ਖੇਡਾਂ ਵਤਨ ਪੰਜਾਬ ਦੀਆਂ 2023 ਅਧੀਨ ਰਾਜ ਪੱਧਰ ਖੇਡਾਂ ਦੌਰਾਨ ਵਾਲੀਬਾਲ ਲੜਕੀਆਂ ਦੇ ਵੱਖ-ਵੱਖ ਉਮਰ ਵਰਗਾਂ ਵਿੱਚ ਹੋਏ ਫਸਵੇਂ ਮੁਕਾਬਲੇ

 ਖੇਡਾਂ ਵਤਨ ਪੰਜਾਬ ਦੀਆਂ 2023 ਅਧੀਨ ਰਾਜ ਪੱਧਰ ਖੇਡਾਂ ਦੌਰਾਨ ਵਾਲੀਬਾਲ ਲੜਕੀਆਂ ਦੇ ਵੱਖ-ਵੱਖ ਉਮਰ ਵਰਗਾਂ ਵਿੱਚ ਹੋਏ ਫਸਵੇਂ ਮੁਕਾਬਲੇ


ਫਰੀਦਕੋਟ 18 ਅਕਤੂਬਰ ਪੰਜਾਬ ਇੰਡੀਆ ਨਿਊਜ਼

ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ-2023 ਸੀਜਨ-2 ਅਧੀਨ ਰਾਜ ਪੱਧਰ ਖੇਡਾਂ-2023 (ਵਾਲੀਬਾਲ ਸਮੈਸ਼ਿੰਗ) ਕੱਲ੍ਹ ਤੋਂ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਚੱਲ ਰਹੀਆਂ ਹਨ। ਇਨ੍ਹਾਂ ਖੇਡਾਂ ਵਿੱਚ ਲੜਕੀਆਂ ਦੇ ਵੱਖ-ਵੱਖ ਉਮਰ ਵਰਗਾਂ ਦੇ ਵਾਲੀਬਾਲ ਦੇ ਮੈਚ ਨਹਿਰੂ ਸਟੇਡੀਅਮ ਫਰੀਦਕੋਟ ਅਤੇ ਸਰਕਾਰੀ ਬਲਬੀਰ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਵਿਖੇ ਕਰਵਾਏ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਬਲਜਿੰਦਰ ਸਿੰਘ ਜ਼ਿਲ੍ਹਾ ਖੇਡ ਅਫਸਰ ਫਰੀਦਕੋਟ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ-ਸੀਜ਼ਨ 2 ਅਧੀਨ ਰਾਜ ਪੱਧਰ ਖੇਡਾਂ ਪੰਜਾਬ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੱਖ-ਵੱਖ ਗੇਮਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ ਜਿਸ ਲੜੀ ਤਹਿਤ ਹੀ ਫਰੀਦਕੋਟ ਵਿਖੇ ਵਾਲੀਬਾਲ (ਸਮੈਸ਼ਿੰਗ) ਦੇ ਖੇਡ ਮੁਕਾਬਲੇ ਕੱਲ੍ਹ ਤੋਂ ਜਾਰੀ ਹਨ। ਉਨ੍ਹਾਂ ਦੱਸਿਆ ਕਿ ਪੂਰੇ ਪੰਜਾਬ ਤੋਂ ਲਗਭਗ ਹਰ ਜ਼ਿਲ੍ਹੇ ਤੋਂ ਵਾਲੀਬਾਲ ਖਿਡਾਰਨਾਂ ਦੀਆਂ ਟੀਮਾਂ ਵੱਖ-ਵੱਖ ਉਮਰ ਵਰਗਾਂ ਵਿੱਚ ਭਾਗ ਲੈ ਰਹੀਆਂ ਹਨ ਅਤੇ ਉਨ੍ਹਾਂ ਨੂੰ ਖੁਸ਼ੀ ਹੈ ਕਿ ਪੰਜਾਬ ਦੇ ਹਰ ਜ਼ਿਲ੍ਹੇ ਦੀਆਂ ਧੀਆਂ ਵਾਲੀਬਾਲ ਖੇਡ ਵਿੱਚ ਆਪਣਾ ਜੋਸ਼ ਦਿਖਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਖੇਡਾਂ ਵਿੱਚ ਅੰਡਰ 14, ਅੰਡਰ 17 ਅੰਡਰ 21, 21 ਤੋਂ 30  ਤੋਂ ਇਲਾਵਾ ਵੱਡੇ ਉਮਰ ਵਰਗ 31 ਤੋਂ 40, 41 ਤੋਂ 55, 56 ਤੋਂ 65 ਅਤੇ 65 ਸਾਲ ਤੋਂ ਉਪਰ ਦੇ ਉਮਰ ਵਰਗ ਵੀ ਰੱਖੇ ਗਏ ਹਨ ,ਜਿਨ੍ਹਾਂ ਵਿੱਚ ਵੀ ਖਿਡਾਰਨਾਂ ਦਾ ਕਾਫੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।
ਅੱਜ ਹੋਏ ਖੇਡ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆ ਕਿ ਅੰਡਰ 14 (ਲੜਕੀਆਂ) ਵਿੱਚ ਫਰੀਦਕੋਟ ਨੇ ਫਾਜ਼ਿਲਕਾ ਦੀ ਟੀਮ ਨੂੰ ਹਰਾਇਆ, ਬਠਿੰਡਾ ਨੇ ਜਲੰਧਰ ਦੀ ਟੀਮ ਨੂੰ ਹਰਾਇਆ, ਤਰਨਤਾਰਨ ਦੀ ਟੀਮ ਨੇ ਹੁਸ਼ਿਆਰਪੁਰ ਦੀ ਟੀਮ ਨੂੰ ਹਰਾਇਆ ਅਤੇ ਰੂਪਨਗਰ ਦੀ ਟੀਮ ਨੇ ਸੰਗਰੂਰ ਦੀ ਟੀਮ ਨੂੰ ਹਰਾਇਆ। ਇਸੇ ਤਰ੍ਹਾਂ ਇਨ੍ਹਾਂ ਮੈਚਾਂ ਵਿੱਚ ਤਰਨਤਾਰਨ, ਰੂਪਨਗਰ, ਫਰੀਦਕੋਟ ਅਤੇ ਬਠਿੰਡਾ ਦੀਆਂ ਟੀਮਾਂ ਨੇ ਸੈਮੀਫਾਈਨਲ ਵਿੱਚ ਕੁਆਲੀਫਾਈ ਕੀਤਾ ਅੰਡਰ 17 (ਲੜਕੀਆਂ) ਵਿੱਚ ਫਰੀਦਕੋਟ ਦੀ ਟੀਮ ਨੇ ਬਰਨਾਲਾ ਨੂੰ ਹਰਾਇਆ, ਮੋਗਾ ਦੀ ਟੀਮ ਨੇ ਕਰਪੂਰਥਲਾ ਦੀ ਟੀਮ ਨੂੰ ਹਰਾਇਆ, ਬਠਿੰਡਾ ਦੀ ਟੀਮ ਨੇ ਅੰਮ੍ਰਿਤਸਰ ਦੀ ਟੀਮ ਨੂੰ ਹਰਾਇਆ, ਜਲੰਧਰ ਦੀ ਟੀਮ ਨੇ ਮਾਨਸਾ ਦੀ ਟੀਮ ਨੂੰ ਹਰਾਇਆ, ਪਟਿਆਲਾ ਦੀ ਟੀਮ ਨੇ ਗੁਰਦਾਸਪੁਰ ਨੂੰ ਹਰਾਇਆ, ਬਠਿੰਡਾ ਦੀ ਟੀਮ ਨੇ ਹੁਸ਼ਿਆਰਪੁਰ ਦੀ ਟੀਮ ਨੂੰ ਹਰਾਇਆ ਜਲੰਧਰ ਦੀ ਟੀਮ ਨੇ ਰੂਪਨਗਰ ਦੀ ਟੀਮ ਨੁੰ ਹਰਾਇਆ ਅਤੇ ਸ਼੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਪਟਿਅਆਲਾ ਦੀ ਟੀਮ ਨੂੰ ਹਰਾਇਆ।  
ਵਾਲੀਬਾਲ (ਸਮੈਸ਼ਿੰਗ) ਲੜਕੇ ਅਤੇ ਲੜਕੀਆਂ ਦੇ ਰਾਜ ਪੱਧਰ ਦੇ ਇਹ ਖੇਡ ਮੁਕਾਬਲੇ ਮਿਤੀ 22 ਅਕਤੂਬਰ 2023 ਤੱਕ ਜਾਰੀ ਰਹਿਣਗੇ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਪਹਿਲੇ 3 ਦਿਨ ਲੜਕੀਆਂ ਦੇ ਖੇਡ ਮੁਕਾਬਲੇ ਅਤੇ ਪਿਛਲੇ 3 ਦਿਨ ਲੜਕਿਆਂ (ਮੈਨ) ਦੇ ਖੇਡ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਦੇ ਖਾਣ ਪੀਣ ਅਤੇ ਰਿਹਾਇਸ਼ ਦੇ ਪ੍ਰਬੰਧ ਬਹੁਤ ਵਧੀਆ ਤਰੀਕੇ ਨਾਲ ਕੀਤੇ ਗਏ ਹਨ। ਇਸ ਮੌਕੇ ਵਿਭਾਗ ਦੇ ਸਮੂਹ ਕਰਮਚਾਰੀ ਹਾਜ਼ਰ ਸਨ।
 


Post a Comment

0 Comments