ਸਾਡੇ ਬਜ਼ੁਰਗ, ਸਾਡਾ ਮਾਣ: ਜ਼ਿਲ੍ਹਾ ਪੱਧਰੀ ਕੈਂਪ 800 ਤੋਂ ਵੱਧ ਲੋਕਾਂ ਨੇ ਲਿਆ ਸਰਕਾਰ ਦੀਆਂ ਸਕੀਮਾਂ ਦਾ ਲਾਹਾ,-ਡਿਪਟੀ ਕਮਿਸ਼ਨਰ

 *ਸਾਡੇ ਬਜ਼ੁਰਗ, ਸਾਡਾ ਮਾਣ: ਜ਼ਿਲ੍ਹਾ ਪੱਧਰੀ ਕੈਂਪ 800 ਤੋਂ ਵੱਧ ਲੋਕਾਂ ਨੇ ਲਿਆ ਸਰਕਾਰ ਦੀਆਂ ਸਕੀਮਾਂ ਦਾ ਲਾਹਾ,-ਡਿਪਟੀ ਕਮਿਸ਼ਨਰ 

ਬਜ਼ੁਰਗਾਂ ਦਾ ਮੁਫ਼ਤ ਸਿਹਤ ਚੈੱਕ ਅਪ ਕੈਂਪ ਲਗਾਇਆ ਗਿਆ, ਚਸ਼ਮੇ,ਫੌੜੀਆਂ ਅਤੇ ਪੈਨਸ਼ਨ ਸਬੰਧੀ ਪੱਤਰ ਵੰਡੇ ਗਏ


ਬਰਨਾਲਾ, 27,ਅਕਤੂਬਰ/ਕਰਨਪ੍ਰੀਤ ਕਰਨ

 ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ ਜ਼ਿਲ੍ਹਾ ਪੱਧਰੀ *ਸਾਡੇ ਬਜ਼ੁਰਗ, ਸਾਡਾ ਮਾਣ* ਕੈਂਪ ਸ਼ਹੀਦ ਭਗਤ ਸਿੰਘ ਪਾਰਕ, ਬਰਨਾਲਾ ਸ਼ਹਿਰ 'ਚ ਲਗਾਇਆ ਗਿਆ। ਕੈਂਪ ਦੌਰਾਨ 800 ਤੋਂ ਵੱਧ ਲੋਕਾਂ ਨੇ ਵੱਖ ਵੱਖ ਸਕੀਮਾਂ ਦਾ ਲਾਹਾ ਲਿਆ। 

                ਇਸ ਸਮਾਗਮ ਦਾ ਉਦਘਾਟਨ ਕਰਦਿਆਂ ਸ਼੍ਰੀਮਤੀ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦਾ ਬੁਢੇਪਾ ਸੁਖਾਲਾ ਬਣਾਉਣ ਲਈ ਉਨ੍ਹਾਂ ਨੂੰ ਬੁਢਾਪਾ ਪੈਨਸ਼ਨ ਦਿੱਤੀ ਜਾਂਦੀ ਹੈ। ਇਸੇ ਤਰ੍ਹਾਂ ਸਰਕਾਰ ਵੱਲੋਂ ਆਸ਼ਰਿਤਾਂ ਨੂੰ ਅਤੇ ਹੋਰ ਲੋੜਵੰਦਾਂ ਨੂੰ ਵੀ ਵੱਖ ਵੱਖ ਤਰ੍ਹਾਂ ਦੀ ਪੈਨਸ਼ਨ ਦਾ ਲਾਭ ਦਿੱਤਾ ਜਾਂਦਾ ਹੈ। ਅੱਜ ਲਗਾਏ ਗਏ ਕੈਂਪ 'ਚ ਬਜ਼ੁਰਗਾਂ ਲਈ ਮੁਫ਼ਤ ਸਿਹਤ ਚੈੱਕ ਅਪ ਸੁਵਿਧਾ ਮੁਹੱਈਆ ਕਰਵਾਈ ਗਈ ਅਤੇ ਨਾਲ ਹੀ ਪੈਨਸ਼ਨ ਅਤੇ ਸੀਨੀਅਰ ਸਿਟੀਜ਼ਨ ਕਾਰਡ ਸਬੰਧੀ ਸੇਵਾਵਾਂ ਦਿੱਤੀਆਂ ਗਈਆਂ।  

      ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ,ਜ਼ਿਲ੍ਹਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਦਫ਼ਤਰ  ਅਤੇ ਸਿਹਤ ਵਿਭਾਗ ਵੱਲੋਂ ਆਪਣੀਆਂ ਆਪਣੀਆਂ ਸੇਵਾਵਾਂ ਦਿੱਤੀਆਂ ਗਈਆਂ। ਮਾਹਰ ਡਾਕਟਰਾਂ ਵੱਲੋਂ ਕੰਨ,ਨੱਕ ,ਦੰਦਾਂ ,ਫਿਜਿਓਥਰੈਪੀ ਅਤੇ ਗਲੇ ਦਾ ਚੈੱਕਅਪ, ਅੱਖਾਂ ਦਾ ਚੈੱਕ ਅਪ, ਹੱਡੀਆਂ ਨਾਲ ਸਬੰਧਿਤ ਚੈੱਕ ਅਪ ਅਤੇ ਆਮ ਬਿਮਾਰੀਆਂ ਦਾ ਚੈੱਕ ਅਪ ਆਦਿ ਕੀਤਾ ਗਿਆ। ਨਾਲ ਹੀ ਮੌਕੇ ਉੱਤੇ ਲੋੜਵੰਦਾਂ ਨੂੰ ਚਸ਼ਮੇ ਵੰਡੇ ਗਏ। 

   ਜ਼ਿਲ੍ਹਾ ਪ੍ਰੋਗਰਾਮ ਅਫ਼ਸਰ  ਕੁਲਵਿੰਦਰ ਸਿੰਘ ਨੇ ਦੱਸਿਆ ਕਿ ਬੱਸ ਸਟੈਂਡ ਅਤੇ ਕਚਹਿਰੀ ਚੌਕ ਤੋਂ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਲੋੜਵੰਦਾਂ ਦੇ ਆਉਣ - ਜਾਣ ਦਾ ਵੀ ਮੁਫ਼ਤ ਪ੍ਰਬੰਧ ਕੀਤਾ ਗਿਆ ਸੀ ।  ਉਨ੍ਹਾਂ ਕਿਹਾ ਕਿ ਇਸ ਕੰਮ ਲਈ 5 ਈ-ਰਿਕਸ਼ਾ ਦੀਆਂ ਸੇਵਾਵਾਂ ਲੋਕਾਂ ਨੂੰ ਮੁਫ਼ਤ ਦਿੱਤੀ ਗਈ । 

ਇਸ ਮੌਕੇ ਸਹਿਰੀਆਂ ਵਲੋਂ ਬੀਬੀ ਰਾਜਵਿੰਦਰ ਕੌਰ ਬਿੱਟਾ,ਨੇ ਪੰਜਾਬ ਸਰਕਾਰ ਜਿਲਾ ਸਿਵਿਲ ਪ੍ਰਸ਼ਾਸ਼ਨ ਦੇ ਇਸ ਨਿਵੇਕਲੇ ਉਪਰਾਲੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਡੇ ਬਜ਼ੁਰਗਾਂ ਨੂੰ ਵੱਖ ਵੱਖ ਦਫਤਰਾਂ ਚ ਰੁਲਣਾ ਨਾ ਪਵੇ ਇੱਕੋ ਜਗਾਹ ਤੇ ਸਾਰੀਆਂ ਸੇਵਾਵਾਂ ਮੁਹਈਆ ਕਰਵਾਉਣਾ  ਸ਼ਲਾਘਾਯੋਗ ਊਧਮ ਹੈ ! 

      ਇਸ ਮੌਕੇ ਸਤਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਇਸ ਮੌਕੇ ਲੋੜਵੰਦਾਂ ਨੂੰ ਚਸ਼ਮੇ, ਉਨ੍ਹਾਂ ਦੇ ਪੈਨਸ਼ਨ ਸਬੰਧੀ ਦਸਤਾਵੇਜ਼ ਅਤੇ ਛੜੀਆਂ ਵੰਡੀਆਂ। ਇਸ ਦੌਰਾਨ ਸਹਾਇਕ ਕਮਿਸ਼ਨਰ ਸੁਖਪਾਲ ਸਿੰਘ, ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ,ਜ਼ਿਲ੍ਹਾ ਪ੍ਰੋਗਰਾਮ ਅਫ਼ਸਰ  ਕੁਲਵਿੰਦਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਤੋਂ ਮੁਕੇਸ਼ ਕੁਮਾਰ, ਜਿਲਾ ਲੋਕ ਸੰਪਰਕ ਅਫ਼ਸਰ ਮੇਘਾ ਮਾਨ,ਆਂਗਣਵਾੜੀ ਵਰਕਰ ਹੈਲਪਰਾਂ ਸਿਵਲ ਹਸਪਤਾਲ ਤੋਂ ਡਾਕਟਰ ਅਤੇ ਹੋਰ ਅਫ਼ਸਰ ਹਾਜ਼ਰ ਸਨ।

Post a Comment

0 Comments