26,27 ਅਤੇ 28 ਨਵੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਚੰਡੀਗੜ੍ਹ ਵਿਖੇ ਵੱਡਾ ਇਕੱਠ ਕੀਤਾ ਜਾ ਰਿਹਾ ਹੈ।

 26,27 ਅਤੇ 28 ਨਵੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਚੰਡੀਗੜ੍ਹ ਵਿਖੇ ਵੱਡਾ ਇਕੱਠ ਕੀਤਾ ਜਾ ਰਿਹਾ ਹੈ।


ਬਾਘਾਪੁਰਾਣਾ ਚੀਫ ਬਿਊਰੋ ਪੰਜਾਬ ਇੰਡੀਆ ਨਿਊਜ਼ 

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਆਗੂ ਅਵਤਾਰ ਸਿੰਘ ਮਹਿਮਾ ਨੇ ਦੱਸਿਆ ਕਿ ਕੇਂਦਰ ਸਰਕਾਰ ਦੀ ਵਾਅਦਾ ਖਿਲਾਫੀ ਦੇ ਖਿਲਾਫ ਅਤੇ ਕਿਸਾਨਾਂ ਦੀ ਕਰਜ ਮੁਕਤੀ ਲਈ 26,27 ਅਤੇ 28 ਨਵੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਚੰਡੀਗੜ੍ਹ ਵਿਖੇ ਵੱਡਾ ਇਕੱਠ ਕੀਤਾ ਜਾ ਰਿਹਾ ਹੈ। ਜਿਸ ਵਿੱਚ ਮੋਗੇ ਜਿਲੇ ਦੇ ਕਿਸਾਨ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਨੂੰ ਕੂਚ ਕਰਨਗੇ|

 ਦੱਸ ਦਈਏ ਕਿ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਬਲਾਕ ਬਾਘਾ ਪੁਰਾਣਾ ਦੀ ਮੀਟਿੰਗ ਪਿੰਡ ਨੱਥੂਵਾਲਾ ਗਰਬੀ ਦੇ ਗੁਰਦੁਆਰਾ ਮਹਿਤਾਬਗੜ੍ਹ ਸਾਹਿਬ ਵਿਖੇ ਹੋਈ| ਜਿਸ ਵਿੱਚ ਸੂਬਾ ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ ਤੋਂ ਇਲਾਵਾ ਜਿਲ੍ਹਾ ਅਤੇ ਬਲਾਕਾਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ| ਮੀਟਿੰਗ ਵਿੱਚ ਮਰਹੂਮ ਕਿਸਾਨ ਆਗੂ ਸ਼ਿੰਦਰ ਸਿੰਘ ਨੱਥੂਵਾਲਾ ਦੀ 5 ਨਵੰਬਰ ਨੂੰ ਨੱਥੂਵਾਲਾ ਗਰਬੀ ਵਿਖੇ ਮਨਾਈ ਜਾਣ ਵਾਲੀ ਬਰਸੀ ਦਾ ਪੋਸਟਰ ਰਿਲੀਜ਼ ਕੀਤਾ ਗਿਆ ਉਥੇ ਹੀ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਲਈ ਕਾਫ਼ਲੇ ਰਵਾਨਾ ਕਰਨ ਲਈ ਵੀ ਵਿਚਾਰ ਵਟਾਂਦਰਾ ਕੀਤਾ ਗਿਆ।

ਪੈ੍ਸ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਆਗੂਆਂ ਨੇ ਦੱਸਿਆ ਕਿ ਮਰਹੂਮ ਕਿਸਾਨ ਆਗੂ ਛਿੰਦਰ ਸਿੰਘ ਨੱਥੂਵਾਲਾ ਨੇ ਆਪਣੀ ਸਾਰੀ ਜ਼ਿੰਦਗੀ ਕਿਸਾਨਾ ਮਜ਼ਦੂਰਾਂ ਦੇ ਸੰਘਰਸ਼ਾਂ ਦੇ ਲੇਖੇ ਲਾਈ ਹੈ | ਉਹਨਾਂ ਦੱਸਿਆ ਕਿ ਕਾਂਗਰਸ ਸਰਕਾਰ ਵੇਲੇ ਸੰਘਰਸ਼ਾਂ ਦੌਰਾਨ ਉਹਨਾਂ ਦੀ ਹੋਈ ਗਿਰਫਤਾਰੀ ਹੋਣ ਸਮੇ ਜੇਲ੍ਹ ਵਿੱਚ ਸਹੀ ਇਲਾਜ ਨਹੀਂ ਮਿਲਿਆ, ਜਿਸ ਕਰਕੇ ਉਹ ਗੰਭੀਰ ਤਰੀਕੇ ਨਾਲ ਬਿਮਾਰੀ ਦਾ ਸ਼ਿਕਾਰ ਹੋ ਗਏ ਸਨ ਅਤੇ ਪਟਿਆਲਾ ਧਰਨੇ ਦੌਰਾਨ ਉਹਨਾਂ ਨੂੰ ਹਾਰਟ ਅਟੈਕ ਆ ਗਿਆ ਸੀ |

ਲੰਮੀ ਇਲਾਜ ਪ੍ਰਕਿਰਿਆ ਦੇ ਬਾਵਜੂਦ ਵੀ ਉਨਾਂ ਦੀ ਜਾਨ ਨਹੀਂ ਬਚ ਸਕੀ | ਪੂਰੀ ਜਿੰਦਗੀ ਲੋਕ ਸੰਘਰਸ਼ਾਂ ਦੇ ਲੇਖੇ ਲਾਉਣ ਵਾਲੇ ਆਪਣੇ ਆਗੂ ਦੀ ਪੰਜਵੀਂ ਬਰਸੀ ਮਨਾਉਣ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਪਿੰਡ ਨੱਥੂਵਾਲਾ ਗਰਬੀ ਵਿਖੇ 5 ਨਵੰਬਰ ਦਾ ਸਮਾਗਮ ਰੱਖਿਆ ਗਿਆ ਹੈ।

ਸੂਬਾ ਆਗੂ ਅਵਤਾਰ ਸਿੰਘ ਮਹਿਮਾ ਨੇ ਦੱਸਿਆ ਕਿ ਕੇਂਦਰ ਸਰਕਾਰ ਦੀ ਵਾਅਦਾ ਖਿਲਾਫੀ ਦੇ ਖਿਲਾਫ ਅਤੇ ਕਿਸਾਨਾਂ ਦੀ ਕਰਜ ਮੁਕਤੀ ਲਈ 26,27 ਅਤੇ 28 ਨਵੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਚੰਡੀਗੜ੍ਹ ਵਿਖੇ ਵੱਡਾ ਇਕੱਠ ਕੀਤਾ ਜਾ ਰਿਹਾ ਹੈ। ਜਿਸ ਵਿੱਚ ਮੋਗੇ ਜਿਲੇ ਦੇ ਕਿਸਾਨ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਨੂੰ ਕੂਚ ਕਰਨਗੇ| ਇਸ ਮੌਕੇ ਹੋਰਨਾਂ ਤੋਂ ਇਲਾਵਾ ਸਤਨਾਮ ਸਿੰਘ ਹਰੀਏਵਾਲਾ ਬਲਵਿੰਦਰ ਸਿੰਘ ਹਰੀਏਵਾਲਾ ਤੇਜਿੰਦਰ ਸਿੰਘ ਭੇਖਾ ਪਵਿੱਤਰ ਸਿੰਘ ਨੱਥੂ ਵਾਲਾ ਆਦਿ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਹਾਜ਼ਰ ਸਨ।

Post a Comment

0 Comments