ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲ਼ਾ ਵਿਖ਼ੇ 313 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ।
ਬਰਨਾਲਾ 18,ਅਕਤੂਬਰ/- ਕਰਨਪ੍ਰੀਤ ਕਰਨ
-ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਵੱਲੋ ਸੰਗਤਾਂ ਨੂੰ ਗੁਰੂ ਦੇ ਲੜ ਜੋੜਨ ਲਈ ਵੱਧ ਤੋਂ ਉਪਰਾਲੇ ਕੀਤੇ ਜਾਂਦੇ ਹਨ। ਇਸੇ ਤਹਿਤ ਜੱਥੇਦਾਰ ਪਰਮਜੀਤ ਸਿੰਘ ਖਾਲਸਾ ਅੰਤ੍ਰਿੰਗ ਮੈਂਬਰ SGPC ਦੀ ਅਗਵਾਈ ਵਿੱਚ ਅਤੇ ਸ੍ਰੀ ਸਹਿਜ ਪਾਠ ਸੇਵਾ ਵਾਲਿਆ ਦੇ ਸਹਿਯੋਗ ਸਦਕਾ ਅੰਮ੍ਰਿਤ ਸੰਚਾਰ ਸਮਾਗਮ ਹੋਇਆ । ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਨੇ ਦਸਿਆ ਕਿ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਪੰਜ ਪਿਆਰੇ ਸਹਿਬਾਨਾਂ ਨੇ ਅੱਜ 313 ਪ੍ਰਾਣੀਆ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕਰਕੇ ਗੁਰੂ ਵਾਲੇ ਬਣਾਇਆ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਅਤੇ ਜੀਵਨ ਨੂੰ ਸਾਫ ਸੁਥਰਾ ਬਣਾਉਣ ਲਈ ਅਤੇ ਸੁਰਤ ਨੂੰ ਪਰਮੇਸਰ ਦੀ ਬੰਦਗੀ ਨਾਲ ਜੋੜਨ ਲਈ ਦਸਮ ਪਾਤਸਾਹ ਨੇ ਖੰਡੇ ਬਾਟੇ ਦਾ ਅੰਮ੍ਰਿਤ ਪਾਨ ਕਰਵਾਇਆ,ਉਥੇ ਹੀ ਖ਼ੁਦ ਪੰਜ ਪਿਆਰਿਆਂ ਤੋ ਅੰਮ੍ਰਿਤ ਛਕਿਆ। ਇਸੇ ਲਈ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਥ ਦੀਆਂ ਸਾਰੀਆਂ ਹੀ ਸੰਸਥਾਵਾਂ ਸੰਗਤ ਨੂੰ ਗੁਰੂ ਦੇ ਲੜ ਲੱਗਣ ਲਈ ਉਪਰਾਲੇ ਕਰਦੀਆ ਹਨ। ਜੋਂ ਅੱਜ 311 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ ਹਨ ਸਾਰੀ ਹੀ ਵਧਾਈ ਦੇ ਪਾਤਰ ਨੇ ਜਿੰਨਾ ਨੂੰ ਗੁਰੂ ਮਹਾਰਾਜ ਨੇ ਆਪਣੀ ਗੋਦ ਵਿੱਚ ਬਿਠਾਇਆ ਹੈ।
ਇਸ ਸਮੇਂ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲ ਸਤਨਾਮ ਸਿੰਘ ਸਲੋਪੁਰੀ ਜੱਥੇਦਾਰ ਜਰਨੈਲ ਸਿੰਘ ਭੋਤਨਾ ਭਾਈ ਅੰਮ੍ਰਿਤਪਾਲ ਸਿੰਘ ਪੱਖੋ ਗੁਰਵਿੰਦਰ ਸਿੰਘ ਹੀਰੋ ਕਲਾ ਸੁਖਵੀਰ ਸਿੰਘ ਲੋਹਾਖੇੜਾ ਗੁਰਜੰਟ ਸਿੰਘ ਸੋਨਾ ਗੁਰਮੀਤ ਸਿੰਘ ਕਥਾਵਾਚਕ ਸਤਪਾਲ ਸਿੰਘ ਕਥਾਵਚਕ ਸੁਖਪ੍ਰੀਤ ਸਿੰਘ ਮਨਪ੍ਰੀਤ ਸਿੰਘ ਸੁਖਮੰਦਰ ਸਿੰਘ ਗੁਰਵਿੰਦਰ ਸਿੰਘ ਸੁਖਵੀਰ ਸਿੰਘ
0 Comments