ਗੁ: ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨਾਂ ਲਈ ਦਸਵੀ ਯਾਤਰਾ 5 ਨਵੰਬਰ ਨੂੰ ਜਾਵੇਗੀ ਯਾਤਰਾ ਦਾ ਮੁਫ਼ਤ ਕਾਊਾਟਰ ਖੋਲਿ੍ਹਆ ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ ਵਿਖੇ
ਬਰਨਾਲਾ, 28 ਸਤੰਬਰ ਕਰਨਪ੍ਰੀਤ ਕਰਨ
–-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ ਵਿਖੇ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਅੰਤਰਿੰਗ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੀ ਦਸਵੀ ਯਾਤਰਾ ਕਰਵਾਉਣ ਵਾਸਤੇ ਸੰਗਤਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਯਾਤਰਾ ਕਾਊਾਟਰ ਖੋਲਿ੍ਹਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਨੇ ਦੱਸਿਆ ਕਿ ਕਾਊਾਟਰ ਉੱਪਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਰਜਿਸਟ੍ਰੇਸ਼ਨ 1ਅਕਤੂਬਰ ਤੋ 15 ਅਕਤੂਬਰ ਤੱਕ ਮੁਫ਼ਤ ਕੀਤੀ ਜਾਵੇਗੀ | ਯਾਤਰਾ ਸਬੰਧੀ ਰਜਿਸਟ੍ਰੇਸ਼ਨ ਭਾਈ ਗੁਰਜੰਟ ਸਿੰਘ ਸੋਨਾ ਪਾਸ ਕਰਵਾਈ ਜਾਵੇ ਅਤੇ ਰਜਿਸਟੇੑਸ਼ਨ ਸਬੰਧੀ ਪੂਰੀ ਜਾਣਕਾਰੀ ਦਿੱਤੀ ਜਾਵੇਗੀ ਰਜਿਸਟ੍ਰੇਸ਼ਨ ਕਰਵਾਉਣ ਲੲੀ ਪਾਸਪੋਰਟ,ਆਧਾਰ ਕਾਰਡ,ਇੱਕ ਪਾਸਪੋਰਟ ਫੋਟੋ, ਲੈ ਕੇ ਆਉਣ ਜੀ ਸੰਪਰਕ ਨੰਬਰ 98728-42575 ਅਤੇ ਇਹ ਯਾਤਰਾ 4 ਨਵੰਬਰ 2023 ਨੂੰ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਤੋਂ ਚੱਲ ਕੇ ਗੁਰਦੁਆਰਾ ਡੇਰਾ ਬਾਬਾ ਨਾਨਕ ਲਈ ਰਵਾਨਾ ਹੋਵੇਗੀ | 5 ਨਵੰਬਰ 2023 ਨੂੰ ਡੇਰਾ ਬਾਬਾ ਨਾਨਕ ਤੋਂ ਚੱਲ ਕੇ ਕੋਰੀਡੋਰ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਦਰਸ਼ਨ ਦੀਦਾਰੇ ਕਰ ਕੇ ਵਾਪਸ ਬਰਨਾਲਾ ਵਿਖੇ ਸੰਗਤਾਂ ਪਹੁੰਚਣਗੀਆਂ
0 Comments