ਬੰਬੀਹਾ ਗੈਂਗ ਦੇ ਗੈਂਗਸਟਰ ਦੀਪਕ ਮਾਨ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

ਵਿਦੇਸ਼ ‘ਚ ਬੈਠੇ ਬਦਨਾਮ ਗੈਂਗਸਟਰ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਦੀਪਕ ਮਾਨ ਦੇ ਕਤਲ ਦੀ ਜ਼ਿੰਮੇਵਾਰੀ ਲਈ 

ਚੰਡੀਗੜ੍ਹ- ਪੰਜਾਬ ਇੰਡੀਆ ਨਿਊਜ਼ ਬਿਊਰੋ 

ਪੰਜਾਬ ਦੇ ਬੰਬੀਹਾ ਗੈਂਗ ਦੇ ਗੈਂਗਸਟਰ ਦੀਪਕ ਮਾਨ ਦੀ ਹਰਿਆਣਾ ਦੇ ਸੋਨੀਪਤ ਦੇ ਪਿੰਡ ਹਰਸਾਣਾ ਦੇ ਖੇਤਾਂ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੇਰ ਸ਼ਾਮ ਖੇਤ ‘ਚ ਪਹੁੰਚੇ ਕਿਸਾਨ ਨੇ ਲਾਸ਼ ਪਈ ਦੇਖ ਕੇ ਪੁਲਸ ਨੂੰ ਮਾਮਲੇ ਦੀ ਸੂਚਨਾ ਦਿੱਤੀ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਪੰਜਾਬ ਪੁਲਿਸ ਨੇ ਲਾਸ਼ ਦੀ ਪਹਿਚਾਣ ਕਰ ਲਈ ਹੈ। ਵਿਦੇਸ਼ ‘ਚ ਬੈਠੇ ਬਦਨਾਮ ਗੈਂਗਸਟਰ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਦੀਪਕ ਮਾਨ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਦੀਪਕ ਮਾਨ ਖ਼ਿਲਾਫ਼ ਪੰਜਾਬ ਅਤੇ ਚੰਡੀਗੜ੍ਹ ਵਿੱਚ ਕਤਲ ਦੇ ਕੇਸ ਦਰਜ ਹਨ।

ਪਿੰਡ ਹਰਸਾਣਾ ਦਾ ਰਹਿਣ ਵਾਲਾ ਕਿਸਾਨ ਸਤਬੀਰ ਐਤਵਾਰ ਦੇਰ ਸ਼ਾਮ ਜਦੋਂ ਆਪਣੇ ਖੇਤ ਵਿੱਚ ਸਿੰਚਾਈ ਕਰਨ ਗਿਆ ਤਾਂ ਉਸ ਨੇ ਰਜਬਾਹੇ ਕੋਲ ਇੱਕ ਨੌਜਵਾਨ ਦੀ ਲਾਸ਼ ਪਈ ਦੇਖੀ। ਉਸ ਨੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਤੋਂ ਬਾਅਦ ਏ.ਸੀ.ਪੀ ਜੀਤ ਸਿੰਘ ਅਤੇ ਸਦਰ ਥਾਣਾ ਇੰਚਾਰਜ ਕਰਮਜੀਤ ਸਿੰਘ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਮਾਮਲੇ ਦਾ ਪਤਾ ਲੱਗਦਿਆਂ ਹੀ ਏਸੀਪੀ ਕ੍ਰਾਈਮ ਰਾਹੁਲ ਦੇਵ, ਐਸਟੀਐਫ ਦੇ ਡੀਐਸਪੀ ਇੰਦਰਵੀਰ, ਐਂਟੀ ਗੈਂਗਸਟਰ ਯੂਨਿਟ ਦੇ ਇੰਚਾਰਜ ਅਜੇ ਧਨਖੜ ਵੀ ਮੌਕੇ ’ਤੇ ਪਹੁੰਚ ਗਏ। ਪੁਲਿਸ ਨੂੰ ਮੌਕੇ ਤੋਂ ਕਈ ਖੋਲ ਵੀ ਮਿਲੇ ਹਨ।

ਦੀਪਕ ਦੇ ਸਿਰ ਅਤੇ ਛਾਤੀ ਵਿੱਚ ਕਈ ਗੋਲੀਆਂ ਮਾਰ ਕੇ ਉਸਦਾ ਕਤਲ ਕਰ ਦਿੱਤਾ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ‘ਚ ਰਖਵਾ ਦਿੱਤਾ ਹੈ। ਫਿਲਹਾਲ ਪੁਲਸ ਨੇ ਕਿਸਾਨ ਦੇ ਬਿਆਨਾਂ ਦੇ ਆਧਾਰ ‘ਤੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।

Post a Comment

0 Comments