ਕ੍ਰਾਂਤੀਕਾਰੀ ਬਸਪਾ ਅੰਬੇਡਕਰ‌ ਦੀ ਮੀਟਿੰਗ ਹੋਈ

 ਕ੍ਰਾਂਤੀਕਾਰੀ ਬਸਪਾ ਅੰਬੇਡਕਰ‌ ਦੀ ਮੀਟਿੰਗ ਹੋਈ 


ਸ਼ਾਹਕੋਟ 18 ਅਗਸਤ (ਲਖਵੀਰ ਵਾਲੀਆ) :-- 
ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਨਸੀਰੇਵਾਲ ਵਿਖੇ ਕ੍ਰਾਂਤੀਕਾਰੀ ਬਸਪਾ ਅੰਬੇਡਕਰ‌ ਪਾਰਟੀ ਦੇ ਆਗੂਆਂ ਦੀ ਮੀਟਿੰਗ ਤਰਸੇਮ ਸਿੰਘ ਨਸੀਰੇਵਾਲ ਦੇ ਨਿਵਾਸ ਅਸਥਾਨ ਵਿਖੇ ਹੋਈ ਜਿਸ ਵਿਚ ਪਾਰਟੀ ਪ੍ਰਧਾਨ ਸਰਦਾਰ ਪ੍ਰਕਾਸ਼ ਸਿੰਘ ਜੱਬੋਵਾਲ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਪਾਰਟੀ ਦੇ ਮੁੱਦਿਆਂ ਤੇ ਵਿਚਾਰ ਚਰਚਾ ਹੋਈ ਜਿਸ ਵਿੱਚ ਬਲਦੇਵ ਸਿੰਘ ਮਨਿਆਲਾ ਸੀਨੀਅਰ ਆਗੂ ਪੰਜਾਬ ਦੇ ਜਤਨਾਂ ਸਦਕਾ ਇਸ ਮੀਟਿੰਗ ਜਲੰਧਰ ਤੋਂ ਕੁੱਝ ਹੋਰ ਪਾਰਟੀਆਂ ਵਿੱਚ ਕੰਮ ਕਰਨ ਵਾਲੇ ਆਗੂ ਸ਼ਾਮਲ ਹੋਏ। ਜਿਨ੍ਹਾਂ ਵਿੱਚ ਜ਼ਿਲ੍ਹਾ ਜਲੰਧਰ ਤੋਂ ਅਮਨ ਜੋਰਜ ਸੰਸਾਰਪੁਰ ਅਤੇ ਦਰਸ਼ਨ ਲਾਲ ਭਗਤ ਗੜ੍ਹਾ ਦੂਸਰੀਆਂ ਪਾਰਟੀਆਂ ਛੱਡ ਕੇ ਕ੍ਰਾਂਤੀਕਾਰੀ ਬਸਪਾ ਅੰਬੇਡਕਰ‌ ਵਿੱਚ ਸ਼ਾਮਲ ਹੋ ਗਏ ਹਨ ਕ੍ਰਾਂਤੀਕਾਰੀ ਬਸਪਾ ਅੰਬੇਡਕਰ‌ ਵਰਕਰਾਂ ਨੇ ਉਨ੍ਹਾਂ ਦਾ ਪਾਰਟੀ ਵਿੱਚ ਆਉਣ ਤੇ ਧੰਨਵਾਦ ਕੀਤਾ ਅਮਨ ਜੋਰਜ ਅਤੇ ਦਰਸ਼ਨ ਲਾਲ ਭਗਤ ਗੜ੍ਹਾ ਨੇ ਪਾਰਟੀ ਪ੍ਰਧਾਨ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਲਈ ਤਨ ਮਨ ਤੇ ਧਨ ਨਾਲ ਪਾਰਟੀ ਦੀ ਸੇਵਾ ਕਰਨਗੇ ਅਤੇ ਪਾਰਟੀ ਦੇ ਮਿਸ਼ਨ ਨੂੰ ਘਰ - ਘਰ ਤੱਕ ਪਹੁੰਚਣਗੇ ਇਸ ਮੌਕੇ ਪਾਰਟੀ ਪ੍ਰਧਾਨ ਤੋਂ ਇਲਾਵਾ ਬਲਵੀਰ ਸਿੰਘ ਤੀਰਥ ਪੱਧਰੀ ਸੀਨੀਅਰ ਮੀਤ ਪ੍ਰਧਾਨ ਪੰਜਾਬ, ਤਰਸੇਮ ਸਿੰਘ ਨਸੀਰੇਵਾਲ ਪ੍ਰਧਾਨ ਜ਼ਿਲ੍ਹਾ ਕਪੂਰਥਲਾ, ਬਲਦੇਵ ਸਿੰਘ ਮਨਿਆਲਾ ਸੀਨੀਅਰ ਆਗੂ ਪੰਜਾਬ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਬਲਵਿੰਦਰ ਕੌਰ ਆਦਿ ਹਾਜ਼ਰ ਸਨ

Post a Comment

0 Comments