ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਤੇ ਸਾਫ਼-ਸਫ਼ਾਈ ਜ਼ਰੂਰੀ : ਡਾ.ਗੁਰਚੇਤਨ ਪ੍ਰਕਾਸ਼

 ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਤੇ ਸਾਫ਼-ਸਫ਼ਾਈ ਜ਼ਰੂਰੀ : ਡਾ.ਗੁਰਚੇਤਨ ਪ੍ਰਕਾਸ਼


ਬੁਢਲਾਡਾ-(ਦਵਿੰਦਰ ਸਿੰਘ ਕੋਹਲੀ)-ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਚੇਤਨ ਪ੍ਰਕਾਸ਼ ਦੀ ਯੋਗ ਅਗਵਾਈ ਹੇਠ ਸ਼ੁੱਕਰਵਾਰ ਨੂੰ ਬਲਾਕ ਬੁਢਲਾਡਾ ਦੇ ਵੱਖ-ਵੱਖ ਪਿੰਡਾਂ ਵਿਚ ਸਿਹਤ ਕਰਮੀਆਂ ਵੱਲੋਂ ਡ੍ਰਾਈ ਡੇਅ ਗਤੀਵਿਧੀਆਂ ਕੀਤੀਆਂ ਗਈਆਂ। ਇਸ ਦੌਰਾਨ ਬਲਾਕ ਨਾਲ ਸਬੰਧਤ ਮਲਟੀਪਰਪਜ਼ ਹੈਲਥ ਸੁਪਰਵਾਇਜਰ (ਮੇਲ) ਅਤੇ ਮਲਟੀਪਰਪਜ਼ ਹੈਲਥ ਵਰਕਰਜ਼ (ਮੇਲ) ਵੱਲੋਂ ਹਿੱਸਾ ਲਿਆ ਗਿਆ। ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਕੰਮਪੇਨ ਤਹਿਤ ਡਾ. ਗੁਰਚੇਤਨ ਪਰਕਾਸ਼ SMO ਬੁਢਲਾਡਾ ਜੀ ਵੱਲੋਂ ਬੁਢਲਾਡਾ ਸਲੱਮ ਏਰੀਏ ਵਿੱਚ ਵਿਜਿਟ ਕੀਤੀ ਅਤੇ ਡੇਗੂ ਅਤੇ ਮਲੇਰੀਆ ਸੰਬੰਧੀ ਲੋਕਾਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਡਾ. ਗੁਰਚੇਤਨ ਪ੍ਰਕਾਸ਼ ਨੇ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਡ੍ਰਾਈ ਡੇਅ ਵਜੋਂ ਐਲਾਨਿਆ ਗਿਆ ਅਤੇ ਇਸ ਦਾ ਮੁੱਖ ਮੰਤਵ ਆਪਣੇ ਘਰਾਂ ਅਤੇ ਚੌਗਿਰਦੇ ਦੀ ਸਾਫ਼-ਸਫ਼ਾਈ ਰੱਖਣਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਗੁਰਚੇਤਨ ਪ੍ਰਕਾਸ਼ ਨੇ ਦੱਸਿਆ ਕਿ ਵਿਭਾਗ ਵੱਲੋਂ ਡੇਂਗੂ ਦੀ ਰੋਕਥਾਮ ਸਬੰਧੀ ਮਾਸ ਮੀਡੀਆ ਵਿੰਗ ਅਤੇ ਫੀਲਡ ਸਟਾਫ ਵੱਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਅਤੇ ਫੀਵਰ ਸਰਵੇ ਬਲਾਕ ਦੇ ਵੱਖ ਵੱਖ ਪਿੰਡਾ ਅਤੇ ਕਸਬਿਆਂ 'ਚ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਕਸਬਾ ਬੁਢਲਾਡਾ ਅਤੇ ਬਰੇਟਾ ਵਿਖੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਜਾਗਰੂਕਤਾ ਫੈਲਾਉਣ ਦੇ ਨਾਲ ਨਾਲ ਸ਼ੱਕੀ ਵਿਅਕਤੀਆਂ ਦਾ ਫੀਵਰ ਸਰਵੇ ਕੀਤਾ। ਡਾ. ਗੁਰਚੇਤਨ ਪ੍ਰਕਾਸ਼ ਨੇ ਦੱਸਿਆ ਕਿ ਵਿਭਾਗ ਵੱਲੋਂ ਕਈ ਇਲਾਕਿਆਂ ਵਿਚ ਖੜ੍ਹੇ ਪਾਣੀ 'ਤੇ ਸਪਰੇਅ ਵੀ ਕਰਵਾਈ ਗਈ। ਉਨ੍ਹਾਂ ਕਿਹਾ ਕਿ ਡੇਂਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਮੱਛਰ ਦੇ ਕੱਟਣ ਨਾਲ ਫੈਲਦੀਆਂ ਹਨ, ਮੱਛਰ ਹਮੇਸ਼ਾ ਸਾਫ਼ ਅਤੇ ਗੰਦੇ ਪਾਣੀ ਵਿਚ ਪਲਦਾ ਹੈ। ਡੇਂਗੂ ਬੁਖਾਰ ਦੇ ਮੁੱਖ ਲੱਛਣਾਂ ਦੀ ਗੱਲ ਕਰਦਿਆਂ ਹੋਇਆ ਡਾ.ਗੁਰਚੇਤਨ ਪ੍ਰਕਾਸ਼ ਨੇ ਕਿਹਾ ਕਿ ਜੇਕਰ ਵਿਅਕਤੀ ਨੂੰ ਤੇਜ਼ ਬੁਖਾਰ, ਸਿਰ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਉਲਟੀਆਂ ਆਉਣਾ, ਥਕਾਵਟ ਮਹਿਸੂਸ ਹੋਣਾ, ਚਮੜੀ 'ਤੇ ਦਾਣੇ ਅਤੇ ਹਾਲਤ ਖਰਾਬ ਹੋਣ 'ਤੇ ਨੱਕ ਮੂੰਹ ਅਤੇ ਮਸੂੜਿਆਂ ਵਿਚੋਂ ਖੂਨ ਆਉਣਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਅਜਿਹੇ ਲੱਛਣ ਮਹਿਸੂਸ ਹੁੰਦੇ ਹਨ ਤਾਂ ਉਹ ਤੁਰੰਤ ਬਿਨਾਂ ਸਮਾਂ - ਗਵਾਏ ਆਪਣੇ ਨਜ਼ਦੀਕੀ ਸਿਹਤ ਕੇਂਦਰ ਵਿਖੇ ਜਾ ਕੇ ਆਪਣੀ ਜਾਂਚ ਅਤੇ ਇਲਾਜ ਸ਼ੁਰੂ ਕਰਵਾਉਣ। ਉਨ੍ਹਾਂ ਸਿਹਤ ਕਰਮੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਉਹ ਵੱਖ ਵੱਖ ਸਰਕਾਰੀ ਅਦਾਰਿਆਂ ਵਿਚ ਜਾ ਕੇ ਇਸ ਮੁਹਿੰਮ ਬਾਰੇ ਜਾਗਰੂਕਤਾ ਫੈਲਾਉਣ। ਆਈਈਸੀ ਗਤੀਵਿਧੀਆਂ ਰਾਹੀਂ ਨਾਗਰਿਕਾਂ ਵਿਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੇ ਘਰਾਂ 'ਚ ਰੱਖੇ ਗਮਲਿਆਂ, ਫਰਿਜਾਂ ਦੀਆਂ ਟਰੇਆਂ, ਛੱਤਾਂ 'ਤੇ ਰੱਖ ਟਾਇਰਾਂ, ਚੁਬੱਚਿਆਂ, ਪਾਣੀ ਦੀਆਂ ਟੈਂਕੀਆਂ ਆਦਿ ਨੂੰ ਹਫਤੇ 'ਚ ਇਕ ਦਿਨ ਸਾਫ਼ ਕਰਨਾ ਚਾਹੀਦਾ ਹੈ। ਘਰਾਂ ਅਤੇ ਆਪਣੇ ਆਲੇ ਦੁਆਲੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਪਿੰਡਾਂ ਦੇ ਵਿਚ ਜਿਥੇ ਵੀ ਗੰਦਾ ਪਾਣੀ ਇਕੱਠਾ ਹੋਇਆ ਹੈ ਤਾਂ ਉਸ ਵਿਚ ਕਾਲੇ ਤੇਲ ਦਾ ਛਿੜਕਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਡ੍ਰਾਈ ਡੇਅ ਵਾਲੇ ਦਿਨ ਸਾਨੂੰ ਸਾਰਿਆਂ ਨੂੰ ਸਾਫ਼ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਇਸ ਮੌਕੇ ਐੱਸਆਈ, ਸੁਖਦੇਵ ਰਾਮ ਅਤੇ ਬਲਾਕ ਨਾਲ ਸਬੰਧਤ ਮਲਟੀਪਰਪਜ਼ ਹੈਲਥ ਵਰਕਰ ਇਦਰਪ੍ਰੀਤ ਸਿੰਘ ਅਤੇ ਅਮਨਦੀਪ ਸਿੰਘ ਹਾਜਰ ਸਨ ।

Post a Comment

0 Comments