‘ਸੀ.ਐਮ. ਦੀ ਯੋਗਸ਼ਾਲਾ’ ਦਾ ਸ਼ਹਿਰ ਵਾਸੀ ਲੈ ਰਹੇ ਹਨ ਲਾਹਾ-ਡਿਪਟੀ ਕਮਿਸ਼ਨਰ

 ‘ਸੀ.ਐਮ. ਦੀ ਯੋਗਸ਼ਾਲਾ’ ਦਾ ਸ਼ਹਿਰ ਵਾਸੀ ਲੈ ਰਹੇ ਹਨ ਲਾਹਾ-ਡਿਪਟੀ ਕਮਿਸ਼ਨਰ

*ਸ਼ਹਿਰ ਅੰਦਰ ਵੱਖ-ਵੱਖ ਥਾਵਾਂ ’ਤੇ ਚੱਲ ਰਹੀਆਂ ਹਨ 4 ਸੀ.ਐਮ. ਯੋਗਸ਼ਾਲਾਵਾ

*76694-00500 ’ਤੇ ਮਿਸਡ ਕਾਲ ਦੇ ਕੇ ਮੁਫ਼ਤ ’ਚ ਜੁੜ ਸਕਦੇ ਹਨ ਸ਼ਹਿਰ ਵਾਸੀ


ਮਾਨਸਾ 06 ਅਕਤੂਬਰ ਗੁਰਜੰਟ ਸਿੰਘ ਬਾਜੇਵਾਲੀਆ 

ਸੀ.ਐਮ.ਦੀ ਯੋਗਸ਼ਾਲਾ ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇੱਕ ਨਿਵੇਕਲੀ ਪਹਿਲ ਹੈ। ਇਸ ਯੋਜਨਾ ਦੇ ਤਹਿਤ ਯੋਗ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਆਮ ਲੋਕਾਂ ਨੂੰ ਯੋਗ ਅਧਿਆਪਕਾਂ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੀ.ਐਮ ਦੀ ਯੋਗਸ਼ਾਲਾ ਤਹਿਤ ਸ਼ਹਿਰ ਅੰਦਰ ਵੱਖ-ਵੱਖ ਥਾਵਾਂ ’ਤੇ 4 ਯੋਗ ਕਲਾਸਾਂ ਚੱਲ ਰਹੀਆਂ ਹਨ, ਜਿਸ ਦਾ ਸ਼ਹਿਰ ਵਾਸੀ ਦਿਲਚਸਪੀ ਨਾਲ ਲਾਹਾ ਲੈ ਰਹੇ ਹਨ। ਇਨ੍ਹਾਂ ਯੋਗਸ਼ਾਲਾਵਾਂ ’ਚ 7 ਸਿਖਲਾਈ ਕੋਚ ਕੰਮ ਕਰ ਰਹੇ ਹਨ। ਇਹ ਯੋਗ ਕਲਾਸਾਂ ਸਥਾਨਕ ਸੈਂਟਰਲ ਪਾਰਕ, ਤ੍ਰਿਵੈਣੀ ਪਾਰਕ ਸੁੰਨੀ ਗਲੀ, ਬਾਲ ਭਵਨ ਅਤੇ ਚਕੇਰੀਆਂ ਰੋਡ ਵਿਖੇ ਯੋਗੇਸ਼ਵਰ ਰਾਮਮੁਲਖ ਦਿਆਲ ਯੋਗ ਸਾਧਨਾ ਮਿਸ਼ਨ ਆਸ਼ਰਮ ਵਿਖੇ ਚੱਲ ਰਹੀਆਂ ਹਨ।

ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ.ਐਮ ਦੀ ਯੋਗਸ਼ਾਲਾ ਦਾ ਉਦੇਸ਼ ਨਾਗਰਿਕਾਂ ਦੀ ਸ਼ਰੀਰਕ ਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ’ਚ ਧਿਆਨ ਅਤੇ ਯੋਗ ਦੇ ਮਹੱਤਵ ਨੂੰ ਉਜਾਗਰ ਕਰਨਾ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੋ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਲੈਣਾ ਚਾਹੁੰਦੇ ਹਨ ਉਹ ਟੋਲ ਫਰੀ ਨੰਬਰ 76694-00500 ’ਤੇ ਮਿਸਡ ਕਾਲ ਦੇ ਸਕਦੇ ਹਨ ਜਾਂ ਸੀ.ਐਮ. ਦੀ ਯੋਗਸ਼ਾਲਾ ਪੋਰਟਲ cmdiyogshala.punjab.gov.in ’ਤੇ ਲਾਗਇਨ ਕਰ ਸਕਦੇ ਹਨ। ਜੇਕਰ ਕਿਸੇ ਕਾਰਨ ਤੋਂ ਨਾਗਰਿਕ ਪੰਜੀਕਰਨ ਕਰਨ ਵਿੱਚ ਅਸਮਰਥ ਹੈ ਤਾਂ ਉਹ ਰਾਜ ਸਰਕਾਰ ਦੇ ਹੈਲਪ ਲਾਈਨ ਨੰਬਰ 1100 ’ਤੇ ਸੰਪਰਕ ਕਰ ਸਕਦੇ ਹਨ ਜਾਂ cmdiyogshala@punjab.gov.in ’ਤੇ ਈਮੇਲ ਭੇਜ ਸਕਦੇ ਹਨ।

Post a Comment

0 Comments