ਅਜੋਕੇ ਸਮੇਂ ਨੈਤਿਕ ਗਿਆਨ ਬੱਚਿਆਂ ਲਈ ਜ਼ਰੂਰੀ।

 ਅਜੋਕੇ ਸਮੇਂ ਨੈਤਿਕ ਗਿਆਨ ਬੱਚਿਆਂ ਲਈ ਜ਼ਰੂਰੀ।


ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਮਾਤਾ ਗੁਜਰੀ ਜੀ ਭਲਾਈ ਕੇਂਦਰ ਬੁਢਲਾਡਾ ਦੇ ਆਗੂ ਅਤੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਸਰਕਲ ਇੰਚਾਰਜ ਮਾਸਟਰ ਕੁਲਵੰਤ ਸਿੰਘ ਨੇ ਅੱਜ ਸਰਕਾਰੀ ਸੈਕੰ: ਸਕੂਲ ਪਿੰਡ ਬਛੁਆਣਾ ਵਿਖੇ ਪ੍ਰਾਰਥਨਾ ਮੌਕੇ ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਬਾਰੇ ਗਿਆਨ ਦਿੰਦੇ ਹੋਏ ਨਸ਼ਿਆਂ ਦੇ ਨੁਕਸਾਨ, ਮਾਤਾ ਪਿਤਾ, ਵਡਿਆਂ ਅਤੇ ਅਧਿਆਪਕਾਂ ਦਾ ਸਤਿਕਾਰ,ਨਾਮ ਜਪਣ ਦੀ ਮਹਤਤਾ ਦਸਦੇ ਹੋਏ ਚੰਗੇ ਕੰਮ ਕਰਨ ਦੀ ਸਿਖਿਆ ਦਿੱਤੀ। ਸਾਰੀ ਉਮਰ ਗੁਰੂ ਨਾਨਕ ਦੇਵ ਦੇ ਤਿੰਨ ਸਿਧਾਂਤ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਨੂੰ ਆਪਣੀ ਜੀਵਨ ਦਾ ਅਧਾਰ ਬਨਾਉਣ ਦੀ ਪ੍ਰੇਰਨਾ ਦਿੱਤੀ। ਬੱਚਿਆਂ ਤੋਂ ਪ੍ਰਸ਼ਨ ਪੁੱਛ ਕੇ ਇਨਾਮ ਦਿੱਤੇ।ਇਸ ਦੇ ਨਾਲ ਹੀ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਲਾਈ ਜਾਂਦੀ ਨੈਤਿਕ ਅਤੇ ਧਾਰਮਿਕ ਪ੍ਰੀਖਿਆ ਦੇਣ ਲਈ ਵੀ ਪ੍ਰੇਰਿਆ ਜੋ ਹਰ ਸਾਲ ਨਵੰਬਰ ਮਹੀਨੇ ਵਿੱਚ ਸਾਰੇ ਦੇਸ਼ ਵਿੱਚ ਹੁੰਦੀ ਹੈ। ਸਿੱਖ ਮਿਸ਼ਨਰੀ ਕਾਲਜ ਦਾ ਇਹ ਬਹੁਤ ਸ਼ਲਾਘਾਯੋਗ ਉਪਰਾਲਾ ਹੈ। ਬੱਚਿਆਂ ਅਤੇ ਅਧਿਆਪਕਾਂ ਨੇ ਪੂਰਨ ਸਹਿਯੋਗ ਦਿੱਤਾ ਅਤੇ ਵੱਧ ਤੋਂ ਵੱਧ ਬੱਚਿਆਂ ਵਲੋਂ ਇਸ ਪ੍ਰੀਖਿਆ ਵਿੱਚ ਹਿੱਸਾ ਲੈਣ ਲਈ ਵਿਸ਼ਵਾਸ ਦਵਾਇਆ। ਇਸ ਮੌਕੇ ਸੰਸਥਾ ਮੈਂਬਰ ਸ੍ਰ ਅਵਤਾਰ ਸਿੰਘ ਭੱਟੀ, ਨੱਥਾ ਸਿੰਘ ਅਤੇ ਸਕੂਲ ਦਾ ਸਮੂਹ ਸਟਾਫ ਮੌਜੂਦ ਸੀ।

Post a Comment

0 Comments