ਪ੍ਰਾਪਰਟੀ ਦੀ ਐਨ.ਓ.ਸੀ. ਲੈਣ ਵਿਚ ਬੇਲੋੜੀ ਦੇਰੀ ਨੂੰ ਰੋਕਣ ਲਈ ਮੁਕੰਮਲ ਦਸਤਾਵੇਜ਼ ਈ ਸੇਵਾ ਪੋਰਟਲ ਰਾਹੀਂ ਅਪਲਾਈ ਕਰਨ ਜ਼ਿਲ੍ਹਾ ਵਾਸੀ-ਡਿਪਟੀ ਕਮਿਸ਼ਨਰ

 ਪ੍ਰਾਪਰਟੀ ਦੀ ਐਨ.ਓ.ਸੀ. ਲੈਣ ਵਿਚ ਬੇਲੋੜੀ ਦੇਰੀ ਨੂੰ ਰੋਕਣ ਲਈ ਮੁਕੰਮਲ ਦਸਤਾਵੇਜ਼ ਈ ਸੇਵਾ ਪੋਰਟਲ ਰਾਹੀਂ ਅਪਲਾਈ ਕਰਨ ਜ਼ਿਲ੍ਹਾ ਵਾਸੀ-ਡਿਪਟੀ ਕਮਿਸ਼ਨਰ

*ਜ਼ਿਲ੍ਹਾ ਪ੍ਰਸ਼ਾਸਨ ਨਾਗਰਿਕ ਸੇਵਾਵਾਂ ਨੂੰ ਸਰਲ ਅਤੇ ਪਾਰਦਰਸ਼ੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ-ਪਰਮਵੀਰ ਸਿੰਘ


ਮਾਨਸਾ, 26 ਅਕਤੂਬਰ ਗੁਰਜੰਟ ਸਿੰਘ ਬਾਜੇਵਾਲੀਆ 

ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਪ੍ਰਕਿਰਿਆ ਨੂੰ ਹੋਰ ਵਧੇਰੇ ਸੁਖਾਲਾ ਬਣਾਇਆ ਜਾਵੇਗਾ ਤਾਂ ਜੋ ਜ਼ਿਲ੍ਹਾ ਵਾਸੀਆਂ ਨੂੰ ਆਪਣੀ ਜ਼ਮੀਨ ਦੀ ਐਨ.ਓ.ਸੀ. ਲੈਣ ਵਿਚ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਸੰਸਥਾ ਵਾਇਸ ਆਫ ਮਾਨਸਾ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ ਵੀ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨੇ ਸਮੂਹ ਹਾਜ਼ਰੀਨ ਦੀਆਂ ਮੁਸ਼ਕਿਲਾਂ ਨੂੰ ਸੁਣਦਿਆਂ ਐਨ.ਓ.ਸੀ. ਅਪਲਾਈ ਕਰਨ ਦੀ ਮੁਕੰਮਲ ਪ੍ਰਕਿਰਿਆ ਅਤੇ ਦਸਤਾਵੇਜ਼ਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਸਮੂਹ ਨੁਮਇੰਦਿਆਂ ਨੂੰ ਕਿਹਾ ਕਿ ਆਮ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਵਿਚ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵੱਖ ਵੱਖ ਆਰਕੀਟੈਕਟ ਨਾਲ ਵੀ ਮੀਟਿੰਗ ਕੀਤੀ ਗਈ ਹੈ, ਜਿਸ ਦੀ ਸਮੇਂ ਸਮੇਂ ’ਤੇ ਸਮੀਖਿਆ ਵੀ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਆਪਣੀ ਪ੍ਰਾਪਰਟੀ ਦੀ ਐਨ.ਓ.ਸੀ. ਲੈਣ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋੜੀਂਦੇ ਮੁਕੰਮਲ ਦਸਤਾਵੇਜ਼ ਈ ਸੇਵਾ ਪੋਰਟਲ ਰਾਹੀਂ ਅਪਲਾਈ ਕੀਤੇ ਜਾਣ ਤਾਂ ਜੋ ਐਨ.ਓ.ਸੀ. ਜਾਰੀ ਕਰਨ ਵਿਚ ਬੇਲੋੜੀ ਦੇਰੀ ਨਾ ਹੋਵੇ ਅਤੇ ਲੋਕਾਂ ਨੂੰ ਸਮੇਂ ਸਿਰ ਨਾਲ ਜ਼ਮੀਨ ਦੀ ਐਨ.ਓ.ਸੀ. ਪ੍ਰਾਪਤ ਹੋ ਸਕੇ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਗਰਿਕ ਸੇਵਾਵਾਂ ਨੂੰ ਸਰਲ ਅਤੇ ਪਾਰਦਰਸ਼ੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਸਰਕਾਰੀ ਦਫ਼ਤਰਾਂ ਵਿਚ ਆਉਣ ਵਾਲੇ ਲੋਕਾਂ ਦੇ ਕੰਮਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਉਣ ਲਈ ਆਦੇਸ਼ ਜਾਰੀ ਕੀਤੇ ਗਏ ਹਨ।

Post a Comment

0 Comments