-ਮਾਨਸਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵੱਡੀ ਕਾਰਵਾਈ-
- 12 ਮੁੱਕਦਮੇ ਦਰਜ ਕਰਕੇ 15 ਵਿਅਕਤੀਆਂ ਨੂੰ ਕਾਬੂ ਕਰਕੇ 40 ਕਿਲੋਗ੍ਰਾਂਮ ਭੁੱਕੀ ਚੂਰਾ ਪੋਸਤ, 510 ਨਸੀਲੀਆਂ ਗੋਲੀਆਂ, 11 ਗ੍ਰਾਂਮ ਹੈਰੋਇਨ(ਚਿੱਟਾ) ,2 ਕਿਲੋਗ੍ਰਾਂਮ ਗਾਂਜਾਂ ਅਤੇ 885 ਸਿਗਨੇਚਰ ਕੈਪਸੂਲ ਕੀਤੇ ਬਰਾਮਦ-
-ਆਬਕਾਰੀ ਐਕਟ ਤਹਿਤ 1 ਮੁਕੱਦਮਾ ਦਰਜ ਕਰਕੇ 1 ਵਿਅਕਤੀ ਨੂੰ ਕਾਬੂ ਕਰਕੇ 80 ਲੀਟਰ ਲਾਹਣ ਕੀਤਾ ਬਰਾਮਦ-
- ਜਿਲ੍ਹੇ ਦੇ ਮੈਡੀਕਲ ਕੈਮਿਸਟਾਂ ਵੱਲੋਂ ਜਿਲ੍ਹਾਂ ਨੂੰ ਨਸਾ ਮੁਕਤ ਕਰਨ ਦਾ ਲਿਆ ਪ੍ਰਣ-ਡਾ: ਨਾਨਕ ਸਿੰਘ-
ਮਾਨਸਾ ,08 ਅਗਸਤ ਗੁਰਜੰਟ ਸਿੰਘ ਬਾਜੇਵਾਲੀਆ
ਡਾ. ਨਾਨਕ ਸਿੰਘ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਮਾਨਯੋਗ ਪੰਜਾਬ ਸਰਕਾਰ ਮੁੱਖ ਮੰਤਰੀ ਪੰਜਾਬ ਮਾਨਯੋਗ ਭਗਵੰਤ ਸਿੰਘ ਮਾਨ ਅਤੇ ਮਾਨਯੋਗ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ,ਆਈ.ਪੀ.ਐਸ ਜੀ ਦੇ ਦਿਸਾ ਨਿਰਦੇਸ਼ਾ ਤਹਿਤ ਸ੍ਰੀ ਸੁਰਿੰਦਰਪਾਲ ਸਿੰਘ ਪਰਮਾਰ ਆਈ.ਪੀ.ਐਸ ਐਡੀਸਨਲ ਡਾਇਰੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਜੀ ਦੀ ਨਿਗਰਾਨੀ ਹੇਠ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਸਪੈਸ਼ਲ਼ ਕਾਰਡਨ ਐਂਡ ਸਰਚ ਅਪਰੇਸ਼ਨ (ਛਅਸ਼ੌ) ਕਰਨ ਦੇ ਆਦੇਸ਼ ਦਿੱਤੇ ਗਏ ਹਨ।ਜਿਸ ਤਹਿਤ ਜਿਲ੍ਹਾਂ ਮਾਨਸਾ ਅੰਦਰ ਦੇ ਵੱਖ-ਵੱਖ ਥਾਣਿਆਂ ਦੀਆਂ ਨਸ਼ਾ ਪ੍ਰਭਾਵਿਤ ਥਾਵਾਂ ਪਰ ਅਸਰਦਾਰ ਢੰਗ ਨਾਲ ਸਰਚ ਕੀਤੀ ਜਾ ਰਹੀ ਹੈ।
ਇਸ ਸਪੈਸ਼ਲ ਸਰਚ ਅਪਰੇਸ਼ਨ ਦੌਰਾਨ ਐਨ.ਡੀ.ਪੀ. ਐਸ ਐਕਟ ਤਹਿਤ 6 ਮੱਕਦਮੇ ਵੱਖ-ਵੱਖ ਥਾਣਿਆਂ ਵਿੱਚ ਦਰਜ ਕਰਕੇ 9 ਵਿਅਕਤੀਆਂ ਨੂੰ ਕਾਬੂ ਕਰਕੇ 40 ਕਿਲੋਗ੍ਰਾਂਮ ਭੁੱਕੀ ਚੂਰਾ ਪੋਸਤ,510 ਨਸੀਲੀਆਂ ਗੋਲੀਆਂ,11 ਗ੍ਰਾਂਮ ਹੈਰੋਇਨ(ਚਿੱਟਾ) ਦੀ ਬਰਾਮਦਗੀ ਕੀਤੀ ਗਈ ਹੈੈ।ਆਬਕਾਰੀ ਐਕਟ ਤਹਿਤ 1 ਮੁਕੱਦਮਾ ਦਰਜ ਕਰਕੇ 1 ਵਿਅਕਤੀ ਨੂੰ ਕਾਬੂ ਕਰਕੇ 50 ਲੀਟਰ ਲਾਹਣ ਦੀ ਬਰਾਮਦਗੀ ਕੀਤੀ ਗਈ ਹੈ।ਇਸੇ ਤਰ੍ਹਾਂ ਅ/ਧ 188 ਹਿੰ:ਦੰ: ਤਹਿਤ 6 ਮੁਕੱਦਮੇ ਵੱਖ-ਵੱਖ ਥਾਣਿਆਂ ਵਿੱਚ ਦਰਜ ਕਰਕੇ 6 ਵਿਅਕਤੀਆਂ ਨੂੰ ਕਾਬੂ ਕਰਕੇ 885 ਸਿਗਨੇਚਰ ਕੈਪਸੂਲ ਦੀ ਬਰਾਮਦਗੀ ਕੀਤੀ ਗਈ ਹੈ।ਦਰਜ ਕੀਤੇ ਮੁਕੱਦਮਿਆਂ ਦੀ ਅਗਲੀ ਤਫਤੀਸ ਅਮਲ ਵਿੱਚ ਲਿਆਦੀ ਜਾ ਰਹੀ ਹੈ।
ਜਿਲ੍ਹਾ ਅੰਦਰ ਪੁਲਿਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਨੂੰ ਅੱਜ ਉਸ ਸਮੇ ਭਾਰੀ ਉਤਸਾਹ ਮਿਿਲਆ ਜਦੋਂ ਡਾ: ਨਾਨਕ ਸਿੰਘ ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਦੀ ਅਗਵਾਈ ਹੇਠ ਬੱਚਤ ਭਵਨ ਮਾਨਸਾ ਵਿਖੇ ਸਮੂਹ ਕੈਮਿਸਟਾਂ ਅਤੇ ਮੈਡੀਕਲ ਦੁਕਾਨਦਾਰਾਂ ਵੱਲੋਂ ਜਿਲ੍ਹਾ ਨੂੰ ਨਸ਼ਾ ਮੁਕਤ ਕਰਨ ਦਾ ਪ੍ਰਣ ਲਿਆ।ਇਸ ਮੌਕੇ ਉਹਨਾਂ ਵੱਲੋਂ ਕੈਮਿਸਟਾਂ ਨੂੰ ਅਪੀਲ ਕੀਤੀ ਗਈ ਕਿ ਨੌਜਵਾਨਾਂ ਵਿੱਚ ਵਧ ਰਹੀ ਮੈਡੀਕਲੀ ਨਸ਼ੇ ਦੀ ਲਤ ਆਉਣ ਵਾਲੇ ਸਮੇਂ ਵਿੱਚ ਭਿਆਨਕ ਰੂਪ ਧਾਰਨ ਕਰ ਸਕਦੀ ਹੈ।ਇਸ ਕਾਰਨ ਦਵਾਈ ਵਿਕਰੇਤਾ ਨੌਜਵਾਨ ਵਰਗ ਨੂੰ ਬਿਨਾਂ ਕਿਸੇ ਡਾਕਟਰ ਦੇ ਲਿਖੇ ਤੋ ਕੋਈ ਵੀ ਦਵਾਈ ਨਾ ਵੇਚਣ।ਜੇਕਰ ਸਾਰੇ ਸ਼ਹਿਰ ਅਤੇ ਇਲਾਕਾ ਦੇ ਪਿੰਡਾਂ ਵਿੱਚ ਮੈਡੀਕਲ ਸਟੋਰਾਂ ਰਾਹੀ ਦਵਾਈਆਂ ਵੇਚਣ ਵਾਲੇ ਇਸ ਨਿਯਮ ਨੂੰ ਅਪਣਾ ਲੈਣ ਤਾਂ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਇਆ ਜਾ ਸਕਦਾ ਹੈ।ਸਮਾਜ ਦਾ ਹਿੱਸਾ ਹੋਣ ਤੇ ਸਾਡਾ ਸਾਰਿਆ ਦਾ ਫਰਜ਼ ਬਣਦਾ ਹੈ ਕਿ ਅਸੀ ਨਸ਼ਿਆਂ ਦੇ ਰਾਹ ਪਈ ਨੌਜਵਾਨੀ ਨੂੰ ਸਰਕਾਰ ,ਪੁਲਿਸ ਅਤੇ ਸਮਾਜ ਸੇਵੀ ਸੰਸ਼ਥਾਵਾਂ ਵੱਲੋਂ ਆਰੰਭ ਯਤਨਾਂ ਨੂੰ ਸਫਲ ਬਣਾਈਏ।ਮੀਟਿੰਗ ਦੇ ਅੰਤ ਵਿੱਚ ਕੈਮਿਸਟ ਐਸੋਸੀਏਸਨ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਲਿਖਤੀ ਭਰੋਸਾ ਦਿੱਤਾ ਕਿ ਉਹ ਪਹਿਲਾ ਹੀ ਦੁਕਾਨਾਂ ਉਪਰ ਨਸ਼ੇ ਵਾਲੀਆਂ ਦਵਾਈਆਂ ਦੀ ਵਿਕਰੀ ਨਹੀ ਕਰਦੇ ਅਤੇ ਅੱਹੇ ਤੋਂ ਵੀ ਅਜਿਹਾ ਨਾ ਕਰਨ ਦੀ ਵਚਨਵੱਧਤਾ ਨਿਭਾਉਣਗੇ। ਇਸ ਮੌਕੇ ਕੈਮਿਸਟਾਂ ਵੱਲੋਂ ਇਹ ਵੀ ਭਰੋਸਾ ਦਿਵਾਇਆ ਗਿਆ ਹੈ ਕਿ ਜੇਕਰ ਕੋਈ ਵੀ ਕੈਮਿਸਟ ਪਾਬੰਦੀ ਸੁਦਾ ਦਵਾਈਆਂ ਜਾਂ ਕੋਈ ਵੀ ਨਸੀਲੀਆਂ ਦਵਾਈਆ ਵੇਚੇਗਾ ਤਾਂ ਉਸ ਦਾ ਪੂਰਨ ਤੌਰ ਪਰ ਬਾਈਕਾਟ ਕੀਤਾ ਜਾਵੇਗਾ ।
0 Comments