*ਪਹਿਲੇ 6 ਮਹੀਨੇ ਮਾਂ ਦਾ ਦੁੱਧ ਬੱਚੇ ਲਈ ਸੰਪੂਰਨ ਖੁਰਾਕ : ਡਾ.ਰਿਤੂ ਜੈਨ*

  ਪਹਿਲੇ 6 ਮਹੀਨੇ ਮਾਂ ਦਾ ਦੁੱਧ ਬੱਚੇ ਲਈ ਸੰਪੂਰਨ ਖੁਰਾਕ : ਡਾ.ਰਿਤੂ ਜੈਨ 

 ਸਿਹਤ ਵਿਭਾਗ ਵੱਲੋਂ 01 ਤੋਂ 07 ਅਗਸਤ 2023 ਤੱਕ ਮਨਾਇਆ ਜਾ ਰਿਹਾ "ਮਾਂ ਦੇ ਦੁੱਧ ਦੀ ਮਹੱਤਤਾ" ਸੰਬੰਧੀ ਜਾਗਰੂਕਤਾ ਹਫ਼ਤਾ


ਮੋਗਾ 03 ਅਗਸਤ[ ਕੈਪਟਨ ਸੁਭਾਸ਼ ਸ਼ਰਮਾ]  

ਪੰਜਾਬ ਵਿਭਾਗ ਮੋਗਾ ਵੱਲੋਂ "ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ ਹਫ਼ਤਾ" 1 ਅਗਸਤ ਤੋਂ 7 ਅਗਸਤ 2023 ਤੱਕ ਮਨਾਇਆ ਜਾ ਰਿਹਾ  ਹੈ। ਡਾ. ਰਿਤੂ  ਜੈਨ ਜਿਲਾ ਪਰਿਵਾਰ ਤੇ ਭਲਾਈ  ਅਫਸਰ  ਵੱਲੋ ਵੱਲੋਂ ਦੱਸਿਆ ਗਿਆ ਕਿ ਮਹਿਲਾਵਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਸਿਹਤ ਵਿਭਾਗ ਵੱਲੋਂ ਹਰ ਸਾਲ ਜਾਗਰੂਕਤਾ ਹਫ਼ਤਾ ਮਨਾਇਆ ਜਾਂਦਾ ਹੈ। ਇਸ ਵਾਰ ਇਹ ਦਿਵਸ "ਮਾਂ ਦੇ ਦੁੱਧ ਨੂੰ ਲਾਜਮੀ ਬਣਾਉਣਾ : ਕੰਮਕਾਜੀ ਮਾਤਾ-ਪਿਤਾ ਲਈ ਬਦਲਾਅ ਲਿਆਉਣਾ" ਵਿਸ਼ੇ ਤਹਿਤ ਮਨਾਇਆ ਜਾ ਰਿਹਾ ਹੈ।  

ਡਾ  ਰਿਤੂ  ਜੈਨ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜਨਮ ਤੋਂ ਬਾਅਦ ਇੱਕ ਨਵਜਾਤ ਬੱਚੇ ਲਈ ਮਾਂ ਦਾ ਦੁੱਧ ਸਭ ਤੋਂ ਜਰੂਰੀ ਚੀਜ ਹੁੰਦਾ ਹੈ। ਬੱਚੇ ਨੂੰ ਪਹਿਲੇ 6 ਮਹੀਨੇ ਤੱਕ ਕੇਵਲ ਮਾਂ ਦਾ ਦੁੱਧ ਹੀ ਪਿਲਾਇਆ ਜਾਵੇ ਕਿਉਂ ਕਿ ਮਾਂ ਦੇ ਦੁੱਧ ਵਿੱਚ ਅਜਿਹੇ ਤੱਤ ਹੁੰਦੇ ਹਨ ਜੋ ਬੱਚੇ ਨੂੰ ਮਾਰੂ ਰੋਗਾਂ ਤੋਂ ਬਚਾਉਂਦਾ ਹੈ ਅਤੇ । ਉਨ੍ਹਾਂ ਕਿਹਾ ਕਿ 6 ਮਹੀਨੇ ਤੋਂ ਬਾਅਦ ਬੱਚੇ ਨੂੰ ਮਾਂ ਦੇ ਦੁੱਧ ਦੇ ਨਾਲ-ਨਾਲ ਨਰਮ ਖੁਰਾਕ ਜਿਵੇਂ ਚਾਵਲ, ਖਿਚੜੀ, ਦਲੀਆ ਆਦਿ ਦੇਣਾ ਸ਼ੁਰੂ ਕਰਨ ਦੇਣਾ ਚਾਹੀਦਾ ਹੈ। ਸੰਤੁਲਿਤ ਖੁਰਾਕ ਤੋਂ ਇਲਾਵਾ 2 ਸਾਲ ਤੱਕ ਬੱਚੇ ਨੂੰ ਮਾਂ ਦਾ ਦੁੱਧ ਜਰੂਰ ਪਿਲਾਓ, ਜਿਸ ਨਾਲ ਬੱਚੇ ਅਤੇ ਮਾਂ ਵਿੱਚ ਆਪਸੀ ਪਿਆਰ ਵੱਧਦਾ ਹੈ। ਮਾਂ ਦੇ ਪਹਿਲੇ ਗਾੜੇ ਦੁੱਧ (ਬਹੁਲਾ) ਵਿੱਚ ਨਵ-ਜੰਮੇ ਬੱਚੇ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਸਾਰੇ ਜਰੂਰੀ ਤੱਤ ਮੌਜੂਦ ਹੁੰਦੇ ਹਨ। ਮਾਂ ਦੇ ਦੁੱਧ ਵਿੱਚ ਐਂਟੀਬਾਡੀ ਮੌਜੂਦ ਹੁੰਦੇ ਹਨ, ਜੋ ਬੱਚੇ ਨੂੰ ਵਾਇਰਸ, ਬੈਕਟੀਰੀਆ ਅਤੇ ਰੋਗਾਂ ਨਾਲ ਲੜਨ ਦੀ ਸਮਰਥਾ ਵਧਾਉਂਦਾ ਹੈ ਅਤੇ ਬੱਚੇ ਦੇ ਇਮਊਨ ਸਿਸਟਮ ਨੂੰ ਮਜਬੂਤ ਕਰਦਾ ਹੈ। ਮਾਂ ਦਾ ਦੁੱਧ ਬੱਚੇ ਨੂੰ ਕੁਪੋਸ਼ਨ ਤੇ ਡਾਇਰੀਆ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਬਚਾਉਂਦਾ ਹੈ। ਉਨ੍ਹਾਂ ਕਿਹਾ ਕਿ ਮਾਂ ਦਾ ਦੁੱਧ ਨਾ ਸਿਰਫ਼ ਬੱਚੇ ਲਈ ਫਾਇਦੇਮੰਦ ਹੁੰਦਾ ਹੈ, ਸਗੋਂ ਔਰਤ ਨੂੰ ਵੀ ਛਾਤੀ ਅਤੇ ਬੱਚੇਦਾਨੀ ਦੇ ਕੈਂਸਰ ਵਰਗੀਆਂ ਬਿਮਾਰੀਆਂ ਹੋਣ ਦਾ ਖਤਰਾ ਘਟ ਜਾਂਦਾ ਹੈ। ਨਵ-ਜੰਮੇ ਬੱਚੇ ਨੂੰ ਪੋਸ਼ਣ, ਸੁਰੱਖਿਆ ਅਤੇ ਪਿਆਰ ਦੀ ਲੋੜ ਹੁੰਦੀ ਹੈ, ਇਨ੍ਹਾਂ ਸਾਰੀਆਂ ਜਰੂਰਤਾਂ ਦੀ ਪੂਰਤੀ ਮਾਂ ਦਾ ਦੁੱਧ ਹੀ ਕਰਦਾ ਹੈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ.ਡੀ.ਪੀ.ਸਿੰਘ  ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਿਤੂ ਜੈਨ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਅਸ਼ੋਕ ਸਿੰਗਲਾ ਆਦ ਹਾਜ਼ਰ ਸਨ ।

Post a Comment

0 Comments