*ਅਮੈਰੀਕਨ ਇੰਡੀਆ ਫਾਊਂਡੇਸ਼ਨ ਵੱਲੋਂ ਸਰਕਾਰੀ ਮਾਡਲ ਸਕੂਲ ਦਾਤੇਵਾਸ ਨੂੰ ਦਿੱਤੀਆਂ ਸਟੈਂਮ ਕਿੱਟਾਂ*

 *ਅਮੈਰੀਕਨ ਇੰਡੀਆ ਫਾਊਂਡੇਸ਼ਨ ਵੱਲੋਂ ਸਰਕਾਰੀ ਮਾਡਲ ਸਕੂਲ ਦਾਤੇਵਾਸ ਨੂੰ ਦਿੱਤੀਆਂ ਸਟੈਂਮ ਕਿੱਟਾਂ*


ਬੁਢਲਾਡਾ-(ਦਵਿੰਦਰ ਸਿੰਘ ਕੋਹਲੀ)
-ਪ੍ਰਿੰਸੀਪਲ ਅਰੁਣ ਕੁਮਾਰ ਗਰਗ ਜੀ ਦੀ ਯੋਗ ਅਗਵਾਈ ਅਧੀਨ ਚੱਲ ਰਹੇ ਸਰਕਾਰੀ ਮਾਡਲ ਸੀਨੀਅਰ ਸਕੈਡਰੀ ਸਕੂਲ ਦਾਤੇਵਾਸ ਵਿਖੇ ਅਮੈਰੀਕਨ ਇੰਡੀਆ ਫਾਊਂਡੇਸ਼ਨ ਵੱਲੋਂ ਡਿਜੀਟਲ ਇਕੁਲਾਈਜੀ਼ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ । ਇਸ ਪ੍ਰੋਗਰਾਮ ਤਹਿਤ ਦੇ ਫਾਊਂਡੇਸ਼ਨ ਵੱਲੋਂ ਸਕੂਲ ਨੂੰ ਸਟੈਂਮ ਕਿੱਟਾਂ ਭੇਂਟ ਕੀਤੀਆਂ ਗਈਆਂ। ਇਸ ਮੌਕੇ ਏ.ਆਈ.ਐੱਫ. ਟੀਮ ਮਾਨਸਾ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਕਿੱਟਾਂ ਦੀ ਮਦਦ ਨਾਲ ਨੌਵੀਂ ਤੋਂ ਗਿਆਰਵੀਂ ਕਲਾਸ ਦੇ ਸਾਇੰਸ ਅਤੇ ਗਣਿਤ ਦੇ ਔਖੇਂ ਵਿਸ਼ਿਆਂ ਨੂੰ ਪ੍ਰੈਕਟੀਕਲ ਦੁਆਰਾ ਅਸਾਨੀ ਨਾਲ ਵਿਦਿਆਰਥੀਆਂ ਨੂੰ ਸਮਝਾਇਆ ਜਾ ਸਕਦਾ ਹੈ।  ਜਿਸ ਨਾਲ ਵਿਦਿਆਰਥੀਆਂ ਦੇ ਅਕਾਦਮਿਕ ਪੱਧਰ ਵਿੱਚ ਵਾਧਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਮਾਨਸਾ ਜ਼ਿਲੇ ਦੇ 21 ਸਰਕਾਰੀ ਸਕੂਲਾਂ ਨੂੰ ਸ਼ਾਮਿਲ ਕੀਤਾ ਗਿਆ ਹੈ ਅਤੇ ਫਾਊਂਡੇਸ਼ਨ ਦਾ ਟੀਚਾ ਇਨ੍ਹਾਂ ਸਕੂਲਾਂ ਵਿੱਚ ਸਿੱਖਣ- ਸਿਖਾਉਣ ਦੀ ਪ੍ਰਕਿਰਿਆ ਨੂੰ ਹੋਰ ਵੀ ਮਜ਼ਬੂਤ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਵਿਚ ਇੱਕੀਵੀਂ ਸਦੀ ਦੇ ਹੁਨਰਾਂ ਨੂੰ ਵਿਕਸਿਤ ਕਰਨਾ ਹੈ। ਗੌਰਤਲਬ ਹੈ ਕਿ ਫਾਊਂਡੇਸ਼ਨ ਦਾ ਮੁੱਖ ਉਦੇਸ਼ ਤਕਨਾਲੋਜੀ ਅਤੇ ਸਿੱਖਿਆ ਸ਼ਾਸਤਰ ਦੇ ਨਾਲ ਲਾਈਵ ਹੁਨਰ ਕੈਰੀਅਰ ਮਾਰਗਦਰਸ਼ਨ ਅਤੇ ਅਧਿਆਪਕ ਸਿਖਲਾਈ ਪ੍ਰਦਾਨ ਕਰਨਾ ਹੈ। ਸਕੂਲ ਦੇ ਸਾਇੰਸ ਅਧਿਆਪਕ ਸਾਹਿਲ ਤਨੇਜਾ, ਮੋਹਿਤ ਗਰਗ, ਸੰਦੀਪ ਕੌਰ ਅਤੇ ਨੈਨਸੀ ਸਿੰਗਲਾ ਵੱਲੋਂ ਵਿਸ਼ੇਸ਼ ਤੌਰ ਤੇ ਅਮੈਰੀਕਨ ਇੰਡੀਆ ਫਾਊਂਡੇਸ਼ਨ ਦਾ ਧੰਨਵਾਦ ਕਰਦਿਆਂ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਸਮੂਹ ਸਟਾਫ ਤੁਲਸੀ ਦਾਸ, ਲੈਕਚਰਾਰ ਸੰਦੀਪ ਕੌਰ, ਰਮਨਦੀਪ ਕੌਰ, ਵਧਾਵਾ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਰੋਹਿਤ ਕੁਮਾਰ, ਸ਼ਮਿੰਦਰ ਕੌਰ, ਮਨਪ੍ਰੀਤ ਕੌਰ, ਮਮਤਾ ਰਾਣੀ, ਬਲਜਿੰਦਰ ਸਿੰਘ, ਮਨਜੀਤ ਕੌਰ, ਅਵਤਾਰ ਸਿੰਘ, ਗਗਨਦੀਪ ਕੌਰ, ਅਨੰਦ ਪ੍ਰਕਾਸ਼, ਮਲਕੀਤ ਸਿੰਘ, ਸੁਮਨ, ਭੁਪਿੰਦਰ ਕੌਰ, ਅਮਨ ਗਰਗ, ਰਜਿੰਦਰ ਕੁਮਾਰ , ਯਾਦਵਿੰਦਰ ਸਿੰਘ , ਜਸਪ੍ਰੀਤ ਕੌਰ ਅਤੇ ਕੰਵਲਜੀਤ ਕੌਰ ਆਦਿ ਹਾਜ਼ਰ ਸਨ।

Post a Comment

0 Comments