ਯੂਥ ਅਕਾਲੀ ਦਲ ਦਾ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦੇ ਜਰਨਲ ਸਕੱਤਰ ਬੰਟੀ ਰੋਮਾਣਾ ਗ੍ਰਿਫਤਾਰ

ਯੂਥ ਅਕਾਲੀ ਦਲ ਦਾ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦੇ ਜਰਨਲ ਸਕੱਤਰ  ਬੰਟੀ ਰੋਮਾਣਾ ਗ੍ਰਿਫਤਾਰ
ਚੰਡੀਗੜ੍ਹ ਪੰਜਾਬ ਇੰਡੀਆ ਨਿਊਜ਼ ਬਿਊਰੋ 

 ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਅਸਲ ‘ਚ ਅਕਾਲੀ ਆਗੂ ਬੰਟੀ ਰੋਮਾਣਾ ਨੂੰ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਖਿਲਾਫ ਗਾਣਾ ਪੋਸਟ ਕਰਨਾ ਮਹਿੰਗਾ ਪਿਆ ਹੈ। ਇਸ ਮਾਮਲੇ ‘ਚ ਬੰਟੀ ਰੋਮਾਣਾ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਇੱਕ ਗੀਤ ਪੋਸਟ ਕਰਦਿਆਂ ਲਿਖਿਆ ਸੀ ਕਿ ‘ਤੇਰੀ ਕੇਜਰੀਵਾਲ ਨਾਲ ਯਾਰੀ ਓਏ’। ਜਿਸ ਤੋਂ ਬਾਅਦ ਪੁਲਿਸ ਵੱਲੋਂ ਪਹਿਲਾਂ ਬੰਟੀ ਰੋਮਾਣਾ ਖਿਲਾਫ ਪਰਚਾ ਦਰਜ ਕੀਤਾ ਗਿਆ ਅਤੇ ਹੁਣ ਉਸ ਦੀ ਗ੍ਰਿਫਤਾਰੀ ਕੀਤੀ ਗਈ ਹੈ।

ਇਸ ਦੇ ਨਾਲ ਹੀ ਇਹ ਵੀ ਪਤਾ ਲੱਗਾ ਹੈ ਕਿ ਗਾਇਕ ਕੰਵਰ ਗਰੇਵਾਲ ਨੇ ਕਿਹਾ ਹੈ ਕਿ ਉਸ ਵੱਲੋਂ ਅਜਿਹਾ ਕੋਈ ਵੀ ਗੀਤ ਨਹੀਂ ਗਾਇਆ ਗਿਆ। ਕੰਵਰ ਗਰੇਵਾਲ ਨੇ ਉੱਚ ਅਧਿਕਾਰੀਆਂ ਨੂੰ ਇਹ ਸਪੱਸ਼ਟ ਕੀਤਾ ਹੈ ਕਿ ਸਗੋਂ ਉਸਦੇ ਗੀਤ ਨਾਲ ਛੇੜਛਾੜ ਕੀਤੀ ਗਈ ਹੈ।

Post a Comment

0 Comments