ਅਮਰਗੜ੍ਹ ਪੁਲਿਸ ਵੱਲੋਂ ਚੌਦਾਂ ਅਤੇ ਮਹੁੰਮਦਪੁਰ ''ਚ ਨਸ਼ਿਆਂ ਵਿਰੁੱਧ ਲੋਕਾਂ ਨੂੰ ਕੀਤਾ ਜਾਗਰੂਕ
ਨਸ਼ਿਆਂ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ: ਡੀ. ਐਸ. ਪੀ
ਅਮਰਗੜ੍ਹ 9 ਸਤੰਬਰ (ਗੁਰਬਾਜ ਸਿੰਘ ਬੈਨੀਪਾਲ) ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਅਮਰਗੜ੍ਹ ਪੁਲਿਸ ਵਲੋਂ ਪਿੰਡ ਚੌਂਦਾ ਅਤੇ ਮੁਹੰਮਦਪੁਰ ਵਿਖੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ , ਜਿਸ ਵਿੱਚ ਵਿਸ਼ੇਸ਼ ਤੌਰ 'ਤੇ ਡੀ ਐਸ ਪੀ ਅਮਰਜੀਤ ਸਿੰਘ ਨੇ ਸ਼ਿਰਕਤ ਕਰਦਿਆਂ ਇਸ ਬਿਮਾਰੀ ਨੂੰ ਖਤਮ ਕਰਨ ਲਈ ਆਮ ਲੋਕਾਂ ਦਾ ਸਹਿਯੋਗ ਮੰਗਿਆ । ਉਨ੍ਹਾਂ ਆਖਿਆ ਕੇ ਜਿਸ ਦਿਨ ਆਮ ਅਵਾਮ ਇਸ ਨਸ਼ਾ ਵਿਰੋਧੀ ਮੁਹਿੰਮ ਦਾ ਹਿੱਸਾ ਬਣੇਗਾ ਉਸ ਦਿਨ ਨਸ਼ਾ ਬਿਲਕੁਲ ਖਤਮ ਹੋ ਜਾਵੇਗਾ । ਉਨ੍ਹਾਂ ਆਖਿਆ ਕਿ ਇਹ ਜਾਗਰੂਕਤਾ ਸੈਮੀਨਾਰ ਇਸ ਕਰਕੇ ਲਗਾਏ ਜਾ ਰਹੇ ਹਨ , ਜਿਹੜੇ ਨੌਜਵਾਨ ਭੁੱਲ ਕੇ ਨਸ਼ਾ ਰੂਪੀ ਦਲਦਲ ਵਿੱਚ ਜਾ ਫਸੇ ਹਨ , ਉਨ੍ਹਾਂ ਨੂੰ ਸੁਧਾਰ ਵੱਲ ਲਿਆਂਦਾ ਜਾਵੇ ਅਤੇ ਜੋ ਨੌਜਵਾਨ ਇਸ ਵੱਲ ਆਕਰਸ਼ਿਤ ਹੋ ਰਹੇ ਹਨ , ਉਨ੍ਹਾਂ ਨੂੰ ਪਹਿਲਾਂ ਹੀ ਸਮਝਾ ਦਿੱਤਾ ਜਾਵੇ । ਇਸ ਤੋਂ ਬਾਅਦ ਨਸ਼ਾ ਸਪਲਾਈ ਕਰਨ ਵਾਲੇ ਤਸਕਰਾਂ ਵਿਰੁੱਧ ਅਜਿਹੀਆਂ ਸਖ਼ਤ ਕਾਰਵਾਈਆਂ ਕੀਤੀਆਂ ਜਾਣਗੀਆਂ , ਜਿਸ ਨਾਲ ਉਨ੍ਹਾਂ ਪਾਸ ਇਸ ਕੰਮ ਨੂੰ ਛੱਡਣ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਰਹੇਗਾ । ਇਸ ਦੇ ਨਾਲ ਹੀ ਜਿਹੜੇ ਨਸ਼ਾ ਤਸਕਰਾਂ ਵੱਲੋਂ ਨਸ਼ਾ ਵੇਚ ਕੇ ਵੱਡੀਆਂ ਵੱਡੀਆਂ ਜਾਇਦਾਤਾਂ ਖੜ੍ਹੀਆਂ ਕੀਤੀਆਂ ਗਈਆਂ ਹਨ , ਉਨ੍ਹਾਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਸਖ਼ਤ ਕਦਮ ਚੁੱਕਦਿਆਂ ਕੁਰਕ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ । ਥਾਣਾ ਮੁਖੀ ਸ਼ਮਸ਼ੇਰ ਸਿੰਘ ਨੇ ਆਖਿਆ ਕਿ ਜਿਹੜੇ ਨੌਜਵਾਨ ਨਸ਼ਾ ਕਰਦੇ ਹਨ , ਉਨ੍ਹਾਂ ਨਾਲ ਸ਼ਕਤੀ ਦੀ ਬਜਾਏ ਹਮਦਰਦੀ ਨਾਲ ਨਜਿੱਠਿਆ ਜਾਵੇ ਅਤੇ ਉਨ੍ਹਾਂ ਨੂੰ ਮੁੱਖ ਧਾਰਾ ਵਿੱਚ ਸ਼ਾਮਿਲ ਕੀਤਾ ਜਾਵੇ । ਇਸ ਤੋਂ ਇਲਾਵਾ ਨਸ਼ਾ ਤਸਕਰਾਂ ਬਾਰੇ ਪੁਲਿਸ ਨੂੰ ਤੁਰੰਤ ਸੂਚਿਤ ਕੀਤਾ ਜਾਵੇ । ਪੁਲਿਸ ਨੂੰ ਨਸ਼ੇ ਸਬੰਧੀ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ । ਇਸ ਮੌਕੇ ਪਿੰਡ ਚੌਂਦਾ ਅਤੇ ਮੁਹੰਮਦਪੁਰ ਦੇ ਪਤਵੰਤੇ ਵਿਅਕਤੀ ਹਾਜ਼ਰ ਸਨ ।
0 Comments