ਬਾਬਾ ਬਲਬੀਰ ਸਿੰਘ 96 ਕਰੋੜੀ,ਢਾਡੀ ਤਰਸੇਮ ਸਿੰਘ ਮੋਰਾਂਵਾਲੀ ਓਵਰਸੀਜ਼ ਕਾਂਗਰਸ ਯੂ.ਕੇ. ਦੇ ਆਗੂ ਦਲਜੀਤ ਸਿੰਘ ਸਹੋਤਾ,ਦੇ ਘਰ ਪੁੱਜੇ ਭਰਵਾਂ ਸਵਾਗਤ ਕੀਤਾ
ਬਰਨਾਲਾ,27,ਅਗਸਤ/ਕਰਨਪ੍ਰੀਤ ਕਰਨ
-ਗੁਰੂ ਤੇਗ਼ ਬਹਾਦਰ ਗੁਰਦੁਆਰਾ ਅਤੇ ਗੁਰੂ ਨਾਨਕ ਗੁਰਦੁਆਰਾ ਲੈਸਟਰ ਵਿਖੇ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਹੇ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦੋਵਾਂ ਅਸਥਾਨਾਂ 'ਤੇ ਧਾਰਮਿਕ ਸਮਾਗਮ ਕਰਵਾਏ ਗਏ,ਆਪਣੇ ਜਥੇ ਸਮੇਤ ਵਿਸ਼ੇਸ਼ ਤੌਰ 'ਤੇ ਭਾਰਤ ਤੋਂ ਲਿਆਦੇ ਗੁਰੂ ਸਾਹਿਬਾਨਾਂ ਦੇ ਇਤਿਹਾਸਕ ਸ਼ਸਤਰਾਂ ਦੇ ਸੰਗਤਾਂ ਨੂੰ ਦਰਸ਼ਨ ਕਰਵਾਏ ਗਏ। ਜਿਸ ਵਿਚ ਨਿਹੰਗ ਸਿੰਘਾਂ ਦੀ ਮੁੱਖ ਜਥੇਬੰਦੀ ਬੁੱਢਾ ਦਲ ਦੇ 14ਵੇਂ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ,ਢਾਡੀ ਤਰਸੇਮ ਸਿੰਘ ਮੋਰਾਂਵਾਲੀ ਓਵਰਸੀਜ਼ ਕਾਂਗਰਸ ਯੂ.ਕੇ. ਦੇ ਆਗੂ ਦਲਜੀਤ ਸਿੰਘ ਸਹੋਤਾ,ਦੇ ਘਰ ਪੁੱਜੇ ਜਿੱਥੇ ਉਹਨਾਂ ਦਾ ਭਰਵਾਂ ਸਵਾਗਤ ਕੀਤਾ
ਨਿਹੰਗ ਸਿੰਘਾਂ ਦੇ ਮੁਖੀ ਬਾਬਾ ਬਲਵੀਰ ਸਿੰਘ ਨੇ ਮੀਡੀਆ ਨਾਲ ਗਲਬਾਤ ਕਰਦਿਆਂ ਕਿਹਾ ਕਿ ਗੁਰੂ ਦੇ ਸੱਚੇ ਸੁੱਚੇ ਨਿਹੰਗ ਸਿੰਘ ਕਿਸੇ ਦਾ ਬੁਰਾ ਨਹੀਂ ਚਿਤਵਦੇ, ਇਹ ਰੱਬੀ ਬਾਣੀ ਤੇ ਬਾਣੇ ਦੋ ਬੁੱਢਾ ਦਲ ਨੇ ਸੰਗਤਾਂ ਨੂੰ ਗੁਰੂ ਸਾਹਿਬਾਨਾਂ ਦੇ ਪੁਰਾਤਨ ਸ਼ਸਤਰਾਂ ਦੇ ਦਰਸ਼ਨ ਕਰਵਾਏ ਧਾਰਨੀ ਹਨ। ਇਹ ਸ਼ਸਤਰ ਤੇ ਸ਼ਾਸਤਰ ਦੇ ਪੁਜਾਰੀ ਹਨ। ਅਨਿਆਏ ਵਿਰੁੱਧ ਡੱਟਣ ਤੇ ਇਨਸਾਫ ਤੇ ਪਹਿਰਾ ਦੇਣ ਵਾਲੇ ਸਿੰਘ ਸੂਰਮੇ ਹਨ।ਇਸ ਮੌਕੇ ਗੁਰੂ ਤੇਗ਼ ਬਹਾਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਰਾਜਮਨਿੰਦਰ ਸਿੰਘ ਕੰਗ, ਓਵਰਸੀਜ਼ ਕਾਂਗਰਸ ਯੂ.ਕੇ. ਦੇ ਆਗੂ ਦਲਜੀਤ ਸਿੰਘ ਸਹੋਤਾ, ਇਸ ਪੰਥ ਪ੍ਰਸਿੱਧ ਢਾਡੀ ਗਿਆਨੀ ਤਰਸੇਮ ਸਿੰਘ ਮੋਰਾਂਵਾਲੀ ਤੇ ਪੰਥਕ ਵਿਦਵਾਨ ਗਿਆਨੀ ਭਗਵਾਨ ਸਿੰਘ ਜੌਹਲ ਨੇ ਵੀ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਬਾਬਾ ਹਰਜੀਤ ਸਿੰਘ ਮਹਿਤਾ ਚੌਕ ਖੰਡਾ ਖੜਕੇਗਾ ਦੇ ਰਾਗੀ ਜਥੇ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਇਸ ਮੌਕੇ ਭਗਵਾਨ ਸਿੰਘ ਜੋਹਲ ਜਸਵਿੰਦਰ ਸਿੰਘ ਰਣ ਸਿੰਘ ਮੰਗਤ ਸਿੰਘ ਆਦਿ ਹਾਜਿਰ ਸਨ !
0 Comments