ਵਿਧਾਇਕ ਵਿਜੈ ਸਿੰਗਲਾ ਨੇ ਕੋਆਪਰੇਟਿਵ ਸੋਸਾਇਟੀ ਦੀ ਮੀਟਿੰਗ ਦੌਰਾਨ ਸੁਣੀਆਂ ਸਮੱਸਿਆਵਾਂ

 ਵਿਧਾਇਕ ਵਿਜੈ ਸਿੰਗਲਾ ਨੇ ਕੋਆਪਰੇਟਿਵ ਸੋਸਾਇਟੀ ਦੀ ਮੀਟਿੰਗ ਦੌਰਾਨ ਸੁਣੀਆਂ ਸਮੱਸਿਆਵਾਂ

*ਹਾਜਰ ਅਧਿਕਾਰੀਆਂ ਨੂੰ ਲੰਬਿਤ ਅਤੇ ਹੋਰ ਸਮੱਸਿਆਵਾਂ ਦਾ ਸਮਾਂਬੱਧ ਹੱਲ ਕਰਨ ਦੇ ਆਦੇਸ਼


ਮਾਨਸਾ 26 ਸਤੰਬਰ: ਗੁਰਜੰਟ ਸਿੰਘ ਬਾਜੇਵਾਲੀਆ 

    ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਅੱਜ ਬੱਚਤ ਭਵਨ ਮਾਨਸਾ ਵਿਖੇ ਕੋਆਪਰੇਟਿਵ ਸੁਸਾਇਟੀ ਦੀ ਮੀਟਿੰਗ ਕੀਤੀ।

     ਉਨ੍ਹਾਂ ਕੋਆਪਰੇਟਿਵ ਸੋਸਾਇਟੀ ਦੇ ਮੈਂਬਰ ਅਤੇ ਅਹੁਦੇਦਾਰਾਂ ਨਾਲ ਵਿਚਾਰ ਵਟਾਂਦਰਾ ਕਰਦਿਆਂ ਵੱਖ ਵੱਖ ਪਿੰਡਾਂ ਦੀਆਂ ਕੋਆਪਰੇਟਿਵ ਸੋਸਾਇਟੀਆਂ ਨੂੰ ਆ ਰਹੀਆਂ ਸਮੱਸਿਆਵਾਂ ਜਿਵੇਂ ਕਿ ਸੋਸਾਇਟੀ ਦੀ ਇਮਾਰਤ, ਪੈਂਡਿੰਗ ਕਾਪੀਆਂ ਅਤੇ ਆਉਣ ਵਾਲੇ ਸੀਜਨ ਵਿੱਚ ਯੂਰੀਆ ਅਤੇ ਡੀ.ਏ.ਪੀ. ਦੀ ਵੰਡ ਸਬੰਧੀ ਆਦਿ ਮੁਸ਼ਕਿਲਾਂ ਸੁਣੀਆਂ ।

   ਉਨ੍ਹਾਂ ਇਸ ਮੌਕੇ ’ਤੇ ਮੌਜੂਦ ਸਬੰਧਤ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਇਨ੍ਹਾਂ ਸਮੱਸਿਆਵਾਂ ਦਾ ਹੱਲ ਕਰਨ ਦੀ ਹਦਾਇਤ ਕੀਤੀ ਤਾਂ ਜੋ ਆਉਣ ਵਾਲੇ ਸਮੇਂ ਵਿਚ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਨਾ ਆਵੇ।

Post a Comment

0 Comments