ਬਰ੍ਹੇ ਸਕੂਲ ਦੇ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ਕੀਮਤਾਂ ਬਾਰੇ ਜਾਣਕਾਰੀ ਦਿੱਤੀ।

 ਬਰ੍ਹੇ ਸਕੂਲ ਦੇ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ਕੀਮਤਾਂ ਬਾਰੇ ਜਾਣਕਾਰੀ ਦਿੱਤੀ।


ਬੁਢਲਾਡਾ-(ਦਵਿੰਦਰ ਸਿੰਘ ਕੋਹਲੀ)-ਸਰਕਾਰੀ ਸੈਕੰਡਰੀ ਸਕੂਲ ਪਿੰਡ ਬਰ੍ਹੇ ਵਿਖੇ ਅਜੋਕੇ ਸਮੇਂ ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਬਾਰੇ ਜਾਣਕਾਰੀ ਦੇਣ ਲਈ ਸਥਾਨਕ ਸਮਾਜ ਸੇਵੀ ਸੰਸਥਾ ਮਾਤਾ ਗੁਜਰੀ ਜੀ ਭਲਾਈ ਕੇਂਦਰ ਦੇ ਆਗੂ ਮਾਸਟਰ ਕੁਲਵੰਤ ਸਿੰਘ ਸਰਕਲ ਇੰਚਾਰਜ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਅਤੇ ਸਟੇਟ ਅਵਾਰਡੀ ਰਜਿੰਦਰ ਮੋਨੀ ਪ੍ਰਧਾਨ ਜ਼ਿਲ੍ਹਾ ਰੂਰਲ ਯੂਥ ਕਲੱਬ ਐਸੋਸੀਏਸ਼ਨ ਪਹੁੰਚੇ। ਇਹਨਾਂ ਵਲੋਂ ਬੱਚਿਆਂ ਨੂੰ ਨੈਤਿਕ ਸਿੱਖਿਆ ਦਿੰਦੇ ਹੋਏ ਨਸ਼ਿਆਂ ਦੇ ਨੁਕਸਾਨ, ਮਾਤਾ ਪਿਤਾ ਅਤੇ ਅਧਿਆਪਕਾਂ ਦਾ ਸਤਿਕਾਰ, ਖੇਡਾਂ ਅਤੇ ਯੋਗਾ ਬਾਰੇ ਜਾਣਕਾਰੀ ਦਿੰਦੇ ਹੋਏ ਹੋਰ ਬਹੁਤ ਗਿਆਨ ਦੀਆਂ ਗੱਲਾਂ ਦੱਸੀਆਂ । ਇਸ ਦੇ ਨਾਲ ਹੀ ਬੱਚਿਆਂ ਵਿੱਚ ਨੈਤਿਕ ਗੁਣ ਪੈਦਾ ਕਰਨ ਅਤੇ ਧਾਰਮਿਕ ਗਿਆਨ ਦੇਣ ਲਈ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਹਰ ਸਾਲ ਲਈ ਜਾਂਦੀ ਨੈਤਿਕ ਪ੍ਰੀਖਿਆ ਬਾਰੇ ਜਾਣਕਾਰੀ ਦਿੰਦੇ ਹੋਏ ਇਹ ਪੇਪਰ ਦੇਣ ਵੱਲ ਪ੍ਰੇਰਿਆ। ਉਹਨਾਂ ਅਨੁਸਾਰ ਇਹ ਨੈਤਿਕ ਅਤੇ ਧਾਰਮਿਕ ਪ੍ਰੀਖਿਆ 4 ਨਵੰਬਰ ਨੂੰ ਹੋਣੀ ਹੈ। ਚੰਗੇ ਨੰਬਰ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦਿੱਤੇ ਜਾਂਦੇ ਹਨ। ਬੱਚਿਆਂ ਨੂੰ ਚੰਗੇ ਰਸਤੇ ਪਾਉਣ ਅਤੇ ਨੈਤਿਕ ਕਦਰਾਂ ਕੀਮਤਾਂ ਬਾਰੇ ਜਾਣਕਾਰੀ ਦੇਣ ਲਈ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦਾ ਇਹ ਬਹੁਤ ਸ਼ਲਾਘਾਯੋਗ ਉਪਰਾਲਾ ਹੈ। ਬੱਚਿਆਂ ਨੇ ਬੜੇ ਧਿਆਨ ਨਾਲ ਮਹਿਮਾਨਾਂ ਦੇ ਵਿਚਾਰ ਸੁਣੇ। ਸਕੂਲ ਪ੍ਰਿੰਸੀਪਲ ਨਿਰਮਲ ਸਿੰਘ ਨੇ ਬੱਚਿਆਂ ਨੂੰ ਚੰਗਾ ਗਿਆਨ ਦੇਣ ਲਈ ਆਏ ਪ੍ਰਚਾਰਕਾਂ ਦਾ ਧੰਨਵਾਦ ਕੀਤਾ।ਇਸ ਮੌਕੇ ਉਪਰੋਕਤ ਤੋਂ ਇਲਾਵਾ ਸੰਸਥਾ ਮੈਂਬਰ ਡਾਕਟਰ ਨਰੈਣ ਸਿੰਘ, ਨੱਥਾ ਸਿੰਘ ਅਤੇ ਸਕੂਲ ਸਟਾਫ ਮੌਜੂਦ ਸਨ।

Post a Comment

0 Comments