ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਸਵੱਛਤਾ ਪਖਵਾੜਾ ਮਨਾਇਆ ਗਿਆ
ਨੇਚਰ ਲਵ ਗਰੁੱਪ ਵਲੋਂ ਵਾਤਾਵਰਨ ਦੀ ਸੰਭਾਲ ਅਤੇ ਸੁਰੱਖਿਆ ਨੂੰ ਲੈ ਕੇ ਕੱਢੀ ਗਈ ਸਵੱਛਤਾ ਜਾਗਰੂਕਤਾ ਰੈਲੀ ਚ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਸੰਦੀਪ ਲੱਠ ਅਤੇ ਵਾਇਸ ਪ੍ਰਿੰਸੀਪਲ ਮੈਡਮ ਸੁਮਨ,ਦੀ ਅਗਵਾਈ ਹੇਠ ਐੱਨ ਸੀ ਸੀ ਟੁਕੜੀ ਨੇ ਮੇਜਬਾਨੀ ਕੀਤੀ
ਬਰਨਾਲਾ,2,ਅਕਤੂਬਰ /ਕਰਨਪ੍ਰੀਤ ਕਰਨ
ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਐੱਮ ਡੀ ਸ. ਰਣਪ੍ਰੀਤ ਸਿੰਘ ਰਾਏ ਦੀ ਯੋਗ ਅਗਵਾਈ ਅਧੀਨ ਵਿਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਸਵੱਛਤਾ ਪਖਵਾੜਾ ਮਨਾਇਆ ਗਿਆ। ਵਿਦਿਆਰਥੀਆਂ ਵੱਲੋਂ ਕਈ ਤਰਾਂ ਦੀਆਂ ਗਤੀਵਿਧੀਆਂ ਵਿਚ ਭਾਗ ਲਿਆ ਗਿਆ| ਪਖਵਾੜਾ ਮਨਾਉਣ ਦਾ ਮਕਸਦ ਆਲੇ- ਦੁਆਲੇ ਦੀ ਸਫ਼ਾਈ ਸੀ ਜਿਸ ਨਾਲ ਵਾਤਾਵਰਣ ਸਾਫ਼ ਰਹਿ ਸਕੇ। ਪ੍ਰਿੰਸੀਪਲ ਡਾ ਸੰਦੀਪ ਕੁਮਾਰ ਲੱਠ ਨੇ ‘ਸਵੱਛਤਾਪਖਵਾੜਾ’ ਬਾਰੇ ਬੱਚਿਆਂ ਨੂੰ ਸਮਝਾਉਦੇ ਹੋਏ ਕਿਹਾ ਕਿ ਸਾਨੂੰ ਸਕੂਲ, ਘਰ ਅਤੇ ਬਾਹਰ ਹਰ ਥਾਂ ਸਾਫ਼-ਸਫ਼ਾਈ ਰੱਖਣੀ ਚਾਹੀਦੀ ਹੈ ਤਾਂ ਕਿ ਵਾਤਾਵਰਣ ਸਾਫ਼ ਰਹੇ ਅਤੇ ਅਸੀ ਜਾਨਲੇਵਾ ਬਿਮਾਰੀਆਂ ਤੋਂ ਬਚ ਸਕੀਏ। ਵਿਦਿਆਰਥੀਆਂ ਵੱਲੋਂ ਸਪਤ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਪ੍ਰਣ ਲਿਆ ਕਿ ਉਹ ਹਮੇਸ਼ਾ ਆਪਣਾ ਆਲਾ-ਦੁਆਲਾ ਸਾਫ ਸੁਥਰਾ ਰੱਖਣਗੇ ਪਲਾਸਟਿਕ ਵਾਲੀਆਂ ਚੀਜ਼ਾ ਸੜਕਾ ਉੱਪਰ ਸੁੱਟ ਦਿੰਦੇ ਇਸ ਤਰ੍ਹਾਂ ਨਾਲ ਗੰਦਗੀ ਫੈਲਦੀ ਹੈ ਅਤੇ ਸਾਡਾ ਵਾਤਾਵਰਣ ਦੂਸ਼ਿਤ ਹੁੰਦਾ ਹੈ। ਸਾਨੂੰ ਕੂੜਾ, ਪਲਾਸਟਿਕ ਅਦਿ ਸਹੀ ਕੂੜੇਦਾਨ ਵਿੱਚ ਵਿੱਚ ਪਾਉਣਾ ਚਾਹੀਦਾ ਹੈ।
ਬਰਨਾਲਾ ਚ ਨੇਚਰ ਲਵ ਗਰੁੱਪ ਵਲੋਂ ਵਾਤਾਵਰਨ ਦੀ ਸੰਭਾਲ ਅਤੇ ਸੁਰੱਖਿਆ ਨੂੰ ਲੈ ਕੇ ਕੱਢੀ ਗਈ ਸਵੱਛਤਾ ਜਾਗਰੂਕਤਾ ਰੈਲੀ ਚ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਸੰਦੀਪ ਲੱਠ ਅਤੇ ਵਾਇਸ ਪ੍ਰਿੰਸੀਪਲ ਮੈਡਮ ਸੁਮਨ,ਦੀ ਅਗਵਾਈ ਹੇਠ ਐੱਨ ਸੀ ਸੀ ਟੁਕੜੀ ਨੇ ਮੇਜਬਾਨੀ ਕੀਤੀ ਇਸ ਮੌਕੇ ਸਕੂਲ , ਵਾਇਸ ਪ੍ਰਿੰਸੀਪਲ ਮੈਡਮ ਸੁਮਨ, ਅਧਿਆਪਕ ਸਟਾਫ, ਡਰਾਈਵਰ ਸਟਾਫ, ਸਫਾਈ ਕਰਮਚਾਰੀ ਅਤੇ ਬੱਚੇ ਹਾਜਰ ਸਨ।
0 Comments