ਭਗਵੰਤ ਸਿੰਘ ਮਾਨ ਪੰਜਾਬ ਦਾ ਮੁੱਖ ਮੰਤਰੀ ਨਹੀਂ ਬਲਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸੰਤਰੀ ਬਣਿਆ ਹੋਇਆ ਹੈ: ਹਰਸਿਮਰਤ।
ਪੰਜਾਬ ਚ ਨਸ਼ਿਆਂ ਦੇ ਖ਼ਾਤਮੇ ਲਈ ਨੌਜਵਾਨ ਪਿੰਡਾਂ ਅੰਦਰ ਕਮੇਟੀਆਂ ਬਣਾਉਣ :ਸਰਬਜੀਤ ਝਿੰਜਰ।
ਮਾਨਸਾ 9 ਸਤੰਬਰ ਗੁਰਜੰਟ ਸਿੰਘ ਬਾਜੇਵਾਲੀਆ
ਸ਼੍ਰੋਮਣੀ ਅਕਾਲੀਦਲ ਵਲੋਂ ਪੰਜਾਬ ਯੂਥ ਮਿਲਣੀ ਤਹਿਤ ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦੇ ਪਿੰਡ ਫੱਤਾ ਮਾਲੋਕਾ ਦੀ ਅਨਾਜ ਮੰਡੀ ਵਿੱਚ ਰੱਖੇ ਗਏ ਪ੍ਰੋਗਰਾਮ ਵਿੱਚ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਯੂਥ ਅਕਾਲੀਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਿਸ਼ੇਸ਼ ਤੌਰ ਤੇ ਪੁੱਜੇ। ਇਸ ਮੌਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅੱਜ ਸਾਡੇ ਦੇਸ਼ ਦੀ ਨੌਜਵਾਨੀ ਅਤੇ ਕਿਸਾਨੀ ਨੂੰ ਬਚਾਉਣ ਲਈ ਇਕੱਠੇ ਹੋਣ ਦੀ ਜਰੂਰਤ ਹੈ, ਨਹੀ ਤਾਂ ਇਹ ਝੂਠ ਮਾਰ ਕੇ ਸਰਕਾਰ ਬਣਾਉਣ ਵਾਲੇ ਪੰਜਾਬ ਨੂੰ ਹੋਰ ਵੀ ਪਿੱਛੇ ਲੈ ਜਾਣਗੇ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦਾ ਮੁੱਖ ਮੰਤਰੀ ਨਹੀਂ ਬਲਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸੰਤਰੀ ਬਣਿਆ ਹੋਇਆ ਹੈ ।ਜੋ ਕਿ ਦਿੱਲੀ ਦੇ ਮੁੱਖ ਮੰਤਰੀ ਦੇ ਇਸਾਰੇ ਨਾਲ ਹੀ ਕੰਮ ਕਰ ਰਿਹਾ ਹੈ। ਹਰ ਪੰਜਾਬ ਦੀ ਚੀਜ਼ ਹਰਿਆਣਾ ਵਾਲੇ ਪਾਸੇ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਨੌਜਵਾਨ ਵਿਦੇਸ਼ਾਂ ਵੱਲ ਭੱਜ ਰਿਹਾ ਹੈ। ਜੇਕਰ ਇੱਥੇ ਪਿਛਲੇ ਦਿਨੀਂ ਸਬ ਇੰਸਪੈਕਟਰਾਂ ਦੀ ਭਰਤੀ ਹੋਈ ਉਹਨਾਂ ਸੱਤ ਵਿੱਚੋਂ ਛੇ ਹਰਿਆਣਾ ਦੇ ਰੱਖੇ ਗਏ ਹਨ। ਕੇਂਦਰੀ ਮੰਤਰੀ ਨੇ ਕਿਹਾ ਕਿ ਪੰਜਾਬ ਚ ਜਿੱਥੇ ਚਿੱਟਾ ਨਸ਼ਾ ਸ਼ਰੇਆਮ ਵਿਕ ਰਿਹਾ ਹੈ। ਉੱਥੇ ਮਾਨਸਾ ਦੀ ਜੇਲ ਚੋਂ ਸ਼ਰੇਆਮ ਚਿੱਟੇ ਆਦਿ ਵਪਾਰ ਕਰਨ ਵਾਲੀਆ ਦੀਆਂ ਵੀਡੀਓਸ ਵਾਇਰਲ ਹੋ ਰਹੀਆਂ ਹਨ।ਉਨ੍ਹਾਂ ਕਿਹਾ ਕਿ ਪੰਜਾਬ ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਰਾਜ ਅੰਦਰ ਹੀ ਰਾਜ ਹੋਇਆ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਕਿਸਾਨ, ਮਜ਼ਦੂਰ, ਵਪਾਰੀ ਪੰਜਾਬ ਦੀ ਸਰਕਾਰ ਤੋਂ ਪੂਰੀ ਤਰਾਂ ਅੱਕ ਤੇ ਥੱਕ ਚੁੱਕਾ ਹੈ। ਇਸ ਮੌਕੇ ਯੂਥ ਅਕਾਲੀਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਪੰਜਾਬ ਦਾ ਨੌਜਵਾਨ ਬੇਰੁਜ਼ਗਾਰ ਹੋ ਕੇ ਵਿਦੇਸ਼ਾਂ ਵੱਲ ਭੱਜ ਰਿਹਾ ਹੈ ਜਦ ਕਿ ਪੰਜਾਬ ਦੇ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਦੇ ਨੌਜਵਾਨ ਰੁਜਗਾਰ ਲਈ ਬਾਹਰਲੇ ਦੇਸ਼ਾਂ ਵੱਲ ਨਹੀਂ ਜਾਣ ਦਿੱਤਾ ਜਾਵੇਗਾ। ਬਲਕਿ ਬਾਹਰਲੇ ਦੇਸ਼ਾਂ ਤੋਂ ਲੋਕ ਇੱਥੇ ਨੌਕਰੀ ਕਰਨ ਲਈ ਪੁੱਜਿਆ ਕਰਨਗੇ। ਪਰ ਇੱਥੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਬਜਾਏ ਆਪਣੀਆਂ ਮੰਗਾਂ ਲੈਣ ਲਈ ਉਹਨਾਂ ਨੂੰ ਟੈਂਕੀਆਂ ਤੇ ਚੜ੍ਹਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਹਨਾਂ ਵੱਡੀ ਗਿਣਤੀ ਵਿੱਚ ਪਹੁੰਚੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਜਿੱਥੇ ਉਹ ਹਰ ਕਿਸਮ ਦੇ ਨਸ਼ੇ ਛੱਡ ਕੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਦਾ ਸੁਨੇਹਾ ਘਰ ਘਰ ਪਹੁੰਚਾਉਣ। ਉੱਥੇ ਪਿੰਡਾਂ ਅੰਦਰ ਚਿੱਟੇ ਨਸ਼ੇ ਆਦਿ ਵਰਗੀਆਂ ਭੈੜੀਆਂ ਲਾਹਨਤਾਂ ਦਾ ਵਿਰੋਧ ਕਰਨ ਲਈ ਕਮੇਟੀਆਂ ਦਾ ਗਠਨ ਵੀ ਕਰਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਕਿਸਾਨਾਂ ਭਰਾਵਾਂ ਲਈ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ ਹੈ ਉਹ ਨਾਂ ਤਾ ਕਾਂਗਰਸ ਦੀ ਸਰਕਾਰ ਵੇਲੇ ਕੈਪਟਨ ਅਮਰਿੰਦਰ ਸਿੰਘ ਕਰ ਰਿਹਾ ਅਤੇ ਨਾ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰ ਸਕਦੇ ਹਨ। ਉਹਨਾਂ ਵੱਡੀ ਗਿਣਤੀ ਚੋਂ ਪੁੱਜੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਹੋਰ ਤਾਂ ਹੋਰ ਪੰਜਾਬ ਚ ਬਰਬਾਦ ਹੋਇਆ ਤਿੰਨ ਫਸਲਾਂ ਦੇ ਨੁਕਸਾਨੇ ਦਾ ਮੁਆਵਜ਼ਾ ਵੀ ਭਗਵੰਤ ਮਾਨ ਸਰਕਾਰ ਨਹੀਂ ਦੇ ਸਕਦੀ। ਇਸ ਮੌਕੇ ਸਾਬਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ ਨੇ ਜਿੱਥੇ ਵੱਡੀ ਗਿਣਤੀ ਵਿੱਚ ਯੂਥ ਵਰਕਰਾਂ ਦਾ ਧੰਨਵਾਦ ਕੀਤਾ। ਓਥੇ ਪਿੰਡ ਫੱਤਾ ਮਾਲੋਕਾ ਦੇ ਆਗੂਆਂ ਵੱਲੋਂ ਹਰਸਿਮਰਤ ਕੌਰ ਬਾਦਲ , ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦਾ ਸਨਮਾਨ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਤੇ ਸਟੇਜ ਸਕੱਤਰ ਜਤਿੰਦਰ ਸਿੰਘ ਸੋਢੀ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ 15 ਸਾਲਾਂ ਚ ਐਮਪੀਜ਼ ਵੱਲੋਂ ਸੇਵਾਵਾਂ ਦੇਣ ਤੇ ਵਿਸਥਾਰ ਪੂਰਵਕ ਜ਼ਿਕਰ ਕੀਤਾ ਅਤੇ ਭਵਿਖ ਉਨ੍ਹਾਂ ਦੀ ਕਾਮਯਾਬੀ ਲਈ ਭਰਮੇ ਇਕੱਠ ਤੋਂ ਹੁੰਗਾਰਾ ਵੀ ਲਿਆ। ਇਸ ਮੌਕੇ ਐਸਜੀਪੀਸੀ ਮੈਂਬਰ ਸੁਰਜੀਤ ਸਿੰਘ ਰਾਏਪੁਰ, ਪ੍ਰੇਮ ਸਿੰਘ ਚੌਹਾਨ, ਮੇਵਾ ਸਿੰਘ ਬਾਂਦਰ, ਜਗਜੀਤ ਸਿੰਘ ਸੰਧੂ, ਬਲਵਿੰਦਰ ਸਿੰਘ ਆਲੀਕੇ,ਨਗਰ ਪੰਚਾਇਤ ਸਰਦੂਲਗੜ੍ਹ ਦੇ ਸਾਬਕਾ ਪ੍ਰਧਾਨ ਬੋਬੀ ਜੈਨ, ਮਾਰਕੀਟ ਕਮੇਟੀ ਮਾਨਸਾ ਦੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ ,ਯੂਥ ਆਗੂ ਗੁਰਿੰਦਰ ਮਾਨ, ਨਾਜਰ ਸਿੰਘ, ਜਸਕਰਨ ਸਿੰਘ ਚਹਿਲ,ਬੂਟਾ ਸਿੰਘ ਫੱਤਾ ਮਾਲੋਕਾ, ਸ਼ੇਰ ਸਿੰਘ ਟਿੱਬੀ ਅਮਨਦੀਪ ਸਿੰਘ ਘੁਰਕਣੀ, ਅਸ਼ੋਕ ਕੁਮਾਰ ਡਬਲੂ, ਵਿਨੋਦ ਕੁਮਾਰ ਤਾਇਲ, ਜੱਸੀ ਝਨੀਰ, ਅਵਤਾਰ ਸਿੰਘ ਤਾਰੀ, ਕਸ਼ਮੀਰ ਸਿੰਘ ਚਹਿਲਵਾਲਾ, ਜਗਦੀਪ ਸਿੰਘ ਢਿੱਲੋਂ, ਗੁਰਤੇਜ ਸਿੰਘ ਖਟੜਾ, ਮੱਖਣ ਸਿੰਘ ਵਪਾਰੀ ਬਾਜੇਵਾਲਾ ਆਦਿ ਹਾਜਰ ਸਨ।
0 Comments