ਐਸਆਈਟੀ ਕੋਲ ਸੁਖਪਾਲ ਖਹਿਰਾ ਦੇ ਖਿਲਾਫ ਨਸ਼ਾ ਤਸਕਰੀ 'ਚ ਸ਼ਾਮਲ ਹੋਣ ਦੇ ਪੁਖਤਾ ਸਬੂਤ- ਆਪ

 ਐਸਆਈਟੀ ਕੋਲ ਸੁਖਪਾਲ ਖਹਿਰਾ ਦੇ ਖਿਲਾਫ ਨਸ਼ਾ ਤਸਕਰੀ 'ਚ ਸ਼ਾਮਲ ਹੋਣ ਦੇ ਪੁਖਤਾ ਸਬੂਤ- ਆਪ


 ਚੰਡੀਗੜ੍ਹ-ਪੰਜਾਬ ਇੰਡੀਆ ਨਿਊਜ਼ ਬਿਊਰੋ 

ਕਾਂਗਰਸੀ ਆਗੂ ਸੁਖਪਾਲ ਖਹਿਰਾ ਦੀ ਗ੍ਰਿਫਤਾਰੀ 'ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਨਵੀਂ ਐਸਆਈਟੀ ਨੂੰ ਜਾਂਚ ਦੌਰਾਨ ਕਾਫੀ ਸਬੂਤ ਮਿਲੇ ਹਨ ਕਿ ਸੁਖਪਾਲ ਖਹਿਰਾ ਨਸ਼ਾ ਤਸਕਰੀ 'ਚ ਸ਼ਾਮਲ ਹਨ।  ਇਸ ਲਈ ਐਸਆਈਟੀ ਨੇ ਉਸ ਨੂੰ ਅਗਲੇਰੀ ਜਾਂਚ ਲਈ ਗ੍ਰਿਫਤਾਰ ਕਰ ਲਿਆ ਹੈ।

ਵੀਰਵਾਰ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਪੰਜਾਬ ‘ਚੋਂ ਨਸ਼ਾ ਖਤਮ ਕਰਨ ਲਈ ਦਿਨ-ਰਾਤ ਗੰਭੀਰਤਾ ਨਾਲ ਕੰਮ ਕਰ ਰਹੀ ਹੈ।  ਮਾਨ ਸਰਕਾਰ ਦੀ ਡਰੱਗ ਮਾਫੀਆ ਖਿਲਾਫ ਜ਼ੀਰੋ ਟਾਲਰੈਂਸ ਦੀ ਨੀਤੀ ਹੈ। ਨਸ਼ਾ ਤਸਕਰੀ ਵਿੱਚ ਸ਼ਾਮਲ ਕੋਈ ਵੀ ਵਿਅਕਤੀ ਭਾਵੇਂ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਬਖਸ਼ਿਆ ਨਹੀਂ ਜਾਵੇਗਾ। 

  ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਦੀ ਗ੍ਰਿਫਤਾਰੀ ਕਿਸੇ ਸਿਆਸੀ ਬਦਲਾਖੋਰੀ ਕਾਰਨ ਨਹੀਂ ਹੋਈ।  ਐਸਆਈਟੀ ਦੀ ਜਾਂਚ ਦੌਰਾਨ ਉਸ ਦੇਵ ਖ਼ਿਲਾਫ਼ ਮਿਲੇ ਸਬੂਤਾਂ ਦੇ ਆਧਾਰ ’ਤੇ ਉਸ ਦੀ ਗ੍ਰਿਫ਼ਤਾਰੀ ਹੋਈ ਹੈ। ਜੇਕਰ ਅਸੀਂ ਸਿਆਸੀ ਬਦਲਾ ਲੈਣਾ ਚਾਹੁੰਦੇ  ਤਾਂ ਪੰਜਾਬ ਵਿੱਚ ਸਾਡੀ ਸਰਕਾਰ ਨੂੰ ਡੇਢ ਸਾਲ ਹੋ ਗਏ ਹਨ ਹੈ। ਉਸ ਨੂੰ ਪਹਿਲਾਂ ਵੀ ਗ੍ਰਿਫਤਾਰ ਕੀਤਾ ਜਾ ਸਕਦਾ ਸੀ।

ਕੰਗ ਨੇ ਕਿਹਾ ਕਿ 2022 ਵਿੱਚ ਸੁਪਰੀਮ ਕੋਰਟ ਨੇ ਸੁਖਪਾਲ ਖਹਿਰਾ ਨੂੰ ਰਾਹਤ ਦਿੱਤੀ ਸੀ ਪਰ ਅਦਾਲਤ ਨੇ ਆਪਣੇ ਹੁਕਮਾਂ ਵਿੱਚ ਸਾਫ਼ ਲਿਖਿਆ ਸੀ ਕਿ ਪੰਜਾਬ ਪੁਲੀਸ ਇਸ ਕੇਸ ਦੀ ਮੁੜ ਜਾਂਚ ਕਰ ਸਕਦੀ ਹੈ।  ਸੁਪਰੀਮ ਕੋਰਟ ਦੇ ਹੁਕਮਾਂ ਦੇ ਆਧਾਰ 'ਤੇ ਪੰਜਾਬ ਪੁਲਿਸ ਦੀ ਐਸਆਈਟੀ ਨੇ ਇਸ ਮਾਮਲੇ ਦੀ ਮੁੜ ਜਾਂਚ ਸ਼ੁਰੂ ਕਰ ਦਿੱਤੀ ਹੈ।

ਕੰਗ ਨੇ ਕਿਹਾ ਕਿ 2015 ਦੀ ਅਕਾਲੀ-ਭਾਜਪਾ ਸਰਕਾਰ ਸਮੇਂ ਮਨਜੀਤ ਸਿੰਘ ਅਤੇ ਗੁਰਦੇਵ ਸਿੰਘ, ਜਿਨ੍ਹਾਂ 'ਤੇ ਨਸ਼ਿਆਂ ਦੇ ਮਾਮਲੇ 'ਚ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਦੇ ਦੋਸ਼ ਲੱਗੇ ਸਨ, ਉਹ ਦੋਵੇਂ ਸੁਖਪਾਲ ਖਹਿਰਾ ਦੇ ਕਾਫੀ ਕਰੀਬੀ ਹਨ।  ਇਸੇ ਲਈ ਈਡੀ ਨੇ ਉਸ ਸਮੇਂ ਸੁਖਪਾਲ ਖਹਿਰਾ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਵੀ ਦਰਜ ਕੀਤਾ ਸੀ ਅਤੇ ਉਹ ਇਸ ਮਾਮਲੇ ਵਿੱਚ ਜੇਲ੍ਹ ਵੀ ਗਏ ਸਨ।  ਕੰਗ ਨੇ ਕਿਹਾ ਕਿ ਇਹ ਮਾਮਲਾ ਬਹੁਤ ਗੰਭੀਰ ਹੈ ਕਿਉਂਕਿ ਇਸ ਦੀਆਂ ਤਾਰਾਂ ਪਾਕਿਸਤਾਨ ਤੋਂ ਯੂ.ਕੇ.ਤਕ ਜੁੜੀ ਹੋਈ ਹਨ।

   ਕੰਗ ਨੇ ਪੰਜਾਬ ਦੀਆਂ ਸਮੂਹ ਸਿਆਸੀ ਪਾਰਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਵਿਰੋਧੀ ਪਾਰਟੀਆਂ ਪੰਜਾਬ ਵਿੱਚੋਂ ਨਸ਼ਾ ਖਤਮ ਕਰਨਾ ਚਾਹੁੰਦੀਆਂ ਹਨ ਤਾਂ ਕੋਈ ਵੀ ਪਾਰਟੀ ਸੁਖਪਾਲ ਖਹਿਰਾ ਦੀ ਗ੍ਰਿਫਤਾਰੀ ਦਾ ਵਿਰੋਧ ਨਾ ਕਰੇ।  ਜੇਕਰ ਕੋਈ ਧਿਰ ਇਸ ਦਾ ਵਿਰੋਧ ਕਰਦੀ ਹੈ ਤਾਂ ਇਹ ਮੰਨਿਆ ਜਾਵੇਗਾ ਕਿ ਉਹ ਨਸ਼ਾ ਤਸਕਰਾਂ ਦੀ ਹਮਾਇਤ ਕਰਦੀ ਹੈ

Post a Comment

0 Comments