ਸਰਬੱਤ ਦਾ ਭਲਾ ਟਰੱਸਟ ਵਲੋਂ ਕੋਰਸ ਪੂਰਾ ਕਰ ਚੁੱਕੇ ਸਿੱਖਿਆਰਥੀਆਂ ਨੂੰ ਵੰਡੇ ਗਏ ਸਰਟੀਫਿਕੇਟ।
ਫਿਰੋਜਪੁਰ,10 ਅਗਸਤ (ਹਰਜਿੰਦਰ ਸਿੰਘ ਕਤਨਾ)-ਉੱਘੇ ਸਮਾਜ ਸੇਵੀ ਡਾ ਐਸ ਪੀ ਸਿੰਘ ਓਬਰਾਏ ਅਤੇ ਉਨ੍ਹਾਂ ਦੀ ਸੰਸਥਾ ਸਰਬੱਤ ਦਾ ਭਲਾ ਟਰੱਸਟ ਵੱਲੋਂ ਜਿੱਥੇ ਸਮੇਂ ਸਮੇਂ ਤੇ ਲੋੜਵੰਦ ਲੋਕਾਂ ਦੀ ਮੂਹਰੇ ਆ ਕੇ ਮੱਦਦ ਕੀਤੀ ਜਾਂਦੀ ਹੈ ਉੱਥੇ ਸੰਸਥਾ ਵੱਲੋਂ ਫਰੀ ਕੋਰਸਾਂ ਦੇ ਸੈਂਟਰ ਖੋਲਕੇ ਨੋਜਵਾਨਾਂ ਨੂੰ ਹੱਥੀਂ ਹੁਨਰ ਸਿਖਾ ਕੇ ਉਨ੍ਹਾਂ ਨੂੰ ਆਪਣਾ ਰੋਜਗਾਰ ਚਲਾਉਣ ਲਈ ਵੀ ਤਿਆਰ ਵੀ ਕੀਤਾ ਜਾਂਦਾ ਹੈ।ਇਸੇ ਲੜੀ ਨੂੰ ਅੱਗੇ ਤੋਰਦੇ ਹੋਏ ਕੌਮੀ ਪਧਾਨ ਸ ਜੱਸਾ ਸਿੰਘ ਸੰਧੂ ਅਤੇ ਸਿੱਖਿਆ ਡਾਇਰੈਕਟਰ ਮੈਡਮ ਇੰਦਰਜੀਤ ਕੌਰ ਗਿੱਲ ਦੇ ਦਿਸ਼ਾ ਨਿਰਦੇਸ਼ਾ ਅਤੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਦੀ ਯੋਗ ਅਗਵਾਈ ਵਿੱਚ ਪਿੰਡ ਗਿੱਲ ਦੇ ਬਾਬਾ ਸ਼ਰਧਾ ਰਾਮ ਗੁਰਦੁਆਰਾ ਸਾਹਿਬ ਵਿੱਚ ਇੱਕ ਮੁਫਤ ਸਿਲਾਈ ਸਿਖਲਾਈ ਸੈਂਟਰ ਚਲਾਇਆ ਜਾ ਰਿਹਾ ਹੈ ।ਇਸ ਸਿਲਾਈ ਸੈਂਟਰ ਦੇ ਪਹਿਲੇ ਬੈਚ ਦੇ ਖਤਮ ਹੋਣ ਤੇ ਕੋਰਸ ਸਫਲਤਾ ਪੂਰਵਕ ਢੰਗ ਨਾਲ ਪੂਰਾ ਕਰਨ ਵਾਲੇ ਸਿੱਖਿਆਰਥੀਆਂ ਦੇ ਫਾਈਨਲ ਪ੍ਰੀਖਿਆ ਲਈ ਗਈ ਸੀ ਤੇ ਪ੍ਰੀਖਿਆ ਨੂੰ ਸਫਲਤਾ ਪੂਰਵਕ ਪਾਸ ਕਰਨ ਵਾਲੀਆਂ ਸਿੱਖਿਆਰਥਣਾਂ ਨੂੰ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਸਥਾ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ, ਇਸਤਰੀ ਵਿੰਗ ਪ੍ਰਧਾਨ ਮੈਡਮ ਅਮਰਜੀਤ ਕੌਰ ਛਾਬੜਾ,ਬਲਾਕ ਪ੍ਰਧਾਨ ਬਹਾਦਰ ਸਿੰਘ ਭੁੱਲਰ ਅਤੇ ਭੁਪਿੰਦਰ ਸਿੰਘ ਸਮੇਤ ਹੋਰਾਂ ਨੇ ਆਪਣੇ ਆਪਣੇ ਵਿਚਾਰ ਸਾਂਝੇ ਕੀਤੇ। ਬੁਲਾਰਿਆਂ ਵੱਲੋਂ ਟਰੱਸਟ Ajun ਗਤੀਵਿਧੀਆਂ ਤੇ ਜਾਣਕਾਰੀ ਦਿੱਤੀ ਗਈ ਅਤੇ ਪਾਸ ਹੋਣ ਵਾਲੀਆਂ ਸਿਖਿਆਰਥਣਾਂ ਨੂੰ ਵਧਾਈ ਦਿੱਤੀ। ਇਸ ਮੋਕੇ ਲਖਵਿੰਦਰ ਸਿੰਘ ਕਰਮੂਵਾਲਾ,ਹਰਜੀਤ ਸਿੰਘ ਮਾਣਾ ਪ੍ਰਧਾਨ , ਡਾ ਮਨਜੀਤ ਸਿੰਘ , ਗੁਰਪ੍ਰੀਤ ਸਿੰਘ ਵੜਿੰਗ, ਚਮਕੌਰ ਸਿੰਘ ਫੋਜੀ, ਟੀਚਰ ਰਾਜਬੀਰ ਕੌਰ,ਸੁਖਚੈਣ ਸਿੰਘ , ਕਾਕਾ ਟੇਲਰ,ਵੀਰਪਾਲ ਕੌਰ , ਜਗਰੂਪ ਸਿੰਘ ਰੂਪਾ,ਲਖਵਿੰਦਰ ਸਿੰਘ ਲੱਖਾ,ਜਗਸੀਰ ਸਿੰਘ ਕਲਸੀ, ਜਗਸੀਰ ਸਿੰਘ ਫੋਜੀ, ਹਰਵਿੰਦਰ ਸਿੰਘ , ਗੁਰਮੀਤ ਸਿੰਘ ਅਤੇ ਸਤਵਿੰਦਰ ਸਮੇਤ ਹੋਰ ਪਿੰਡ ਵਾਸੀ ਵੀ ਮੌਜੂਦ ਸਨ।
0 Comments