ਹੁਸ਼ਿਆਰਪੁਰ ਦੁਸਹਿਰੇ ਦਾ ਤਿਉਹਾਰ ਬਹੁਤ ਹੀ ਧੂਮ ਧਾਮ ਨਾਲ ਪੁਲਿਸ ਪ੍ਰਸ਼ਾਸ਼ਨ ਦੀ ਦੇਖ ਰੇਖ ਵਿਚ ਮਨਾਇਆ ਗਿਆ ਹੈ।
ਹੁਸ਼ਿਆਰਪੁਰ 25 ਅਕਤੂਬਰ ( ਹਰਪ੍ਰੀਤ ਬੇਗਮਪੁਰੀ, ਬਿਕਰਮ ਸਿੰਘ ਢਿੱਲੋਂ ) ਦੁਸਹਿਰੇ ਦਾ ਤਿਉਹਾਰ ਪੂਰੇ ਦੇਸ਼ ਵਿਚ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ ਹੁਸ਼ਿਆਰਪੁਰ ਵਿਚ ਵੀ ਇਸ ਬਾਰ ਦੁਸਹਿਰੇ ਦਾ ਤਿਉਹਾਰ ਬਹੁਤ ਹੀ ਧੂਮ ਧਾਮ ਨਾਲ ਪੁਲਿਸ ਪ੍ਰਸ਼ਾਸ਼ਨ ਦੀ ਦੇਖ ਰੇਖ ਵਿਚ ਮਨਾਇਆ ਗਿਆ ਹੈ।ਇਸ ਵਾਰ ਹੁਸ਼ਿਆਰਪੁਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਸਹਿਰੇ ਦੇ ਤਿਉਹਾਰ ਤੇ ਆਉਣਾ ਸੀ,ਉਨ੍ਹਾਂ ਦੀ ਸੁਰੱਖਿਆ ਨੂੰ ਮੱਦੇ ਨਜਰ ਰੱਖਦੇ ਹੋਏ ਪ੍ਰਸ਼ਾਸ਼ਨ ਵਲੋਂ ਹੁਸ਼ਿਆਰਪੁਰ ਵਿਚ ਇਸ ਤਰਾਂ ਦੇ ਸੁਰਖਿਆ ਪ੍ਰਬੰਧ ਕੀਤੇ ਸਨ ਕਿ ਪੂਰੇ ਹੁਸ਼ਿਆਰਪੁਰ ਵਿੱਚ ਕਿਸੇ ਵੀ ਤਰਾਂ ਦੀ ਕੋਈ ਘਟਨਾ ਨਹੀਂ ਵਾਪਰੀ। ਹੁਸ਼ਿਆਰਪੁਰ ਦੇ ਕੋਨੇ ਕੋਨੇ ਵਿੱਚ ਪੁਲਿਸ ਦੇ ਜਵਾਨ ਤਾਇਨਾਤ ਸੀ।ਜਿਸ ਤਰਾਂ ਪਹਿਲਾਂ ਦੁਸਹਿਰੇ ਦੇ ਤਿਉਹਾਰ ਵਾਲੇ ਦਿਨ ਹੁਸ਼ਿਆਰਪੁਰ ਵਿੱਚ ਮਾਹੌਲ ਖਰਾਬ ਹੋਣ ਦੀਆਂ ਖਬਰਾਂ,ਵੀਡੀਓ ਦੇਖਣ ਨੂੰ ਮਿਲਦੀਆਂ ਸਨ,ਇਸ ਬਾਰ ਅਜਿਹਾ ਕੁਝ ਵੀ ਦੇਖਣ ਨੂੰ ਨਹੀਂ ਮਿਲਿਆ।ਇਸ ਵਾਰ ਸੋਸ਼ਲ ਮੀਡਿਆ ਤੇ ਵੀ ਹੁਸ਼ਿਆਰਪੁਰ ਦੀ ਕੋਈ ਵੀ ਅਜਿਹੀ ਖਬਰ ਦੇਖਣ ਨੂੰ ਨਹੀਂ ਮਿਲੀ ਜਿਸ ਨਾਲ ਹੁਸ਼ਿਆਰਪੁਰ ਵਿੱਚ ਮਾਹੌਲ ਗਰਮਾਇਆ ਹੋਵੇ ।ਹਾਲਾਂਕਿ ਬਾਕੀ ਕੁਝ ਜਿਲਿਆਂ ਵਿੱਚ ਸ਼ਰਾਰਤੀ ਅਨਸਰਾਂ ਵਲੋਂ ਮਾਹੌਲ ਖਰਾਬ ਕਰਨ ਵਾਲੀਆਂ ਖਬਰਾਂ ਸਾਹਮਣੇ ਆਈਆਂ ਹਨ ਪਰ ਹੁਸ਼ਿਆਰਪੁਰ ਵਿੱਚ ਇਸ ਵਾਰ ਦੁਸਹਿਰੇ ਦਾ ਤਿਉਹਾਰ ਬਹੁਤ ਹੀ ਧੂਮ ਧਾਮ ਨਾਲ ਅਤੇ ਪੁਲਿਸ ਪ੍ਰਸ਼ਾਸ਼ਨ ਦੀ ਦੇਖ ਰੇਖ ਵਿੱਚ ਮਨਾਇਆ ਗਿਆ।
0 Comments