ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ।

 ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ।


ਬਰਨਾਲਾ 17,ਸਤੰਬਰ /ਕਰਨਪ੍ਰੀਤ ਕਰਨ /ਨਾਮਵਰ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੇਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ ਗਾਇਨ ਕੀਤਾਗਿਆ ਅਤੇ ਸਕੂਲ ਵਿੱਚ ਸਥਿੱਤ ਗੁਰੂਦੁਆਰਾ ਸਾਹਿਬ ਵਿੱਚ ਮੱਥਾ ਟੇਕਿਆ ਗਿਆ ਅਤੇ ਸਕੂਲ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਕੜਾਹ ਪ੍ਰਸ਼ਾਦ ਵਰਤਾਇਆ ਗਿਆ। ਸਕੂਲ ਅਧਿਆਪਕਾਂ ਵੱਲੋਂ ‘ਧੁਰ ਕੀ ਬਾਣੀ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ’ ਸਬੰਧੀ ਵਿਸਥਾਰ ਪੂਰਵਕ ਬੱਚਿਆਂ ਨੂੰ ਜਾਣੂ ਕਰਵਾਇਆ ਅਤੇ ਗੁਰੂਆਂ ਵੱਲੋਂ ਦਿੱਤੇ ਗਏ ਉਪਦੇਸ਼ਾਂ‘ਤੇ ਚਾਨਣਾ ਪਾਇਆ।                   ਇਸ ਮੌਕੇ ਸਕੂਲ ਪ੍ਰਿੰਸੀਪਲ ਡਾ ਸੰਦੀਪ ਕੁਮਾਰ ਲੱਠ ਜੀ ਨੇ ਸਮੂਹ ਸਟਾਫ ਅਤੇ ਬੱਚਿਆਂ ਨੂੰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ’ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਸਹੀ ਦਿਸ਼ਾ ਨੂੰ ਪਛਾਣਨ ਦਾ ਸੁਨੇਹਾ ਦਿੰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੁਰੂ ਸਾਹਿਬਾਨਾਂ ਦੇ ਉਪਦੇਸ਼ਾਂ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਮੈਂਬਰ, ਐੱਮ ਡੀ ਸ. ਰਣਪ੍ਰੀਤ ਸਿੰਘ ਰਾਏ, ਵਾਇਸ ਪ੍ਰਿੰਸੀਪਲ ਮੈਡਮ ਸੁਮਨ, ਸਮੂਹ ਸਟਾਫ ਅਤੇ ਬੱਚੇ ਹਾਜਰ ਸਨ।

Post a Comment

0 Comments