*ਸਫਾਈ ਅਭਿਆਨ ਸਿਰਫ ਪੰਦਰਵਾੜੇ ਜਾਂ ਮੁਹਿੰਮ ਤੱਕ ਸੀਮਤ ਨਾ ਰਹਿ ਕੇ ਨਿਰੰਤਰ ਜਾਰੀ ਰਹਿਣਾ ਚਾਹੀਦੈ-ਡਾ.ਵਿਜੈ ਸਿੰਗਲਾ

*ਸਫਾਈ ਅਭਿਆਨ ਸਿਰਫ ਪੰਦਰਵਾੜੇ ਜਾਂ ਮੁਹਿੰਮ ਤੱਕ ਸੀਮਤ ਨਾ ਰਹਿ ਕੇ ਨਿਰੰਤਰ ਜਾਰੀ ਰਹਿਣਾ ਚਾਹੀਦੈ-ਡਾ.ਵਿਜੈ ਸਿੰਗਲਾ

*ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਸਕੂਲਾਂ ਦੇ ਵਿਕਾਸ ਕਾਰਜਾਂ ਆਈ 3 ਕਰੋੜ 60 ਲੱਖ ਰੁਪਏ ਦੀ ਰਾਸ਼ੀ ਦੇ ਸੈਂਕਸ਼ਨ ਪੱਤਰ ਹਲਕਾ ਸਰਦੂਲਗੜ੍ਹ ਦੇ ਸਕੂਲਾਂ ਨੂੰ ਸੌਂਪੇ

*ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਸਵੱਛਤਾ ਦਾ ਸੁਨੇਹਾ ਦੇਣ ਕੀਤੀ ਅਪੀਲ

*ਇੰਡੀਅਨ ਸਵੱਛਤਾ ਲੀਗ 2.0 ਤਹਿਤ ਸੈਂਟਰਲ ਪਾਰਕ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਹੋਇਆ


ਮਾਨਸਾ, 30 ਸਤੰਬਰ : ਗੁਰਜੰਟ ਸਿੰਘ ਬਾਜੇਵਾਲੀਆ 

ਇੰਡੀਅਨ ਸਵੱਛਤਾ ਲੀਗ 2.0 ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਪਰਮਵੀਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਥਾਨਕ ਸੈਂਟਰਲ ਪਾਰਕ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ  ਹਲਕਾ ਵਿਧਾਇਕ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਚਰਨਜੀਤ ਸਿੰਘ ਅੱਕਾਂਵਾਲੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ, ਐਸ.ਡੀ.ਐਮ. ਮਾਨਸਾ/ਬੁਢਲਾਡਾ ਸ੍ਰੀ ਪ੍ਰਮੋਦ ਸਿੰਗਲਾ ਵੀ ਮੌਜੂਦ ਸਨ।

  ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣਾ ਸਾਡੀ ਸਾਰਿਆਂ ਦੀ ਨੈਤਿਕ ਜਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਾਫ ਸਫਾਈ ਨੂੰ ਸਾਨੂੰ ਸਿਰਫ ਇਕ ਮੁਹਿੰਮ  ਪੰਦਰਵਾੜੇ ਜਾਂ ਪ੍ਰਤੀਯੋਗਤਾ ਦੌਰਾਨ ਹੀ ਨਹੀਂ ਬਲਕਿ ਇਸਦੀ ਨਿਰੰਤਰ ਆਦਤ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਕੂਲ ਬੱਚੇ ਦੀ ਸਿੱਖਿਆ ਅਤੇ ਗੁਣਾਂ ਦਾ ਮੁੱਢ ਹੁੰਦੇ ਹਨ, ਸਕੂਲਾਂ ਵਿਚ ਵੀ ਵਿਦਿਆਰਥੀਆਂ ਨੂੰ ਸਵੱਛਤਾ ਦਾ ਪਾਠ ਪੜ੍ਹਾਉਣਾ ਚਾਹੀਦਾ ਹੈ ਜਿਸ ਤੋਂ ਪ੍ਰੇਰਨਾ ਲੈ ਕੇ ਉਹ ਇਸ ਆਦਤ ਨੂੰ ਆਪਣੇ ਘਰ ਅਤੇ ਸਮਾਜ ਵਿਚ ਵੀ ਲਾਗੂ ਕਰ ਸਕਣਗੇ। ਉਨ੍ਹਾਂ ਕਿਹਾ ਕਿ ਪਾਲੀਥੀਨ ਦੀ ਵਰਤੋਂ ਨੂੰ ਛੱਡ ਕੇ ਕੱਪੜੇ ਦੇ ਬੈਗ ਦੀ ਵਰਤੋਂ ਸਬੰਧੀ ਸਾਨੂੰ ਸਭ ਨੂੰ ਜਾਗਰੂਕ ਹੋਣ ਦੀ ਲੋੜ ਹੈ, ਕਿਉਂਕਿ ਪਲਾਸਟਿਕ ਇਕ ਅਜਿਹਾ ਪਦਾਰਥ ਹੈ ਜੋ ਗਲਦਾ ਨਹੀਂ ਅਤੇ ਕੂੜਾ ਕਰਕਟ ਫੈਲਾਉਣ ਦੇ ਨਾਲ ਨਾਲ ਪਸ਼ੂਆਂ ਲਈ ਵੀ ਹਾਨੀਕਾਰਕ ਸਿੱਧ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਚਲ ਰਹੀ 3-ਡੀ ਸੁਸਾਇਟੀ ਦਾ ਸਮਰਥਨ ਕਰਕੇ ਕੂੜਾ ਕਰਕਟ ਨੂੰ ਖ਼ਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਗਿੱਲਾ ਤੇ ਸੁੱਕਾ ਕੂੜਾ ਅਲੱਗ ਅਲੱਗ ਕਰਕੇ ਰੇਹੜ੍ਹੀਆਂ ਵਿਚ ਪਾਉਣਾ ਚਾਹੀਦਾ ਹੈ ਤਾਂ ਜੋ ਗਲੀਆਂ, ਬਾਜ਼ਾਰਾਂ, ਸੜ੍ਹਕਾਂ ’ਤੇ ਕੂੜੇ ਦੇ ਢੇਰ ਨਜ਼ਰ ਨਾ ਆਉਣ ਅਤੇ ਘਰਾਂ ਤੋਂ ਇਕੱਤਰ ਇਸ ਕੂੜੇ ਨੂੰ ਐਮ.ਆਰ.ਐਫ. ਸ਼ੈੱਡ ਵਿਚ ਪਹੁੰਚਾਇਆ ਜਾ ਸਕੇ। ਉਨਾਂ ਇਸ ਸਬੰਧੀ ਦੁਕਾਨਦਾਰਾਂ ਨੂੰ ਵੀ ਸਹਿਯੋਗ ਕਰਨ ਦੀ ਅਪੀਲ ਕੀਤੀ।

Post a Comment

0 Comments