ਪਿੰਡ ਮੀਰਪੁਰ ਕਲਾਂ ਅਤੇ ਆਦਮਕੇ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਸਿੱਧੀ ਬਿਜਾਈ ਕਰਨ ਕਿਸਾਨ

 ਪਿੰਡ ਮੀਰਪੁਰ ਕਲਾਂ ਅਤੇ ਆਦਮਕੇ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਸਿੱਧੀ ਬਿਜਾਈ ਕਰਨ ਕਿਸਾਨ

  ਖੇਤਾਂ ਵਿੱਚ ਘੱਟ ਸਮਾਂ ਲੈਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਬਿਜਾਈ ਕਰਨ ਨੂੰ ਤਰਜੀਹ ਦੇਣ ਕਿਸਾਨ


ਸਰਦੂਲਗੜ੍ਹ/ਮਾਨਸਾ 27 ਸਤੰਬਰ: ਗੁਰਜੰਟ ਸਿੰਘ ਬਾਜੇਵਾਲੀਆ 

ਐਸ.ਡੀ.ਐਮ ਸਰਦੂਲਗੜ੍ਹ ਸ੍ਰ ਅਮਰਿੰਦਰ ਸਿੰਘ ਮੱਲ੍ਹੀ ਦੇ ਦਿਸ਼ਾ ਨਿਰਦੇਸ਼ ਹੇਠ ਬਲਾਕ ਅਫਸਰ ਸਰਦੂਲਗੜ੍ਹ ਸ੍ਰੀ ਮਨੋਜ ਕੁਮਾਰ ਦੀ ਰਹਿਨੁਮਾਈ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋ ਰੋਕਣ ਲਈ ਪਿੰਡਾਂ ਵਿੱਚ ਲਗਾਏ ਜਾ ਰਹੇ ਕੈਂਪਾਂ ਦੀ ਲੜੀਵਾਰਤਾ ਵਿੱਚ ਪਿੰਡ ਮੀਰਪੁਰ ਕਲਾਂ ਅਤੇ ਪਿੰਡ ਆਦਮਕੇ ਵਿਖੇ ਕਿਸਾਨ ਸਿਖਲਾਈ ਕੈਂਪਾਂ ਦਾ ਆਯੋਜਨ ਕੀਤਾ ਗਿਆ।

ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫਸਰ ਸ੍ਰੀ ਸੁਲੇਖ ਅਮਨ ਕੁਮਾਰ ਮਹਿਲਾ ਨੇ ਤਕਨੀਕੀ ਸ਼ੈਸਨ ਦੌਰਾਨ ਪਰਾਲੀ ਦੇ ਯੋਗ ਪ੍ਰਬੰਧਨ ਦੇ ਤਰੀਕਿਆ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੇ ਖੇਤਾਂ ਵਿੱਚ ਘੱਟ ਸਮਾਂ ਲੈਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਬਿਜਾਈ ਕਰਨ ਨੂੰ ਤਰਜੀਹ ਦੇਣ। ਕਿਸਾਨਾਂ ਦੁਆਰਾ ਫਸਲਾਂ ਸਬੰਧੀ ਅਤੇ ਪਰਾਲੀ ਦੇ ਪ੍ਰਬੰਧਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੁਆਰਾ ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਸੁਝਾਅ ਦੱਸੇ।

ਕੈਂਪ ਵਿੱਚ ਹਾਜਰ ਕੰਬਾਇਨ ਮਾਲਕਾਂ ਨੇ ਸੁਪਰ ਐਸ.ਐਮ.ਐਸ ਸਮੇਤ ਕੰਬਾਇਨ ਚਲਾਉਣ ਪ੍ਰਤੀ ਹਾਂ ਪੱਖੀ ਹੁੰਗਾਰਾ ਦਿੱਤਾ। ਇਸ ਮੌਕੇ ਫੀਲਡ ਨੋਡਲ ਅਫਸਰ, ਸੁਪਰਵਾਈਜਰ, ਕਿਸਾਨ ਮਿੱਤਰ ਅਤੇ ਹੋਰ ਮੋਹਤਬਰ ਵਿਅਕਤੀ ਹਾਜ਼ਰ ਸਨ।

Post a Comment

0 Comments