ਖੇਡਾਂ ਨੂੰ ਪ੍ਰਫੁੱਲਿਤ ਕਰਨ ਅਤੇ ਚੰਗੇ ਖਿਡਾਰੀ ਪੈਦਾ ਕਰਨਾ ਸਿੱਖਿਆ ਵਿਭਾਗ ਦੀ ਤਰਜੀਹ ਰਹੇਗੀ-ਸ਼ਿਵਪਾਲ ਗੋਇਲ

 ਖੇਡਾਂ ਨੂੰ ਪ੍ਰਫੁੱਲਿਤ ਕਰਨ ਅਤੇ ਚੰਗੇ ਖਿਡਾਰੀ ਪੈਦਾ ਕਰਨਾ ਸਿੱਖਿਆ ਵਿਭਾਗ ਦੀ ਤਰਜੀਹ ਰਹੇਗੀ-ਸ਼ਿਵਪਾਲ ਗੋਇਲ       

 67 ਵੀਆ ਸਕੂਲੀ ਪੰਜਾਬ ਪੱਧਰੀ ਖੇਡਾਂ ਹਾਕੀ ਦਾ ਸ਼ਾਨੋ ਸ਼ੌਕਤ ਨਾਲ ਅਗਾਜ਼


ਬਠਿੰਡਾ 26 ਅਕਤੂਬਰ ਚੀਫ ਬਿਊਰੋ 

ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਡਾਇਰੈਕਟਰ ਖੇਡਾਂ ਸੁਨੀਲ ਕੁਮਾਰ ਦੀ ਸਰਪ੍ਰਸਤੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਦੀ ਦੇਖ ਰੇਖ ਵਿੱਚ 67 ਵੀਆ ਸਕੂਲੀ ਪੰਜਾਬ ਸਕੂਲ ਖੇਡਾਂ ਹਾਕੀ ਅੰਡਰ 19 ਮੁੰਡਿਆਂ ਦਾ ਅਗਾਜ਼ ਸ਼ਾਨੋ ਸ਼ੌਕਤ ਨਾਲ ਹੋਇਆ।

         ਇਹਨਾਂ ਖੇਡਾਂ ਦਾ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਨੇ ਕੀਤਾ।ਇਸ ਮੌਕੇ ਉਹਨਾਂ ਬੋਲਦਿਆਂ ਕਿਹਾ ਕਿ ਸਿੱਖਿਆ ਵਿਭਾਗ ਸਕੂਲਾਂ ਵਿਚ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਚੰਗੇ ਖਿਡਾਰੀ ਪੈਦਾ ਕਰਨ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰ ਰਿਹਾ ਹੈ ਤਾਂ ਜੋ ਬੱਚਿਆਂ ਦਾ ਮਾਨਸਿਕ ਅਤੇ ਸਰੀਰਕ ਵਿਕਾਸ ਵੀ ਹੋਵੇ ਅਤੇ ਉਨਾਂ ਨੂੰ ਅੱਗੇ ਵਧਣ ਦੇ ਮੌਕੇ ਵੀ ਮਿਲਣ।

     ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗਿੱਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਨੇ ਦੱਸਿਆ ਕਿ ਪੰਜਾਬ ਇੰਸਟੀਚਿਊਟ ਸਪੋਰਟਸ ਜਲੰਧਰ ਨੇ ਮੋਗਾ ਨੂੰ, ਪੰਜਾਬ ਇੰਸਟੀਚਿਊਟ ਲੁਧਿਆਣਾ ਨੇ ਤਰਨਤਾਰਨ ਨੂੰ, ਜਲੰਧਰ ਨੇ ਰੋਪੜ ਨੂੰ, ਮਲੇਰਕੋਟਲਾ ਨੇ ਫਰੀਦਕੋਟ ਨੂੰ, ਗੁਰਦਾਸਪੁਰ ਨੇ ਮੁਕਤਸਰ ਨੂੰ, ਬਠਿੰਡਾ ਨੇ ਮੋਹਾਲੀ ,ਸ੍ਰੀ ਅੰਮ੍ਰਿਤਸਰ ਸਾਹਿਬ ਨੇ ਫਿਰੋਜ਼ਪੁਰ ਨੂੰ ਹਰਾਇਆ।

     ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਮੰਜੂ ਬਾਲਾ, ਪ੍ਰਿੰਸੀਪਲ ਕਰਮਜੀਤ ਸਿੰਘ, ਪ੍ਰਿੰਸੀਪਲ ਕੁਲਵਿੰਦਰ ਸਿੰਘ, ਮੁੱਖ ਅਧਿਆਪਕ ਗੁਰਪ੍ਰੀਤ ਕੌਰ, ਮੁੱਖ ਅਧਿਆਪਕ ਕੁਲਵਿੰਦਰ ਸਿੰਘ ਕਟਾਰੀਆ, ਮੁੱਖ ਅਧਿਆਪਕ ਰਮਨਦੀਪ ਕੌਰ,ਦਵਿੰਦਰ ਸਿੰਘ ਅਮਲੋਹ ਅਬਜਰਵਰ, ਲੈਕਚਰਾਰ ਕੁਲਵੀਰ ਸਿੰਘ, ਲੈਕਚਰਾਰ ਮਨਦੀਪ ਕੌਰ, ਲੈਕਚਰਾਰ ਹਰਮੰਦਰ ਸਿੰਘ ਗੁਲਾਬਗੜ, ਲੈਕਚਰਾਰ ਨਾਜ਼ਰ ਸਿੰਘ, ਲੈਕਚਰਾਰ ਭਿੰਦਰਪਾਲ ਕੌਰ, ਲੈਕਚਰਾਰ ਜਗਦੀਸ ਕੁਮਾਰ, ਲੈਕਚਰਾਰ ਗੁਰਚਰਨ ਸਿੰਘ,ਗੁਰਪ੍ਰੀਤ ਸਿੰਘ ਸਿੱਧੂ, ਗੁਰਲਾਲ ਸਿੰਘ,ਰਹਿੰਦਰ ਸਿੰਘ, ਗੁਰਮੀਤ ਸਿੰਘ ਮਾਨ, ਸ਼ੈਲਿੰਵਦਰ ਕੌਰ, ਹਰਬਿੰਦਰ ਸਿੰਘ ਨੀਟਾ, ਰਣਧੀਰ ਸਿੰਘ, ਜਗਮੋਹਨ ਸਿੰਘ, ਭੁਪਿੰਦਰ ਸਿੰਘ ਤੱਗੜ ਹਾਜ਼ਰ ਸਨ।

Post a Comment

0 Comments