ਸਿਹਤ ਵਿਭਾਗ ਵੱਲੋਂ ਆਈ ਫਲੂ ਸਬੰਧੀ ਜਾਗਰੂਕਤਾ ਸੈਮੀਨਾਰ ਆਯੋਜਿਤ।

 ਸਿਹਤ ਵਿਭਾਗ ਵੱਲੋਂ ਆਈ ਫਲੂ ਸਬੰਧੀ ਜਾਗਰੂਕਤਾ ਸੈਮੀਨਾਰ ਆਯੋਜਿਤ।

ਬਰਸਾਤੀ ਮੌਸਮ ਵਿੱਚ ਅੱਖਾਂ ਦੀਆਂ ਬੀਮਾਰੀਆਂ ਤੋਂ ਸੁਚੇਤ ਰਹਿਣ ਅਤੇ ਸਾਫ਼ ਸਫਾਈ ਦਾ ਵਿਸ਼ੇਸ ਧਿਆਨ ਰੱਖਣ ਦੀ ਲੋੜ: ਮੱਤੀ।


ਬੁਢਲਾਡਾ-(ਦਵਿੰਦਰ ਸਿੰਘ ਕੋਹਲੀ)

-ਲੋਕਾਂ ਨੂੰ ਸਿਹਤਮੰਦ ਜੀਵਨ ਜਿਉਣ ਦਾ ਪੱਧਰ ਉੱਚਾ ਚੁੱਕਣ ਲਈ ਸਿਹਤ ਵਿਭਾਗ, ਮਾਨਸਾ ਵੱਲੋਂ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ  ਦੇ ਹੁਕਮਾਂ ਅਨੁਸਾਰ, ਮਾਣਯੋਗ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ, ਮਾਨਸਾ ਡਾ. ਅਸ਼ਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ  ਡਾ. ਗੁਰਚੇਤਨ ਪ੍ਰਕਾਸ਼ ਐਸ. ਐਮ.ਓ ਬੁਢਲਾਡਾ ਦੀ ਅਗਵਾਈ ਵਿੱਚ  ਅਤੇ ਜਿਲ੍ਹਾ ਮਾਸ ਮੀਡੀਆ ਅਤੇ ਸੂਚਨਾ ਅਫ਼ਸਰ ਮਾਨਸਾ ਵਿਜੇ ਜੈਨ ਅਤੇ ਪਵਨ ਫੱਤਾ ਦੀ ਦੇਖ ਰੇਖ ਵਿੱਚ ਅਨੁਸਾਰ ਸਮੇ-ਸਮੇਂ ਤੇ  ਐਕਸਟੈਸ਼ਨ ਲੈਕਚਰ ਕਰਵਾਏ ਜਾਂਦੇ ਹਨ ਅਤੇ ਲੋੜ ਅਨੁਸਾਰ ਘਰੋ-ਘਰੀ,ਸਕੂਲਾਂ ਅਤੇ ਸੱਥਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਦਾ ਹੈ। । ਇਸੇ ਲੜੀ ਵਿੱਚ ਤਹਿਤ ਸਰਕਾਰੀ ਹਾਈ ਸਕੂਲ ਅਹਿਮਦਪੁਰ  ਵਿਖੇ ਕਰਵਾਏ ਐਕਸਟੈਸ਼ਨ ਲੈਕਚਰ ਦੌਰਾਨ ਸ਼੍ਰੀ ਹਰਬੰਸ ਮੱਤੀ ਬੀ.ਈ.ਈ ਅਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਦੀ ਟੀਮ ਵੱਲੋਂ ਅੱਖਾਂ ਦੀਆਂ ਬੀਮਾਰੀਆਂ ਬਾਰੇ ਜਾਗਰੂਕਤਾ ਸੈਮੀਨਰ ਕਰਕੇ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ ।  ਹਰਬੰਸ ਮੱਤੀ ਨੇ ਸਰਕਾਰੀ ਹਾਈ ਸਕੂਲ ਅਹਿਮਦਪੁਰ  ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਤੰਦਰੁਸਤ ਸਿਹਤ ਪਾਉਣ ਲਈ ਆਪਣੀ ਸਿਹਤ ਸਬੰਧੀ ਸਿੱਖਿਅਕ ਤੇ ਜਾਗਰੂਕ ਹੋਣਾ ਬਹੁਤ ਜਰੂਰੀ ਹੈ। ।ਉਨਾ ਕਿਹਾ ਕਿ ਬਰਸਾਤੀ ਮੌਸਮ ਵਿੱਚ ਜਲਦੀ ਫੈਲਣ ਵਾਲੀਆਂ ਬੀਮਾਰੀਆਂ ਵਿੱਚ ਅੱਖਾਂ ਦੀਆਂ ਬੀਮਾਰੀਆਂ ਵੀ ਆਮ ਹਨ, ਖਾਸ ਕਰਕੇ ਇਸ ਮੌਸਮ ਵਿੱਚ ‘ਆਈ ਫਲੂ' ਬਹੁਤ ਤੇਜੀ ਨਾਲ ਫੈਲਣ ਵਾਲਾ ਰੋਗ ਹੈ। ਬਰਸਾਤੀ ਮੌਸਮ ਵਿੱਚ ਅੱਖਾਂ ਦੀਆਂ ਬੀਮਾਰੀਆਂ ਤੋਂ ਸੁਚੇਤ ਰਹਿਣ ਅਤੇ ਸਾਫ਼ ਸਫਾਈ ਦਾ ਵਿਸ਼ੇਸ ਧਿਆਨ ਰੱਖਣ ਦੀ ਲੋੜ ਹੈ। ਸਰਕਾਰ ਵੱਲੋਂ ਪ੍ਰਾਪਤ ਹਦਾਇਤਾਂ ਦੀ ਰੌਸ਼ਨੀ ਵਿੱਚ ਅਜੋਕੇ ਮੌਸਮ ਵਿੱਚ ਅੱਖਾਂ ਦੇ ਰੋਗਾਂ ਤੋਂ ਬਚਾਅ ਲਈ ਅਤੇ ਅੱਖਾਂ ਦੀ ਉਚਿਤ ਸਿਹਤ ਸੰਭਾਲ ਲਈ ਇਹ ਹੈਲਥ ਐਡਵਾਈਜਰੀ ਜਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਵਿੱਚ ਤੇਜੀ ਨਾਲ ਫੈਲਣ ਵਾਲੇ ਕੰਜਕਟਿਵਾਈਟਿਸ ਆਈ ਫਲੂ ਤੋਂ ਚੌਕਸ ਰਹਿਣ ਦੀ ਲੋੜ ਹੈ। ਇਸ ਵਿੱਚ ਅੱਖਾਂ ਦਾ ਸੁਜਣਾਂ, ਲਾਲੀ, ਅੱਖਾਂ ਵਿੱਚ ਰੜਕ ਪੈਣੀ ਮੁੱਖ ਲੱਛਣ ਹਨ। ਅੱਖਾਂ ਵਿੱਚ ਵਧੇਰੇ ਗਿੱਡ ਆ ਸਕਦੀ ਹੈ ਅਤੇ ਬੱਚਿਆਂ ਵਿੱਚ ਬੁਖਾਰ ਵੀ ਹੋ ਸਕਦਾ ਹੈ। ਆਈ ਫਲੂ ਤੋਂ ਬਚਾਅ ਅਤੇ ਇਸ ਰੋਗ ਵਿੱਚ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਰੋਗ,ਪੀੜਿਤ ਵਿਅਕਤੀ ਦੀਆਂ ਅੱਖਾਂ ਵੱਲ ਦੇਖਣ ਨਾਲ ਨਹੀਂ ਫੈਲਦਾ ਸਗੋਂ ਪੀੜਿਤ ਵਿਅਕਤੀ ਨਾਲ ਤੌਲੀਆ, ਮੇਕਅਪ ਆਦਿ ਵਸਤਾਂ ਸਾਂਝੀਆ ਕਰਨ ਨਾਲ ਮੌਕੇ ਫੈਲ ਸਕਦਾ ਹੈ।ਉਨ੍ਹਾਂ ਕਿਹਾ ਕਿ ਇਸ ਰੋਗ ਤੋਂ ਬਚਾਅ ਲਈ ਹੱਥਾਂ ਨੂੰ ਸਮੇਂ ਸਮੇਂ ਤੇ ਸਾਬਣ ਪਾਣੀ ਨਾਲ ਚੰਗੀ ਤਰਾਂ ਸਾਫ ਕੀਤਾ ਜਾਵੇ, ਪੀੜਤ ਵਿਅਕਤੀ ਸਵਿਮਿੰਗ ਨਾ ਕਰੇ, ਅੱਖਾਂ ਨੂੰ ਦਿਨ ਵਿੱਚ ਦੋ ਤਿੰਨ ਵਾਰ ਸਾਫ ਪਾਣੀ ਨਾਲ ਸਾਫ ਕੀਤਾ ਜਾਵੇ ਅਤੇ ਗਹਿਰੇ ਰੰਗ ਦੇ ਧੁੱਪ ਵਾਲੇ ਚਸ਼ਮੇ ਦਾ ਇਸਤੇਮਾਲ ਕਰਨ ਤੋਂ ਇਲਾਵਾ ਆਪਣੇ ਆਲੇ ਦੁਆਲੇ ਅਤੇ ਨਿੱਜੀ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਇਹ ਬਹੁਤ ਹੀ ਵੀ ਮਹੱਤਵਪੂਰਨ ਹੈ ਕਿ ਬਿਨਾ ਡਾਕਟਰੀ ਸਲਾਹ ਤੋਂ ਅੱਖਾਂ ਲਈ ਕਿਸੇ ਵੀ ਦਵਾਈ ਦੀ ਵਰਤੋਂ ਨਾ ਕੀਤੀ ਜਾਵੇ।ਇਸ ਮੌਕੇ ਸਕੂਲ ਅਧਿਆਪਕ ਸ਼੍ਰੀ ਗੁਰਜੰਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੁਆਰਾ ਸੂਬੇ ਦੀ ਖੁਸ਼ਹਾਲੀ ਅਤੇ ਤੰਦਰੂਸਤੀ ਲਈ ਸ਼ੁਰੂ ਕੀਤੀ ਦਾ ਸਿਹਤ ਜਾਗਰੂਕਤਾ ਮੁਹਿੰਮ ਦਾ ਮੰਤਵ ਹਰੇਕ ਨਾਗਰਿਕ ਨੂੰ ਸਿਹਤਮੰਦ ਬਨਾਉਣਾ ਹੈ। ਪੰਜਾਬ ਵਿਚੋਂ ਬਿਮਾਰੀਆਂ ਦੇ ਖਾਤਮੇ ਲਈ ਸੁਹਿਰਦ ਹੋਏ ਸਿਹਤ ਵਿਭਾਗ ਵੱਲੋਂ ਜਿੱਥੇ ਸਰਕਾਰੀ ਹਸਪਤਾਲਾਂ ਵਿਚ ਮਾਹਿਰ ਡਾਕਟਰਾਂ ਰਾਹੀਂ ਲੋਕਾਂ ਦੀਆਂ ਬਿਮਾਰੀਆਂ ਨੂੰ ਜੜੋਂ ਪੁੱਟਣ ਦਾ ਕਾਰਜ ਕੀਤਾ ਜਾ ਰਿਹਾ ਹੈ, ਉਥੇ ਹੁਣ ਜਾਗਰੂਕਤਾ ਸੈਮੀਨਾਰ ਵੀ ਲਗਾਏ ਜਾ ਰਹੇ ਹਨ ਤਾਂ ਜੇ ਆਮ ਲੋਕ ਤੰਦਰੁਸਤ ਜ਼ਿੰਦਗੀ ਜਿਉਣ । ਇਨਾ ਜਾਗਰੂਕਤਾ ਸੈਮੀਨਾਰ  ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਇਸ ਪ੍ਰੋਗਰਾਮ ਦੀ ਸਫਲਤਾ ਲਈ ਸਕੂਲ ਪ੍ਰਿੰਸਿਪਲ ਸ਼੍ਰੀ ਜਗਜੀਤ ਨੇ ਵਿਸ਼ੇਸ਼ ਸਹਿਯੋਗ ਦਿੱਤਾ ।ਅੰਤ ਵਿੱਚ ਸਕੂਲ ਅਧਿਆਪਕ ਜਗਮੇਲ ਸਿੰਘ ਨੇ ਸਮੂਹ ਹਾਜਰੀਨ ਦਾ ਧੰਨਵਾਦ ਕੀਤਾ।

Post a Comment

0 Comments