ਨੌਜਵਾਨ ਖੇਡਾਂ ਨਾਲ ਜੁੜਕੇ ਆਪਣੇ ਸੂਬੇ ਅਤੇ ਦੇਸ਼ ਦਾ ਨਾਮ ਦੁਨੀਆ ਵਿੱਚ ਹੋਰ ਉੱਚਾ ਚੁੱਕਣ-ਵਿਧਾਇਕ ਬੁੱਧ ਰਾਮ

 ਨੌਜਵਾਨ ਖੇਡਾਂ ਨਾਲ ਜੁੜਕੇ ਆਪਣੇ ਸੂਬੇ ਅਤੇ ਦੇਸ਼ ਦਾ ਨਾਮ ਦੁਨੀਆ ਵਿੱਚ ਹੋਰ ਉੱਚਾ ਚੁੱਕਣ-ਵਿਧਾਇਕ ਬੁੱਧ ਰਾਮ

*ਖੇਡਾਂ ਵਤਨ ਪੰਜਾਬ ਦੀਆਂ ਦੇ ਦੂਜੇ ਦਿਨ ਖਿਡਾਰੀਆਂ ਦੇ ਹੋਏ ਫਸਵੇਂ ਮੁਕਾਬਲੇ


ਮਾਨਸਾ, 02 ਸਤੰਬਰ : ਗੁਰਜੰਟ ਸਿੰਘ ਬਾਜੇਵਾਲੀਆ 

ਪੰਜਾਬ ਸਰਕਾਰ ਵੱਲੋੋ ਖੇਡਾਂ ਵਤਨ ਪੰਜਾਬ ਦੀਆਂ-2023 ਤਹਿਤ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਬੁਢਲਾਡਾ ਦੇ ਸ਼੍ਰੀ ਗੁਰੂ ਤੇਗ ਬਹਾਦਰ ਸਟੇਡੀਅਮ ਵਿਖੇ ਕਰਵਾਏ ਅੱਜ ਦੇ ਕਰਵਾਏ ਖੇਡ ਮੁਕਾਬਲਿਆਂ ਦੌਰਾਨ ਹਲਕਾ ਵਿਧਾਇਕ ਬੁਢਲਾਡਾ ਸ਼੍ਰੀ ਬੁੱਧ ਰਾਮ ਵੱਲੋਂ ਉਚੇਚੇ ਤੌਰ ’ਤੇ ਪਹੁੰਚ ਕੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਅਤੇ ਕੋਆਪਰੇਟਿਵ ਮੈਸ ਵੱਲੋਂ ਖਿਡਾਰੀਆਂ ਨੂੰ ਮੁਹੱਈਆ ਕਰਵਾਈ ਜਾਣ ਵਾਲੀ ਡਾਈਟ ਦੀ ਸ਼ਲਾਘਾ ਕੀਤੀ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਨਾਲ ਜੁੜ ਕੇ ਆਪਣੇ ਸੂਬੇ ਦਾ ਨਾਮ ਦੁਨੀਆ ਵਿੱਚ ਹੋਰ ਉੱਚਾ ਚੁੱਕਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵਿੱਚ ਹਿੱਸਾ ਲੈ ਕੇ ਆਪਣੀ ਖੇਡ ਪ੍ਰਤਿਭਾ ਵਿੱਚ ਨਿਖਾਰ ਲਿਆਉਣਾ ਚਾਹੀਦਾ ਹੈ।

ਵਿਧਾਇਕ ਨੇ ਕਿਹਾ ਕਿ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਵਿਚ ਰਾਜ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਇਹ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਖੇਡ ਮੈਦਾਨਾਂ ਅਤੇ ਖਿਡਾਰੀਆਂ ਦੇ ਖਾਣ-ਪੀਣ ਸਬੰਧੀ ਸਮੁੱਚੇ ਯੋਗ ਪ੍ਰਬੰਧ ਕੀਤੇ ਗਏ ਹਨ ਅਤੇ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਦੌਰਾਨ ਕੋਈ ਵੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।  

ਸ਼੍ਰੀ ਬੁੱਧ ਰਾਮ ਨੇ ਕਿਹਾ ਕਿ ਜੋ ਖਿਡਾਰੀ ਖੇਡਾਂ ਵਿੱਚ ਪੂਰੀ ਦਿਲਚਸਪੀ ਲੈ ਕੇ ਅਣਥੱਕ ਮਿਹਨਤ ਕਰਦੇ ਹਨ, ਉਹ ਹਮੇਸ਼ਾ ਆਪਣੀ ਮੰਜ਼ਿਲ ਸਰ ਕਰਨ ਦਾ ਜਜ਼ਬਾ ਰੱਖਦੇ ਹਨ ਅਤੇ ਰਾਸ਼ਟਰੀ-ਅੰਤਰਰਾਸ਼ਟਰੀ ਪੱਧਰ ਤੱਕ ਆਪਣੀ ਪਹਿਚਾਣ ਬਣਾਉਂਦੇ ਹਨ। ਉਨ੍ਹਾਂ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਅਨੁਸਾਸ਼ਨ ਅਤੇ ਆਪਣੀ ਖੇਡ ਪ੍ਰਤੀ ਸਮਰਪਿਤ ਰਹਿ ਕੇ ਹਿੱਸਾ ਲੈ ਲਈ ਪ੍ਰੇਰਿਤ ਕੀਤਾ।

ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਨਵਜੋਤ ਸਿੰਘ ਧਾਲੀਵਾਲ ਨੇ ਖੇਡ ਨਤੀਜਿਆਂ ਦੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦੂਜੇ ਦਿਨ ਦੇ ਮੁਕਾਬਲਿਆਂ ਵਿੱਚ ਕਰੀਬ 2000 ਖਿਡਾਰੀਆਂ ਨੇ ਭਾਗ ਲਿਆ। ਬਲਾਕ ਬੁਢਲਾਡਾ ਵਿਖੇ ਅੰਡਰ 14 ਕਬੱਡੀ (ਨੈਸ਼ਨਲ ਸਟਾਇਲ) ਵਿੱਚ ਸਰਕਾਰੀ ਮਾਡਲ ਸਕੂਲ ਕੁਲਰੀਆਂ ਨੇ ਪਹਿਲਾ ਅਤੇ ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਬਲਾਕ ਝੁਨੀਰ ਵਿਖੇ ਅੰਡਰ-14 ਕਬੱਡੀ (ਨੈਸ਼ਨਲ ਸਟਾਇਲ) ਲੜਕਿਆਂ ਵਿੱਚ ਜੋਗੀਪੀਰ ਚਹਿਲਾਂ ਨੇ ਪਹਿਲਾ ਅਤੇ ਭਾਈ ਗੁਰਦਾਸ ਮਾਖਾ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਕਬੱਡੀ (ਸਰਕਲ ਸਟਾਇਲ) ਵਿੱਚ ਸਰਕਾਰੀ ਹਾਈ ਸਕੂਲ ਫਤਿਹਪੁਰ ਨੇ ਪਹਿਲਾ ਅਤੇ ਸਰਕਾਰੀ ਹਾਈ ਸਕੂਲ ਨੰਦਗੜ੍ਹ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

ਉਨ੍ਹਾਂ ਦੱਸਿਆ ਕਿ ਬਲਾਕ ਸਰਦੂਲਗੜ੍ਹ ਵਿਖੇ ਅੰਡਰ-14 ਕਬੱਡੀ (ਸਰਕਲ ਸਟਾਇਲ) ਲੜਕਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ ਦੀ ਟੀਮ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੈਰਾ ਖੁਰਦ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕਬੱਡੀ (ਨੈਸ਼ਨਲ ਸਟਾਇਲ) ਲੜਕਿਆਂ ਵਿੱਚ ਸਰਕਾਰੀ ਹਾਈ ਸਕੂਲ ਪਿੰਡ ਕਾਹਨੇਵਾਲਾ ਨੇ ਪਹਿਲਾ ਅਤੇ ਸ. ਮਾਡਲ ਸਕੂਲ ਪਿੰਡ ਜਟਾਣਾ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

Post a Comment

0 Comments