ਜਬਰਦਸਤੀ ਜਮੀਨ ਪਰ ਕਬਜ਼ਾ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਕੇਸ ਵਿੱਚੋਂ ਮੁਲਜ਼ਮਾਨ ਬਾਇੱਜ਼ਤ ਬਰੀ

 ਜਬਰਦਸਤੀ ਜਮੀਨ ਪਰ ਕਬਜ਼ਾ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਕੇਸ ਵਿੱਚੋਂ ਮੁਲਜ਼ਮਾਨ ਬਾਇੱਜ਼ਤ ਬਰੀ


ਬਰਨਾਲਾ,31,ਜੁਲਾਈ /ਕਰਨਪ੍ਰੀਤ ਕਰਨ 

- ਮਾਨਯੋਗ ਅਦਾਲਤ ਸ਼੍ਰੀ ਚੇਤਨ ਸ਼ਰਮਾ, ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਸਾਹਿਬ ਬਰਨਾਲਾ ਵੱਲੋਂ ਸੁਖਦੇਵ ਸਿੰਘ ਉਰਫ ਦੇਵ ਪੁੱਤਰ ਜੱਗਰ ਸਿੰਘ, ਬਲਵੀਰ ਸਿੰਘ ਉਰਫ ਬਿੱਟੂ ਪੁੱਤਰ ਸੁਖਦੇਵ ਸਿੰਘ ਉਰਫ ਦੇਵ ਵਾਸੀਆਨ ਭਦੌੜ ਨੂੰ ਭਦੌੜ ਵਿਖੇ ਹਰਦੇਵ ਸਿੰਘ ਦੀ ਜਮੀਨ ਪਰ ਜਬਰਦਸਤੀ ਕਬਜ਼ਾ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਕੇਸ ਵਿੱਚੋਂ ਬਾਇੱਜ਼ਤ ਬਰੀ ਕਰਨ ਦਾ ਹੁਕਮ ਸੁਣਾਇਆ ਗਿਆ ਹੈ। ਧੀਰਜ ਕੁਮਾਰ ਐਡਵੋਕੇਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰਦੇਵ ਸਿੰਘ ਉਰਫ ਬਲਦੇਵ ਸਿੰਘ ਵਾਸੀ ਭਦੌੜ ਨੇ ਮਿਤੀ 27-05-2018 ਨੂੰ ਪੁਲਿਸ ਪਾਸ ਬਿਆਨ ਦਰਜ਼ ਕਰਵਾਇਆ ਕਿ ਸੁਖਦੇਵ ਸਿੰਘ ਅਤੇ ਬਲਵੀਰ ਸਿੰਘ ਨੇ ਸਵੇਰੇ 9:30 ਵਜ਼ੇ ਉਸਦੀ 1 ਕਨਾਲ 11 ਮਰਲੇ ਜਮੀਨ ਪੱਤੀ ਦੀਪ ਸਿੰਘ ਭਦੌੜ ਵਿਖੇ ਟਰੈਕਟਰ ਨਾਲ ਵਾਹ ਕੇ ਨਜਾਇਜ਼ ਕਬਜ਼ਾ ਕਰ ਲਿਆ ਹੈ ਅਤੇ ਜਦੋਂ ਹਰਦੇਵ ਸਿੰਘ ਨੇ ਜਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਇਹਨਾਂ ਨੇ ਹਰਦੇਵ ਸਿੰਘ ਨੂੰ ਜਾਨੋਂ ਮਾਰਨ ਦੀਆਂਧਮਕੀਆਂ ਦਿੱਤੀਆਂ। ਜਿਸ ਤੇ ਥਾਣਾ ਭਦੌੜ ਦੀ ਪੁਲਿਸ ਵੱਲੋਂ ਹਰਦੇਵ ਸਿੰਘ ਦੇ ਬਿਆਨ ਦੇ ਆਧਾਰ ਤੇ ਇੱਕ ਐਫ.ਆਈ.ਆਰ. ਨੰਬਰ 52 ਮਿਤੀ 27-05-2018, ਜੇਰ ਧਾਰਾ 447/511/506/34 ਆਈ.ਪੀ.ਸੀ. ਤਹਿਤ ਥਾਣਾ ਭਦੌੜ ਵਿਖੇ ਦਰਜ਼ ਕੀਤੀ ਗਈ ਸੀ। ਜੋ ਹੁਣ ਮਾਨਯੋਗ ਅਦਾਲਤ ਵੱਲੋਂ ਮੁਲਜ਼ਮਾਨ ਦੇ ਵਕੀਲ  ਧੀਰਜ ਕੁਮਾਰ, ਐਡਵੋਕੇਟ, ਬਰਨਾਲਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਹੋਇਆ ਕਿ ਗਵਾਹਨ ਦੇ ਬਿਆਨ ਆਪਸ ਵਿੱਚ ਮੇਲ ਨਹੀਂ ਖਾਂਦੇ, ਪੁਲਿਸ ਨੇ ਜਮੀਨ ਸਬੰਧੀ ਕੋਈ ਨਿਸ਼ਾਨਦੇਹੀ ਨਹੀਂ ਕਰਵਾਈ, ਨਾ ਹੀ ਕਿਸੇ ਪੜੋਸੀ ਦੇ ਕੋਈ ਬਿਆਨ ਲਿਖੇ, ਉਕਤ ਕੇਸ ਵਿੱਚੋਂ ਮੁਲਜ਼ਮਾਨ ਨੂੰ ਬਾਇੱਜ਼ਤ ਬਰੀ ਕਰਨ ਦਾ ਹੁਕਮ ਸੁਣਾਇਆ ਗਿਆ।

Post a Comment

0 Comments