੀ ਗਈ ਪ੍ਰੰਤੂ ਫਿਰ ਵੀ ਬਲਜੀਤ ਸਿੰਘ ਬਰਾੜ ਡੀ.ਐਸ.ਪੀ. ਸਬ ਡਵੀਜ਼ਨ ਮੌੜ ਵੱਲੋ ਮੁਦੱਈ ਦੇ ਲੜਕੇ ਦੀ ਬੇਗੁਨਾਹੀ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਮੁਦੱਈ ਦੇ ਲੜਕੇ ਨੂੰ ਬੇਗੁਨਾਹ ਕਰਨ ਲਈ 50,000/— ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ। ਮੁਦੱਈ ਪਾਸ 50,000/— ਰੁਪਏ ਪੂਰੇ ਨਾ ਹੋਣ ਕਰਕੇ ਉਸਨੇ 30,000/— ਰੁਪਏ ਦਾ ਇੰਤਜ਼ਾਮ ਕੀਤਾ ਜੋ ਅੱਜ ਡੀ.ਐਸ.ਪੀ. ਵੱਲੋ ਪਹਿਲੀ ਕਿਸ਼ਤ ਵੱਜੋ ਹਾਸਲ ਕੀਤੇ ਜਾਣੇ ਸਨ।

ਇਥੇ ਬੁਲਾਰੇ ਨੇ ਦੱਸਿਆ ਕਿ ਮੁਦੱਈ ਰਵਿੰਦਰ ਸਿੰਘ ਦੀ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਉਰੋ ਬਠਿੰਡਾ ਨੇ ਜਾਲ ਵਿਛਾਇਆ ਤੇ ਬਲਜੀਤ ਸਿੰਘ ਬਰਾੜ ਡੀ.ਐਸ.ਪੀ. ਸਬ ਡਵੀਜ਼ਨ ਮੌੜ ਨੂੰ ਮੁਦੱਈ ਰਵਿੰਦਰ ਸਿੰਘ ਕੋਲੋ 30,000/— ਰੁਪਏ ਦੀ ਰਿਸ਼ਵਤ ਦੀ ਰਕਮ ਹਾਸਲ ਕਰਦਿਆ ਦੋ ਸਰਕਾਰੀ ਗਵਾਹਾ ਦੀ ਹਾਜ਼ਰੀ ਵਿੱਚ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧ ਵਿੱਚ ਉਕਤ ਮੁਲਜ਼ਮ ਖਿਲਾਫ ਵਿਜੀਲੈਂਸ ਬਿਉਰੋ ਦੇ ਥਾਣਾ ਬਠਿੰਡਾ ਰੇਂਜ਼ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ। ਇਸ ਤੋਂ ਇਲਾਵਾ ਡੀ.ਐਸ.ਪੀ. ਬਲਜੀਤ ਸਿੰਘ ਬਰਾੜ ਦੇ ਰੀਡਰ ਹੌਲਦਾਰ ਮਨਪ੍ਰੀਤ ਸਿੰਘ ਪਾਸੋ 1,00,000/— ਰੁਪਏ ਦੀ ਰਕਮ ਬ੍ਰਾਮਦ ਹੋਈ ਹੈ, ਜਿਸ ਸਬੰਧੀ ਸ਼ੱਕ ਹੈ ਕਿ ਇਹ ਵੀ ਰਿਸ਼ਵਤ ਦੀ ਰਕਮ ਹੋ ਸਕਦੀ ਹੈ। ਇਸ ਵੱਖਰੀ ਬ੍ਰਾਮਦ ਹੋਈ 1,00,000/— ਰੁਪਏ ਦੀ ਰਕਮ ਸਬੰਧੀ ਰੀਡਰ ਹੌਲਦਾਰ ਮਨਪ੍ਰੀਤ ਸਿੰਘ ਦਾ ਰੋਲ ਤਫਤੀਸ਼ ਦੋਰਾਨ ਵਿਚਾਰਿਆ ਜਾਵੇਗਾ।

Post a Comment

0 Comments