ਬਰਨਾਲਾ ਮਾਰਕੀਟ ਕਮੇਟੀ ਦੇ ਸੈਕਟਰੀ ਮਨਮੋਹਨ ਸਿੰਘ ਵੱਲੋਂ ਕੈਬਨਿਟ ਮੰਤਰੀ ਗੁਰਮੀਤ ਮੀਤ ਹੇਅਰ ਦਾ ਅਨਾਜ ਮੰਡੀ 'ਚ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ

 ਬਰਨਾਲਾ ਮਾਰਕੀਟ ਕਮੇਟੀ ਦੇ ਸੈਕਟਰੀ ਮਨਮੋਹਨ ਸਿੰਘ ਵੱਲੋਂ ਕੈਬਨਿਟ ਮੰਤਰੀ ਗੁਰਮੀਤ ਮੀਤ ਹੇਅਰ ਦਾ ਅਨਾਜ ਮੰਡੀ 'ਚ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ 

ਅਨਾਜ ਮੰਡੀ ਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ ਸੈਕਟਰੀ ਵਲੋਂ ਅਧਿਕਾਰੀਆਂ ਨੂੰ ਨਿਰਦੇਸ਼   


ਬਰਨਾਲਾ, 7,ਅਕਤੂਬਰ/ਕਰਨਪ੍ਰੀਤ ਕਰਨ

 ਸਰਕਾਰ ਦੀਆਂ ਹਦਾਇਤਾਂ ’ਤੇ ਸੂਬੇ 'ਚ ਸਰਕਾਰੀ ਖ਼ਰੀਦ ਸ਼ੁਰੂ ਹੋ ਚੁੱਕੀ ਹੈ ਜਿਸ ਦੇ ਚੱਲਦਿਆਂ ਬਰਨਾਲਾ ਅਨਾਜ ਮੰਡੀ ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅਨਾਜ ਮੰਡੀ ਦਾ ਜਾਇਜਾ ਲੈ ਕੇ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। ਇਸ ਸਮੇਂ ਕੈਬਨਿਟ ਮੰਤਰੀ ਮੀਤ ਹੇਅਰ ਦੀ ਅਗਵਾਈ ਵਿੱਚ ਮਾਰਕੀਟ ਕਮੇਟੀ ਬਰਨਾਲਾ ਦੇ ਸੈਕਟਰੀ ਸ. ਮਨਮੋਹਨ ਸਿੰਘ ਸਿੰਘ,ਡੀ ਐਮ ਅਸਲਮ ਮੁਹੰਮਦ ਵੱਲੋਂ ਅਨਾਜ ਮੰਡੀ ਵਿੱਚ ਝੋਨੇ ਦੀ ਫਸਲ ਦਾ ਜਾਇਜਾ ਲਿਆ। ਇਸ ਸਮੇਂ ਸੈਕਟਰੀ ਸ. ਮਨਮੋਹਨ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਦੇ ਨਿਰਦੇਸ਼ਾਂ ਦੇ ਚੱਲਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀਆਂ ਸਖਤ ਹਦਾਇਤਾਂ ਹਨ ਕਿ ਬਰਨਾਲਾ ਅਨਾਜ ਮੰਡੀ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਕੋਈ ਸਮੱਸਿਆ ਨਾ ਆਵੇ ਤੇ ਕਿਸਾਨਾਂ ਦੇ ਝੋਨੇ ਦਾ ਇਕ ਇਕ ਦਾਣਾ ਖ਼ਰੀਦਿਆ ਜਾਵੇਗਾ ਤੇ 24 ਘੰਟੇ ਦੇ ਅੰਦਰ-ਅੰਦਰ ਅਦਾਇਗੀ ਯਕੀਨੀ ਬਣਾਈ ਜਾਵੇਗੀ। 

          ਸੈਕਟਰੀ ਮਨਮੋਹਨ ਸਿੰਘ ਵੱਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ ਸੈਕਟਰੀ ਮਨਮੋਹਨ ਸਿੰਘ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਲਈ ਮੰਡੀਆਂ 'ਚ ਪੁਖ਼ਤਾ ਪ੍ਰਬੰਧਆਂ ਦਾ ਜਿਕਰ ਕਰਦਿਆਂ ਮੰਤਰੀ ਨਾਲ ਵਿਚਾਰਾਂ ਕੀਤੀਆਂ ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਚੰਗੀ ਤਰ੍ਹਾਂ ਪੱਕਿਆ ਹੋਇਆ ਝੋਨਾ ਹੀ ਮੰਡੀਆਂ 'ਚ ਲਿਆਂਦਾ ਜਾਵੇ ਤਾਂ ਜੋ ਆੜ੍ਹਤੀਆਂ ਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਾ ਆਵੇ।ਉਨ੍ਹਾਂ ਕਿਹਾ ਕਿ ਅਨਾਜ ਮੰਡੀ ਵਿੱਚ ਬਰਦਾਨਾ ਦੀ ਕੋਈ ਕਮੀ ਨਹੀਂ ਹੈ ਤੇ ਲਿਫਟਿੰਗ ਦਾ ਵੀ ਖਾਸ ਪ੍ਰਬੰਧ ਕੀਤਾ ਗਿਆ ਹੈ।ਇਸ ਮੌਕੇ ਰਾਜ ਕੁਮਾਰ ,ਕੁਲਦੀਪ ਸਿੰਘ ਆਦਿ ਹਾਜਿਰ ਸਨ !

Post a Comment

0 Comments