ਉਮੇਸ਼ਵਰੀ ਸ਼ਰਮਾ ਨੇ ਜ਼ਿਲ੍ਹਾ ਖੇਡ ਅਫ਼ਸਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ

 ਉਮੇਸ਼ਵਰੀ ਸ਼ਰਮਾ ਨੇ ਜ਼ਿਲ੍ਹਾ ਖੇਡ ਅਫ਼ਸਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ


ਬਰਨਾਲਾ, 21 ਅਗਸਤ/ਕਰਨਪ੍ਰੀਤ ਕਰਨ 

ਮੈਡਮ ਉਮੇਸ਼ਵਾਰੀ ਸ਼ਰਮਾ ਨੇ ਅੱਜ ਜ਼ਿਲ੍ਹਾ ਖੇਡ ਅਫ਼ਸਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ। ਮਾਲੇਰਕੋਟਲਾ ਨਾਲ ਸਬੰਧਤ ਮੈਡਮ ਉਮੇਸ਼ਵਰੀ ਸ਼ਰਮਾ ਇਸ ਤੋਂ ਪਹਿਲਾ ਐਸ.ਏ.ਐੱਸ ਨਗਰ ਸਣੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਸੇਵਾਵਾਂ ਨਿਭਾਅ ਚੁੱਕੇ ਹਨ।

                       ਅਹੁਦਾ ਸੰਭਾਲਣ ਮੌਕੇ ਉਨ੍ਹਾਂ ਕਿਹਾ ਕਿ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਅਤੇ ਖੇਡ ਅਫ਼ਸਰ ਦਫ਼ਤਰ ਦੇ ਕੋਚਾਂ ਅਤੇ ਸਮੂਹ ਸਟਾਫ਼ ਨੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

Post a Comment

0 Comments