ਸੁਨਾਮ ਦਾ ਕੌਂਸਲਰ ਜਬਰ ਜਨਾਹ ਤੇ ਮਾਮਲੇ 'ਚ ਗ੍ਰਿਫਤਾਰ, ਪੀੜਤਾ ਦਾ ਇਲਜ਼ਾਮ; ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਕਰਦਾ ਰਿਹਾ ਮੂੰਹ ਕਾਲਾ

 ਸੁਨਾਮ ਦਾ ਕੌਂਸਲਰ ਜਬਰ ਜਨਾਹ ਤੇ ਮਾਮਲੇ 'ਚ ਗ੍ਰਿਫਤਾਰ, ਪੀੜਤਾ ਦਾ ਇਲਜ਼ਾਮ; ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਕਰਦਾ ਰਿਹਾ ਮੂੰਹ ਕਾਲਾ


ਸੁਨਾਮ  ਦਰਸ਼ਨ ਸਿੰਘ ਚੌਹਾਨ, 

 ਥਾਣਾ ਸ਼ਹਿਰੀ ਸੁਨਾਮ ਦੀ ਪੁਲਿਸ ਨੇ ਸ਼ਹਿਰ ਦੇ ਇੱਕ ਮੌਜੂਦਾ ਨਗਰ ਕੌਂਸਲਰ ਖ਼ਿਲਾਫ਼ ਨੌਕਰੀ ਦੇ ਬਹਾਨੇ ਤਲਾਕਸ਼ੁਦਾ ਔਰਤ ਨੂੰ ਧਮਕੀਆਂ ਦੇਣ ਅਤੇ ਉਸ ਨਾਲ ਜਬਰ ਜਨਾਹ ਕਰਨ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਹੈ। ਕਰੀਬ ਚਾਰ ਮਹੀਨੇ ਪਹਿਲਾਂ ਪੀੜਤਾ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਕੋਲ ਸ਼ਿਕਾਇਤ ਕਰ ਕੇ ਇਨਸਾਫ਼ ਦੀ ਗੁਹਾਰ ਲਗਾਈ ਸੀ।

ਪੁਲਿਸ ਨੇ ਦੋਵਾਂ ਧਿਰਾਂ ਨੂੰ ਪੜਤਾਲ ਵਿੱਚ ਸ਼ਾਮਲ ਕਰ ਕੇ ਸ਼ਿਕਾਇਤ ਦੀ ਬਾਰੀਕੀ ਨਾਲ ਜਾਂਚ ਕਰਨ ਮਗਰੋਂ ਨਗਰ ਕੌਂਸਲਰ ਖ਼ਿਲਾਫ਼ ਜਬਰ ਜਨਾਹ ਦਾ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੁਨਾਮ ਦੇ ਡੀਐੱਸਪੀ ਭਰਪੂਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਹਰੀ ਜ਼ਿਲ੍ਹੇ ਨਾਲ ਸਬੰਧਤ ਪੀੜਤ ਲੜਕੀ ਨੇ ਸ਼ਿਕਾਇਤ ਵਿੱਚ ਲਿਖਿਆ ਹੈ ਕਿ ਉਹ ਸੁਨਾਮ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਸੀ। ਇਸ ਦੌਰਾਨ ਉਸ ਦੀ ਜਾਣ-ਪਛਾਣ ਇਸੇ ਵਾਰਡ ਦੇ ਨਗਰ ਕੌਂਸਲਰ ਸੁਖਵੀਰ ਸਿੰਘ ਸੁੱਖੀ ਨਾਲ ਹੋਈ। ਬਾਅਦ ਵਿੱਚ ਨਗਰ ਕੌਂਸਲਰ ਨੇ ਉਸ ਨੂੰ ਕੌਂਸਲ ਜਾਂ ਕਿਸੇ ਹੋਰ ਵਿਭਾਗ ਵਿੱਚ ਨੌਕਰੀ ਦਿਵਾਉਣ ਦੇ ਬਹਾਨੇ ਉਸ ਨਾਲ ਜਬਰ ਜਨਾਹ ਕਰਨਾ ਸ਼ੁਰੂ ਕਰ ਦਿੱਤਾ। ਉਸ ਨੇ ਆਪਣੇ ਕਾਰੋਬਾਰੀ ਸਥਾਨ 'ਤੇ ਵੀ ਉਸ ਨਾਲ ਕਈ ਵਾਰ ਮੂੰਹ ਕਾਲਾ ਕੀਤਾ। ਪੀੜਤ ਔਰਤ ਨੇ ਸ਼ਿਕਾਇਤ ਵਿੱਚ ਲਿਖਿਆ ਹੈ ਕਿ ਨੌਕਰੀ ਨਾ ਮਿਲਣ 'ਤੇ ਉਸ ਨੇ ਦੂਰੀ ਬਣਾਈ ਰੱਖੀ ਪਰ ਦੋਸ਼ੀ ਉਸ ਨੂੰ ਪਿਸਤੌਲ ਦੀ ਨੋਕ 'ਤੇ ਡਰਾ ਧਮਕਾ ਕੇ ਜਬਰ ਜਨਾਹ ਕਰਦਾ ਰਿਹਾ। ਉਸ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਅਤੇ ਖਾਲੀ ਕਾਗਜ਼ਾਂ 'ਤੇ ਦਸਤਖਤ ਕਰਵਾ ਲਏ।

ਡੀਐੱਸਪੀ ਭਰਪੂਰ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਦੇ ਪ੍ਰਭਾਵ ਕਾਰਨ ਤਲਾਕਸ਼ੁਦਾ ਪੀੜਤ ਔਰਤ ਸਾਹਮਣੇ ਆਉਣ ਤੋਂ ਡਰਦੀ ਸੀ ਅਤੇ ਇਧਰ-ਉਧਰ ਭੱਜਦੀ ਰਹਿੰਦੀ ਸੀ। ਉਨ੍ਹਾਂ ਕਿਹਾ ਕਿ ਕਾਫੀ ਮੁਸ਼ੱਕਤ ਤੋਂ ਬਾਅਦ ਪੁਲਿਸ ਪੀੜਤਾ ਕੋਲ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਮੁਲਜ਼ਮ ਨੂੰ ਵੀ ਜਾਂਚ ਵਿੱਚ ਸ਼ਾਮਲ ਕੀਤਾ ਗਿਆ। ਡੀਐੱਸਪੀ ਨੇ ਦੱਸਿਆ ਕਿ ਜਾਂਚ ਤੋਂ ਬਾਅਦ ਸਾਹਮਣੇ ਆਏ ਤੱਥਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਗਈ ਹੈ। ਪੁਲਿਸ ਕਥਿਤ ਮੁਲਜ਼ਮ ਤੋਂ ਪੁੱਛਗਿੱਛ ਕਰ ਕੇ ਮਾਮਲੇ ਦੀਆਂ ਹੋਰ ਪਰਤਾਂ ਖੋਲ੍ਹੇਗੀ

Post a Comment

0 Comments