ਮਨੀਪੁਰ ਵਿੱਚ ਫਿਰਕੂ ਹਿੰਸਾ ਖ਼ਿਲਾਫ਼ ਸਖ਼ਤ ਨਿਖੇਧੀ, ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ
ਜ਼ਿਲ੍ਹਾ ਪਟਿਆਲਾ ਵੱਲੋਂ ਹੈਂਡ ਆਫ਼ਿਸ ਪਟਿਆਲਾ ਵਿਖੇ 08 ਨੂੰ ਹੋਵੇਗਾ ਘਿਰਾਓ
ਸ਼ਾਹਕੋਟ 05 ਅਗਸਤ ਲਖਵੀਰ ਵਾਲੀਆੱ
-- ਮਨੀਪੁਰ ਵਿਖੇ ਕਬਾਇਲੀ ਔਰਤਾਂ ਦੀ ਨਗਨ ਪਰੇਡ, ਜਬਰ ਜਿਨਾਹ ਅਤੇ ਕਤਲੇਆਮ, ਪਿਛਲੇ 83 ਦਿਨਾਂ ਤੋਂ ਕੀਤੀ ਜਾ ਰਹੀ ਸਾੜਫੂਕ, ਲੁੱਟ ਖੋਹ, ਕਤਲੋਗਾਰਤ ਅਤੇ ਜਬਰ ਜਿਨਾਹ ਦੀਆਂ ਘਟਨਾਵਾਂ ਖਿਲਾਫ ਅਤੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣ-ਗੋਲਿਆ ਕਰਨ ਵਿਰੁੱਧ ਪ੍ਰੈੱਸ ਬਿਆਨ ਜਾਰੀ ਕਰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ:ਨੰ.26) ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਸ਼ੀਰਾ ਤੇ ਸੂਬਾ ਜੁਆਇੰਟ ਸਕੱਤਰ ਬਲਵੀਰ ਸਿੰਘ ਹਿਰਦਾਪੁਰ, ਸੂਬਾ ਸੀਨੀਅਰ ਮੀਤ ਪ੍ਰਧਾਨ ਹੰਸਾ ਸਿੰਘ ਮੌੜ ਨਾਭਾ, ਸੂਬਾ ਕਾਰਜਕਾਰੀ ਵਿੱਤ ਸਕੱਤਰ ਹਰਜਿੰਦਰ ਸਿੰਘ ਮਾਨ, ਸੂਬਾ ਪ੍ਰੈੱਸ ਸਕੱਤਰ ਲਛਮਣ ਸਿੰਘ ਮੱਖਣ ਮਾਨਸਾ, ਸੂਬਾ ਮੀਤ ਪ੍ਰਧਾਨ ਜਰਨੈਲ ਸਿੰਘ ਫਤਿਹਗੜ੍ਹ ਸਾਹਿਬ, ਸੂਬਾ ਮੀਤ ਪ੍ਰਧਾਨ ਨਰਿੰਦਰ ਸਿੰਘ ਪੂੰਗਾ, ਸੂਬਾ ਮੁੱਖ ਸਲਾਹਕਾਰ ਅਮਨਦੀਪ ਸਿੰਘ ਲੱਕੀ ਬਠਿੰਡਾ, ਸੂਬਾ ਮੀਤ ਪ੍ਰਧਾਨ ਮੰਗਤ ਸਿੰਘ ਚੋਟੀਆਂ ਸੰਗਰੂਰ, ਸੂਬਾ ਸਹਾਇਕ ਸਕੱਤਰ ਸੁਪਿੰਦਰ ਸਿੰਘ ਹੁਸ਼ਿਆਰਪੁਰ, ਆਡਿਟਰ ਇੰਦਰਜੀਤ ਸਿੰਘ ਕਪੂਰਥਲਾ, ਸਲਾਹਕਾਰ ਸੰਦੀਪ ਸਿੰਘ ਕੰਗ ਜਲੰਧਰ ਨੇ ਕਿਹਾ ਕਿ ਇਹਨਾਂ ਘਟਨਾਵਾਂ ਲਈ ਮਨੀਪੁਰ ਦੇ ਮੁੱਖ ਮੰਤਰੀ ਐਨ. ਬਿਰੇਨ ਸਿੰਘ ਦੀ ਭਾਜਪਾ ਸਰਕਾਰ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਸਾਂਝੇ ਤੌਰ 'ਤੇ ਜ਼ਿੰਮੇਵਾਰ ਹਨ ਮਨੀਪੁਰ ਸੂਬੇ ਵਿੱਚ 3 ਮਈ ਦੀ ਰਾਤ ਨੂੰ ਕਰੀਬ ਇੱਕ ਹਜ਼ਾਰ ਲੋਕਾਂ ਦੀ ਹਥਿਆਰਬੰਦ ਭੀੜ ਵੱਲੋਂ ਕਾਂਗਪੋਕਪੀ ਜ਼ਿਲ੍ਹੇ ਦੇ ਸੈਕੁਲ ਥਾਣੇ ਦੇ ਕੁਝ ਪਿੰਡਾਂ ਵਿੱਚ ਦਾਖਲ ਹੋ ਕੇ ਕੁੱਕੀ ਕਬੀਲੇ ਦੇ ਲੋਕਾਂ ਦੇ ਘਰਾਂ 'ਤੇ ਯੋਜਨਾਬੱਧ ਹਮਲਾ ਕਰਕੇ ਭਾਰੀ ਸਾੜਫੂਕ, ਔਰਤਾਂ ਦੀ ਬੇਪਤੀ, ਲੁੱਟਮਾਰ ਅਤੇ ਕਤਲੇਆਮ ਕੀਤਾ ਗਿਆ, ਜੋ ਕਿ ਨਿੰਦਣਯੋਗ ਅਤੇ ਸ਼ਰਮਨਾਕ ਹੈ। ਕੇਂਦਰ ਸਰਕਾਰ ਅਤੇ ਮਨੀਪੁਰ ਦੀ ਰਾਜ ਸਰਕਾਰ ਵੱਲੋਂ ਮੂਕ ਦਰਸ਼ਕ ਬਣੇ ਰਹਿਣ ਖਿਲਾਫ ਮੁਲਾਜ਼ਮਾਂ ਵੱਲੋਂ ਜ਼ੋਰਦਾਰ ਨਿਖੇਧੀ ਕੀਤੀ ਜਾਂਦੀ ਹੈ।ਮੁਲਾਜਮ ਆਗੂਆਂ ਨੇ ਕਿਹਾ ਕਿ ਇਸ ਖਿਲਾਫ ਲੋਕਾਂ ਨੂੰ ਇਕੱਠੇ ਹੋ ਕੇ ਲੋਕ ਲਹਿਰ ਉਸਾਰਨ ਦੀ ਲੋੜ ਹੈ। ਤਾ ਜੋ ਭਾਰਤ ਦੀ ਧਰਤੀ ਜੀਵਨ ਟਹਿਲ ਸਕੇ।ਇਸ ਮੌਕੇ ਮੁਲਾਜ਼ਮਾਂ ਆਗੂਆਂ ਵਲੋਂ ਆਮ ਆਦਮੀ ਦੀ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਵੋਟਾਂ ਲੈ ਕੇ ਮੁਲਾਜ਼ਮਾਂ ਨੂੰ ਅਣਗੌਲਿਆ ਕਰਨ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਮਨੀਪੁਰ ਦੀ ਸਰਕਾਰ ਨੂੰ ਬਰਖਾਸਤ ਕੀਤਾ ਜਾਵੇ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਸੂਬਾ ਪ੍ਰਧਾਨ ਜਸਵੀਰ ਸਿੰਘ ਸ਼ੀਰਾ ਨੇ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਸਰਕਾਰ ਵੱਲੋਂ ਵਿਭਾਗਾਂ ਦੇ ਡੀਡੀਓ ਨੂੰ ਪੱਤਰ ਜਾਰੀ ਕਰਕੇ ਆਪਣੇ ਮੁਲਾਜ਼ਮਾਂ ਨੂੰ ਹਰ ਹਾਲਤ ਵਿੱਚ ਹਰ ਮਹੀਨੇ ਦੀ 07 ਤਰੀਕ ਨੂੰ ਤਨਖਾਹਾਂ ਜਾਰੀ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਦੂਜੇ ਪਾਸੇ ਜ਼ਿਲ੍ਹਾ ਪਟਿਆਲਾ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਇੰਨਲਿਸਟਮੈਂਟ ਕਾਮੇਂ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨੂੰ ਤਰਸ ਰਹੇ ਹਨ।ਜਿਸ ਸਬੰਧੀ ਜਥੇਬੰਦੀ ਵੱਲੋਂ ਵੱਖ -ਵੱਖ ਪੱਤਰਾਂ ਰਾਹੀਂ ਵਿਭਾਗ ਦੇ ਉੱਚ ਅਧਿਕਾਰੀਆਂ ਤੇ ਪੰਜਾਬ ਸਰਕਾਰ ਦੇ ਧਿਆਨ ਵਿੱਚ ਕਾਫ਼ੀ ਵਾਰ ਲਿਆਂਦਾ ਜਾ ਚੁੱਕਾ ਹੈ।ਜਿਸ ਸਬੰਧੀ ਕੋਈ ਸੁਣਵਾਈ ਨਾ ਹੋਣ ਦੇ ਵਿਰੋਧ ਵਿੱਚ 08 ਅਗਸਤ ਨੂੰ ਜਥੇਬੰਦੀ ਦੀ ਇਕਾਈ ਪਟਿਆਲਾ ਵੱਲੋਂ ਡਿਪਟੀ ਡਾਇਰੈਕਟਰ (ਪ੍ਰਸ਼ਾਸਨ) ਪਟਿਆਲਾ ਖਿਲਾਫ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ।ਜਿਸ ਦੀ ਜਥੇਬੰਦੀ ਦੀ ਸੂਬਾ ਕਮੇਟੀ ਵੱਲੋਂ ਫੂਲ ਹਮਾਇਤ ਹੋਵੇਗੀ ਲੋੜ ਪੈਣ ਤੇ ਇਸ ਸੰਘਰਸ਼ ਨੂੰ ਤਿੱਖਾ ਰੂਪ ਵੀ ਦਿਤਾ ਜਾ ਸਕਦਾ ਹੈ ।
0 Comments