ਪੰਜਾਬ ਰੂਰਲ ਡਿਵੈਲਪਮੈਂਟ ਸੁਸਾਇਟੀ ਵੱਲੋਂ ਜਾਗਰੂਕਤਾ ਲਈ ਸਮਾਜ ਭਲਾਈ ਸਕੀਮਾਂ ਦਾ ਪ੍ਰੋਗਰਾਮ ਉਲੀਕਣ ਦਾ ਐਲਾਨ

 ਪੰਜਾਬ ਰੂਰਲ ਡਿਵੈਲਪਮੈਂਟ ਸੁਸਾਇਟੀ ਵੱਲੋਂ ਜਾਗਰੂਕਤਾ ਲਈ ਸਮਾਜ ਭਲਾਈ ਸਕੀਮਾਂ ਦਾ ਪ੍ਰੋਗਰਾਮ ਉਲੀਕਣ ਦਾ ਐਲਾਨ

ਸਮਾਜ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਲੋਕਾਂ ਤੱਕ ਪਹੁੰਚਾਇਆ ਜਾਵੇਗਾ: ਨਰਿੰਦਰ ਸਿੰਘ ਐਮ. ਜੀ.ਏ

ਨਸ਼ਿਆਂ ਦੀ ਰੋਕਥਾਮ ਲਈ ਅੰਮ੍ਰਿਤਸਰ ਤੋਂ ਸ੍ਰੀਨਗਰ ਤੱਕ ਇੱਕ ਵਿਸ਼ਾਲ ਰੈਲੀ ਕੱਢੀ ਜਾਵੇਗੀ: ਪੀ.ਆਰ. ਡੀ.ਐਸ


ਅੰਮ੍ਰਿਤਸਰ 6 ਅਗਸਤ ਚੀਫ ਬਿਊਰੋ ਪੰਜਾਬ ਇੰਡੀਆ ਨਿਊਜ਼ 

ਨੈਸ਼ਨਲ ਕਾਨਫਰੰਸ ਦੇ ਸੀਨੀਅਰ ਆਗੂ ਅਤੇ ਸਾਬਕਾ ਸਪੀਕਰ ਮੁਬਾਰਕ ਗੁਲ ਨੇ ਪੰਜਾਬ ਦੀ ਭਲਾਈ ਅਤੇ ਸਮਾਜਿਕ ਯੋਜਨਾਵਾਂ ਦੀ ਰੂਪਰੇਖਾ ਉਲੀਕਣ ਲਈ ਸ਼ਨੀਵਾਰ ਨੂੰ ਸ੍ਰੀਨਗਰ ਦੇ ਐਮ.ਐਲ.ਏ ਹੋਸਟਲ ਵਿਖੇ ਪੰਜਾਬ ਰੂਰਲ ਡਿਵੈਲਪਮੈਂਟ ਸੁਸਾਇਟੀ (ਐਨ.ਜੀ.ਓ.) ਦੇ ਸੀਨੀਅਰ ਅਹੁਦੇਦਾਰਾਂ ਦੀ ਇੱਕ ਉੱਚ ਪੱਧਰੀ ਮੀਟਿੰਗ ਬੁਲਾਈ ਗਈ।

ਪੰਜਾਬ ਰੂਰਲ ਡਿਵੈਲਪਮੈਂਟ ਸੋਸਾਇਟੀ ਦੇ ਮੁੱਖ ਦਫਤਰ ਤੋਂ ਪ੍ਰੈੱਸ ਬਿਆਨ ਜਾਰੀ ਕਰਦਿਆਂ ਸ੍ਰ. ਨਰਿੰਦਰ ਸਿੰਘ (ਐੱਮ.ਜੀ.ਏ.) ਪ੍ਰਧਾਨ ਨੇ ਕਿਹਾ ਕਿ ਰਾਸ਼ਟਰੀ ਪੱਧਰ ‘ਤੇ ਸਮਾਜ ਸੇਵੀ ਸੰਸਥਾਵਾਂ ਨਸ਼ਾ ਤਸਕਰਾਂ ਵੱਲੋਂ ਪੰਜਾਬ ‘ਚ ਨਸ਼ਿਆਂ ਦੇ ਕਾਰੋਬਾਰ ਵਿੱਚ ਇਜ਼ਾਫਾ ਹੋਣ ਕਾਰਨ ਚਿੰਤਾ ਜ਼ਾਹਰ ਕਰ ਰਹੀਆਂ ਹਨ ਜੋ ਕਿ ਸਾਡੀ ਨੌਜਵਾਨ ਪੀੜ੍ਹੀ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਰੂਰਲ ਡਿਵੈਲਪਮੈਂਟ ਸੋਸਾਇਟੀ (ਐਨਜੀਓ) ਦਾ ਗਠਨ ਜੰਮੂ-ਕਸ਼ਮੀਰ ਰੂਰਲ ਡਿਵੈਲਪਮੈਂਟ ਸੁਸਾਇਟੀ ਦੀ ਤਰਜ਼ ‘ਤੇ ਜੰਮੂ-ਕਸ਼ਮੀਰ ਸੁਸਾਇਟੀ ਦੇ ਚੇਅਰਮੈਨ ਅਤੇ ਵਿਧਾਨ ਸਭਾ ਦੇ ਸਾਬਕਾ ਸਪੀਕਰ ਜਨਾਬ. ਮੁਬਾਰਕ ਗੁਲ ਦੀ ਅਗਵਾਈ ਹੇਠ ਕੀਤਾ ਗਿਆ ਹੈ। ਇਸ (ਐਨਜੀਓ) ਪਲੇਟਫਾਰਮ ਰਾਹੀਂ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾਵੇਗੀ ਅਤੇ ਕੇਂਦਰ ਅਤੇ ਰਾਜ ਸਰਕਾਰਾਂ ਦੀਆਂ ਸਮਾਜ ਭਲਾਈ ਸਕੀਮਾਂ ਤੋਂ ਵੀ ਜਾਗਰੂਕ ਕਰਵਾਇਆ ਜਾਵੇਗਾ ਤਾਂ ਜੋ ਸਾਡੇ ਸੂਬੇ ਦੇ ਲੋਕ ਉਪਰੋਕਤ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। 

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ (ਐਨਜੀਓ) ਦੀ ਸਥਾਪਨਾ ਦਾ ਇੱਕੋ-ਇੱਕ ਮਕਸਦ ਸਾਡੇ ਪੰਜਾਬ ਦੇ ਲੋਕਾਂ ਦੀ ਸੇਵਾ ਕਰਨਾ ਅਤੇ ਆਮ ਲੋਕਾਂ ਨੂੰ ਸਰਕਾਰਾਂ ਦੀਆਂ ਹਰ ਸਮਾਜਿਕ ਭਲਾਈ ਸਕੀਮਾਂ ਤੋਂ ਜਾਣੂ ਕਰਵਾਉਣਾ ਹੈ।

ਪੰਜਾਬ ਰੂਰਲ ਡਿਵੈਲਪਮੈਂਟ ਸੁਸਾਇਟੀ ਦੇ ਸਕੱਤਰ-ਜਨਰਲ ਸ੍ਰ. ਦਮਨਜੀਤ ਸਿੰਘ ਨੇ ਇਹ ਵੀ ਦੱਸਿਆ ਕਿ ਸਤੰਬਰ ਮਹੀਨੇ ਦੌਰਾਨ ਸੁਸਾਇਟੀ ਵੱਲੋਂ ਅੰਮ੍ਰਿਤਸਰ ਵਿੱਚ ਇੱਕ ਸਮਾਜ ਭਲਾਈ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸਾਬਕਾ ਮੁੱਖ ਮੰਤਰੀ ਅਤੇ ਜੰਮੂ-ਕਸ਼ਮੀਰ ਰੂਰਲ ਡਿਵੈਲਪਮੈਂਟ ਸੁਸਾਇਟੀ ਦੇ ਮੁੱਖ-ਸਰਪ੍ਰਸਤ ਡਾਕਟਰ ਫ਼ਾਰੂਕ ਅਬਦੁੱਲਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।

ਇਸ ਤੋਂ ਇਲਾਵਾ ਚੇਅਰਮੈਨ ਜੰਮੂ ਕਸ਼ਮੀਰ ਰੂਰਲ ਡਿਵੈਲਪਮੈਂਟ ਸੁਸਾਇਟੀ ਅਤੇ ਸਾਬਕਾ ਸਪੀਕਰ ਜਨਾਬ. ਮੁਬਾਰਕ ਗੁਲ ਅਤੇ ਜਨਾਬ. ਰਾਜਾ ਗੁਲਾਮ ਨਬੀ ਵਾਨੀ ਸਮੇਤ ਜੰਮੂ-ਕਸ਼ਮੀਰ ਦੀਆਂ ਪ੍ਰਮੁੱਖ ਸ਼ਖਸੀਅਤਾਂ ਉਪਰ-ਦੱਸੇ ਪ੍ਰੋਗਰਾਮ ਵਿੱਚ ਹਿੱਸਾ ਲੈਣਗੀਆਂ।

ਪੰਜਾਬ ਰੂਰਲ ਡਿਵੈਲਪਮੈਂਟ ਸੁਸਾਇਟੀ ਦੇ ਅਹੁਦੇਦਾਰਾਂ ਨੇ ਇਹ ਵੀ ਦੱਸਿਆ ਕਿ ਇਸ ਮੁਹਿੰਮ ਦੇ ਤਹਿਤ ਅੰਮ੍ਰਿਤਸਰ ਤੋਂ ਸ਼੍ਰੀਨਗਰ ਤੱਕ ਇੱਕ ਵਿਸ਼ਾਲ ਨਸ਼ਾ ਵਿਰੋਧੀ ਰੈਲੀ ਕੱਢੀ ਜਾਵੇਗੀ ਜਿਸ ਵਿੱਚ ਦੇਸ਼ ਦੇ ਵੱਖ-ਵੱਖ ਕੋਨਿਆਂ ਤੋਂ ਲੋਕ ਭਾਗ ਲੈਣਗੇ।


Post a Comment

0 Comments