ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਰਨਾਲਾ ਵੱਲੋਂ ਆਤਮਾ ਦੇ ਸਹਿਯੋਗ ਨਾਲ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅੱਜ ਬਰਨਾਲਾ ਚ
ਬਰਨਾਲਾ, 5 ਅਕਤੂਬਰ/ਕਰਨਪ੍ਰੀਤ ਕਰਨ
- ਡਾ: ਜਗਦੀਸ਼ ਸਿੰਘ ਮੁੱਖ ਖੇਤੀਬਾੜੀ ਅਫਸਰ, ਬਰਨਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ, ਪੰਜਾਬ ਅਤੇ ਸ. ਗੁਰਮੀਤ ਸਿੰਘ ਖੁੱਡੀਆਂ, ਮਾਨਯੋਗ ਖੇਤੀਬਾੜੀ ਮੰਤਰੀ ਪੰਜਾਬ ਦੀ ਸੁਚੱਜੀ ਅਗਵਾਈ ਵਿੱਚ ਵਿਕਾਸ ਕਾਰਜਾਂ ਦੀ ਲੜੀ ਤਹਿਤ ਸ. ਜਸਵੰਤ ਸਿੰਘ ਡਾਇਰੈਕਟਰ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਰਨਾਲਾ ਵੱਲੋਂ ਆਤਮਾ ਦੇ ਸਹਿਯੋਗ ਨਾਲ ਹਾੜ੍ਹੀ ਦੀਆਂ ਫਸਲਾਂ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਕਰਨ ਲਈ ਤਕਨੀਕੀ ਜਾਣਕਾਰੀ ਦੇਣ ਸੰਬੰਧੀ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀਆਂ ਮਿਤੀ 06 ਅਕਤੂਬਰ 2023 ਦਿਨ ਸ਼ੁੱਕਰਵਾਰ ਨੂੰ ਕਪਿਲ ਪੈਲੇਸ ਨਾਨਕਸਰ ਰੋਡ, ਬਰਨਾਲਾ, ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਜਿਸ ਵਿਚ ਮੁੱਖ ਮਹਿਮਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਉਦਘਾਟਨ ਅਤੇ ਡਿਪਟੀ ਕਮਿਸਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਆਈ.ਏ.ਐਸ. ਵਿਸ਼ੇਸ਼ ਮਹਿਮਾਨ ਬਰਨਾਲਾ ਹੋਣਗੇ ਜਦੋਂ ਕਿ ਪ੍ਰਧਾਨਗੀ ਸ੍ਰੀ ਕੁਲਵੰਤ ਸਿੰਘ ਪੰਡੋਰੀ ਐਮ ਐਲ ਏ ਮਹਿਲ ਕਲਾਂ ਸ੍ਰੀ ਲਾਭ ਸਿੰਘ ਉਗੋਕੇ ਐਮ ਐਲ ਏ ਭਦੌੜ ਕਰਨਗੇ | ਇੰਜ. ਜਗਦੀਸ਼ ਸਿੰਘ ਪ੍ਰੋਗਰਾਮ ਸੰਯੁਕਤ ਡਾਇਰੈਕਟਰ (ਇੰਜ.) ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਰਜਿਸਟ੍ਰੇਸ਼ਨ: ਸਵੇਰੇ 9:00 ਵਜੇ ਤੋਂ ਸਵੇਰੇ 11: 00 ਵਜੇ ਤੱਕ ਉਦਘਾਟਨ ਅਤੇ ਟੈਕਨੀਕਲ ਸੈਸ਼ਨ: ਸਵੇਰੇ 10:30 ਵਜੇ ਤੋਂ ਦੁਪਿਹਰ 2:00 ਵਜੇ ਤੱਕ ਆਪ ਸਭ ਨੂੰ ਇਸ ਵਿੱਚ ਸ਼ਾਮਿਲ ਹੋਣ ਲਈ ਹਾਰਦਿਕ ਸੱਦਾ ਦਿੱਤਾ ਜਾਂਦਾ ਹੈ।ਡਾ: ਸੱਤਪਾਲ ਸਿੰਘ ਜਿਲ੍ਹਾ ਸਿਖਲਾਈ ਅਫਸਰ, ਬਰਨਾਲਾ ਡਾ: ਜਗਦੀਸ਼ ਸਿੰਘ ਮੁੱਖ ਖੇਤੀਬਾੜੀ ਅਫਸਰ, ਬਰਨਾਲਾ ਸਮੂਹ ਸਟਾਫ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਆਤਮਾ ਸਟਾਫ, ਬਰਨਾਲਾ ਤੱਤਪਰ ਰਹੇਗਾ
0 Comments