ਵਾਈਐਸ ਪਬਲਿਕ ਸਕੂਲ ਹੰਡਿਆਇਆ ਵਿੱਚ ਤੀਜ ਦਾ ਤਿਉਹਾਰ ਮਨਾਇਆ ਗਿਆ

 ਵਾਈਐਸ ਪਬਲਿਕ ਸਕੂਲ ਹੰਡਿਆਇਆ ਵਿੱਚ ਤੀਜ ਦਾ ਤਿਉਹਾਰ ਮਨਾਇਆ ਗਿਆ


ਬਰਨਾਲਾ, 28 ਅਗਸਤ/ਕਰਨਪ੍ਰੀਤ ਕਰਨ 

 ਵਾਈਐਸ ਪਬਲਿਕ ਸਕੂਲ ਹੰਡਿਆਇਆ ਵਿੱਚ ਤੀਜ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਾਰੇ ਅਧਿਆਪਕ ਅਤੇ ਵਿਦਿਆਰਥੀ ਰੰਗ-ਬਿਰੰਗੇ ਪੰਜਾਬੀ ਸੱਭਿਆਚਾਰਕ ਪਹਿਰਾਵੇ ਵਿੱਚ ਸਜੇ ਹੋਏ ਸਨ। ਇਸ ਮੌਕੇ ਵਿਸ਼ੇਸ਼ ਸਮਾਗਮ ਦਾ ਪ੍ਰਬੰਧ ਕੀਤਾ ਗਿਆ ਜਿੱਥੇ ਵਿਦਿਆਰਥੀਆਂ ਨੇ ਲੋਕ ਗੀਤ, ਡਾਂਸ, ਗਿੱਧਾ, ਭੰਗੜਾ ਪੇਸ਼ ਕਰਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਵਿਸ਼ੇਸ਼ ਖੇਤਰ 'ਮਹਿੰਦੀਪੁਰ' ਵਿਖੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਮਹਿੰਦੀ ਲਗਾਉਣ ਦਾ ਆਯੋਜਨ ਕੀਤਾ ਗਿਆ, ਜਿੱਥੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਆਪਣੇ ਹੱਥਾਂ ਨੂੰ ਸਜਾਇਆ। ਪੰਜਾਬੀ ਵਿਸ਼ੇ ਤੇ ਸਜਿਆ ਪੂਰਾ ਕੈਂਪਸ ਬਹੁਤ ਹੀ ਰੰਗੀਨ ਅਤੇ ਮਨਮੋਹਕ ਲੱਗ ਰਿਹਾ ਸੀ। ਵਿਦਿਆਰਥੀਆਂ ਨੇ ਮੇਲੇ ਦਾ ਆਨੰਦ ਮਾਣਿਆ।

Post a Comment

0 Comments