ਐੱਸ.ਐਸ.ਪੀ. ਨਾਨਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐੱਸ.ਐੱਚ.ਓ. ਮੇਲਾ ਸਿੰਘ ਦੀ ਅਗਵਾਈ ਹੇਠ ਕੀਤੀ ਪਿੰਡ ਰੱਲੀ ਵਿਖੇ ਨਸ਼ਿਆਂ ਸੰਬੰਧੀ ਮੀਟਿੰਗ

 ਐੱਸ.ਐਸ.ਪੀ. ਨਾਨਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐੱਸ.ਐੱਚ.ਓ. ਮੇਲਾ ਸਿੰਘ ਦੀ ਅਗਵਾਈ ਹੇਠ ਕੀਤੀ ਪਿੰਡ ਰੱਲੀ ਵਿਖੇ ਨਸ਼ਿਆਂ ਸੰਬੰਧੀ ਮੀਟਿੰਗ


ਬੁਢਲਾਡਾ-(ਦਵਿੰਦਰ ਸਿੰਘ ਕੋਹਲੀ)-
ਨਸ਼ਿਆਂ ਦਾ ਖਾਤਮਾ ਕਰਨ ਲਈ ਮਾਨਸਾ ਦੇ ਐੱਸ.ਐੱਸ.ਪੀ. ਨਾਨਕ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਐੱਸ.ਐੱਚ. ਓ. ਸਦਰ ਮੇਲਾ ਸਿੰਘ ਦੀ ਅਗਵਾਈ ਹੇਠ ਪਿੰਡ ਰੱਲੀ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਸੰਬੰਧੀ ਜਾਗਰੂਕ ਕਰਨ ਲਈ ਇੱਕ ਵਿਸ਼ਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਨਸ਼ਿਆਂ ਤੋਂ ਮੁਕਤ ਕਰਵਾਉਣ ਲਈ ਲੋਕਾਂ ਨੂੰ ਇਸ ਦੇ ਸਰੀਰਕ ਅਤੇ ਮਾਨਸਿਕ ਨੁਕਸਾਨਾਂ ਸਬੰਧੀ ਸੁਚੇਤ ਕੀਤਾ ਗਿਆ ਅਤੇ ਇਸ ਤੋਂ ਦੂਰੀ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਮੀਟਿੰਗ ਵਿੱਚ ਮੈਂਬਰ ਐਚ.ਸੀ. ਜਗਤਾਰ ਸਿੰਘ,ਸੁਲਵਿੰਦਰ ਸਿੰਘ ਬੱਗਾ, ਗਮਦੂਰ ਸਿੰਘ, ਨੰਬਰਦਾਰ ਦਰਸ਼ਨ ਸਿੰਘ, ਸਤਪਾਲ ਸ਼ਰਮਾ, ਕਾਲਾ ਸਿੰਘ ਅਤੇ ਲਖਵਿੰਦਰ ਸਿੰਘ ਆਦਿ ਸ਼ਾਮਿਲ ਸਨ।

Post a Comment

0 Comments