ਵਿਧਾਇਕ ਡਾ. ਵਿਜੈ ਸਿੰਗਲਾ ਨੇ ਲੋੜਵੰਦ ਪਰਿਵਾਰਾਂ ਨੂੰ ਮੁੱਖ ਮੰਤਰੀ ਰਿਲੀਫ਼ ਫੰਡ ਦੇ ਚੈੱਕ ਸੌਂਪੇ

 ਵਿਧਾਇਕ ਡਾ. ਵਿਜੈ ਸਿੰਗਲਾ ਨੇ ਲੋੜਵੰਦ ਪਰਿਵਾਰਾਂ ਨੂੰ ਮੁੱਖ ਮੰਤਰੀ ਰਿਲੀਫ਼ ਫੰਡ ਦੇ ਚੈੱਕ ਸੌਂਪੇ


ਮਾਨਸਾ, 11 ਅਗਸਤ : ਗੁਰਜੰਟ ਸਿੰਘ ਬਾਜੇਵਾਲੀਆ 

ਬੱਚਤ ਭਵਨ ਮਾਨਸਾ ਵਿਖੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਵੱਖ-ਵੱਖ ਪਿੰਡਾਂ ਦੇ 6 ਪਰਿਵਾਰਾਂ ਨੂੰ ਉਨ੍ਹਾਂ ਦੀ ਆਰਥਿਕ ਮਦਦ ਲਈ ਮੁੱਖ ਮੰਤਰੀ ਰਿਲੀਫ਼ ਫੰਡ ਵਿੱਚੋਂ 1 ਲੱਖ ਰੁਪਏ ਦੀ ਰਾਸ਼ੀ ਦੇ ਵਿੱਤੀ ਸਹਾਇਤਾ ਦੇ ਚੈੱਕ ਵੰਡੇ।

    ਵਿਧਾਇਕ ਵਿਜੈ ਸਿੰਗਲਾ ਨੇ ਦੱਸਿਆ ਕਿ ਆਰਥਿਕ ਪੱਖੋਂ ਕਮਜ਼ੋਰ ਪਰਿਵਾਰਾਂ ਨੂੰ ਅਤੇ ਕਿਸੇ ਦੁਰਘਟਨਾ ਕਰਕੇ ਜਿੰਨ੍ਹਾਂ ਘਰਾਂ ਦਾ ਨੁਕਸਾਨ ਹੋਇਆ ਉਨ੍ਹਾਂ ਪਰਿਵਾਰਾਂ ਦੀਆਂ ਦਰਖਾਸਤਾਂ ਦੇ ਆਧਾਰ ’ਤੇ ਪਹਿਲ ਕਦਮੀ ਨਾਲ ਤਿਆਰ ਹੋਏ ਕੇਸਾਂ ਨੂੰ ਮੁੱਖ ਮੰਤਰੀ ਰਿਲੀਫ਼ ਫੰਡ ਰਾਸ਼ੀ ਵਿੱਚੋ ਲੋੜਵੰਦ ਪਰਿਵਾਰ ਨੂੰ ਵਿੱਤੀ ਸਹਾਇਤਾ ਲਈ ਚੈੱਕ ਸੌਂਪੇ ਗਏ ਹਨ।

    ਉਨ੍ਹਾਂ ਦੱਸਿਆ ਕਿ ਪਰਿਵਾਰਾਂ ਦੀ ਆਰਥਿਕ ਮਦਦ ਕਰਕੇ ਉਨ੍ਹਾਂ ਨੂੰ ਕੁੱਝ ਰਾਹਤ ਜਰੂਰ ਦਿੱਤੀ ਜਾ ਸਕਦੀ ਹੈ ਜਿਸ ਦੇ ਲਈ ਪੰਜਾਬ ਸਰਕਾਰ ਵਚਨਬੱਧ ਹੈ।

Post a Comment

0 Comments