ਪੰਜਾਬ ਸਰਕਾਰ ਦੀਆਂ ਨਲਾਇਕੀਆਂ ਕਾਰਨ ਲਿਫਟਿੰਗ ਦੀ ਸਮੱਸਿਆ ਗੰਭੀਰ ਹੋਈ :-ਦਰਸ਼ਨ ਨੈਨੇਵਾਲ

 ਪੰਜਾਬ ਸਰਕਾਰ ਦੀਆਂ ਨਲਾਇਕੀਆਂ ਕਾਰਨ ਲਿਫਟਿੰਗ ਦੀ ਸਮੱਸਿਆ ਗੰਭੀਰ ਹੋਈ :-ਦਰਸ਼ਨ ਨੈਨੇਵਾਲ


ਬਰਨਾਲਾ, 22,ਅਕਤੂਬਰ/ਕਰਨਪ੍ਰੀਤ ਕਰਨ

 *-ਪੰਜਾਬ ਦੇ ਕਿਸਾਨਾਂ ਨਾਲ ਝੂਠੇ ਵਾਅਦੇ ਤੇ ਪੰਜਾਬ ਦੇ ਸੰਵੇਦਨਸ਼ੀਲ ਮੁੱਦਿਆਂ ਤੇ ਰਾਜਨੀਤੀ ਕਰਕੇ ਪੰਜਾਬ ਦੀ ਸੱਤਾ ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਸਰਕਾਰ ਦੀਆਂ ਨਾਲਾਇਕੀਆ ਕਾਰਨ ਕਿਸਾਨ ਪੰਜਾਬ ਦੀਆਂ ਮੰਡੀਆਂ ਵਿੱਚ ਖੱਜਲ ਖ਼ੁਆਰ ਹੋ ਰਹੇ ਹਨ ,ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਲੀਫਟਿੰਗ ਦੀ ਸਮੱਸਿਆ ਦਿਨੋ ਦਿਨ ਗੰਭੀਰ ਹੁੰਦੀ ਜਾ ਰਹੀ ,ਕਿਸਾਨ ,ਆੜ੍ਹਤੀਏ ,ਸੈਲਰ ਮਾਲਕ ਸਭ ਦੁਖੀ ਤੇ ਬਹੁਤ ਪਰੇਸਾਨ ਹਨ,ਪਰ ਪੰਜਾਬ ਸਰਕਾਰ ਨੂੰ ਇਸ ਦੀ ਕੋਈ ਚਿੰਤਾ ਨਹੀਂ ਹੈ ਇਹਨਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਨੈਨੇਵਾਲ ਨੇ ਬਰਨਾਲਾ ਵਿਖੇ ਪ੍ਰਦੀਪ ਕੌਰ ਸੁਪਰਡੈਂਟ ਡੀਸੀ ਰਾਹੀਂ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੈਮੋਰੰਡਮ ਦੇਣ ਤੋ ਬਾਅਦ ਕੀਤਾ ।ਇਹ ਜਾਣਕਾਰੀ ਪੰਜਾਬ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਦਿੱਤੀ ।ਦਰਸ਼ਨ ਸਿੰਘ ਨੈਨੇਵਾਲ ਨੇ  ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੋਂ ਸੈਲਰ ਮਾਲਕ ,ਆੜ੍ਹਤੀਏ ,ਲੇਬਰ ਤੇ ਕਿਸਾਨ ਸਭ ਪਰੇਸ਼ਾਨ ਹੋ ਕੇ ਸਰਕਾਰ ਖਿਲਾਫ ਸੜਕਾਂ ਤੇ ਉੱਤਰਨ ਲਈ ਮਜਬੂਰ ਹੋ  ਚੁੱਕੇ ਹਨ ।ਉਹਨਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਦੀ ਸਮੱਸਿਆਵਾਂ ਨੂੰ ਤੁਰੰਤ ਹੱਲ ਕਰੇ ,ਉਹਨਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਤੁਰੰਤ ਇਸ ਸਮੱਸਿਆ ਨੂੰ ਹੱਲ ਕਰਨ ਲਈ ਅਗਰ  ਜ਼ਰੂਰੀ ਕਦਮ ਨਾ ਚੁੱਕੇ ਤਾਂ ਅੱਗੇ ਦੁਸਹਿਰੇ ਤੇ ਹੋਰ ਤਿਉਹਾਰਾਂ ਦੀਆਂ ਛੁੱਟੀਆਂ ਹੋਣ ਕਾਰਨ  ਇਹ ਸਮੱਸਿਆ ਹੋਰ ਗੰਭੀਰ ਹੋ ਜਾਵੇਗੀ ।ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਭੱਜ ਚੁੱਕੀ ਹੈ ,ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਉਣ ਲਈ ਕਿਸਾਨਾਂ ਨੂੰ ਆਪਣੀ ਵੋਟ ਬੈਂਕ ਦੇ ਤੌਰ ਤੇ ਵਰਤਿਆ ਤੇ ਕਿਸਾਨਾਂ ਨਾਲ ਜਾਣਬੁੱਝ ਕੇ ਝੂਠੇ ਵਾਅਦੇ ਕੀਤੇ ਜਿਸ ਦੀ ਪੰਜਾਬ ਭਾਜਪਾ ਕਿਸਾਨ ਮੋਰਚਾ ਘੋਰ ਨਿੰਦਾ ਕਰਦਾ ਹੈ ਤੇ ਮੰਗ ਕਰਦਾ ਹੈ ਕਿ ਭਗਵੰਤ ਮਾਨ ਸਰਕਾਰ ਕਿਸਾਨਾਂ ਦਾ ਸਾਰਾ ਕਰਜ਼ਾ ਤੁਰੰਤ ਮੁਆਫ਼ ਕਰੇ ਇਸ ਮੋਕੇ ਉਹਨਾਂ ਦੇ ਨਾਲ ਬੀਜੇਪੀ ਦੇ ਜਿਲਾ ਪ੍ਰਧਾਨ ਗੁਰਮੀਤ ਸਿੰਘ ਹੰਡਿਆਇਆ ,ਕਿਸਾਨ ਮੋਰਚਾ ਦੇ ਜਿਲਾ ਪ੍ਰਧਾਨ ਬਲਵੀਰ ਸਿੰਘ ,ਗੁਰਜਿੰਦਰ ਸਿੰਘ ਸਿੱਧੂ ,ਯੂਥ ਜਿਲਾ ਆਗੂ ਰਾਜਿੰਦਰ ਉੱਪਲ,ਕਰਨ ਸਿੰਘ ਸੰਧੂ ਤੇ ਪਰਮਜੀਤ ਖੁਰਮੀ ਧਨੌਲਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬੀਜੇਪੀ ਕਿਸਾਨ ਮੋਰਚਾ ਦੇ ਆਗੂ ਹਾਜਰ ਸਨ ।

Post a Comment

0 Comments