ਮਹਿਲਾ ਪ੍ਰੋਫੈਸਰ ਦੀ ਖ਼ੁਦਕਸੀ ਲਈ ਆਪ ਸਰਕਾਰ ਦੀਆਂ ਨੀਤੀਆਂ ਜਿੰਮੇਵਾਰ -ਡੀ ਟੀ. ਐਫ. ਮੋਗਾ*

 *ਮਹਿਲਾ ਪ੍ਰੋਫੈਸਰ ਦੀ ਖ਼ੁਦਕਸੀ ਲਈ ਆਪ ਸਰਕਾਰ ਦੀਆਂ ਨੀਤੀਆਂ ਜਿੰਮੇਵਾਰ -ਡੀ ਟੀ. ਐਫ. ਮੋਗਾ*                                                                               


ਮੋਗਾ : [ਕੈਪਟਨ]:= ਡੈਮੋਕ੍ਰੇਟਿਕ ਟੀਚਰਸ ਫ਼ਰੰਟ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਸੁਖਪਾਲਜੀਤ ਸਿੰਘ ਅਤੇ ਸਕੱਤਰ ਜਗਵੀਰਨ ਕੌਰ ਨੇ ਕਿਹਾ ਕਿ 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਦੀ ਇੱਕ ਕਾਬਿਲ ਮਹਿਲਾ ਪ੍ਰੋਫੈਸਰ ਵੱਲੋਂ ਕੀਤੀ ਗਈ ਖ਼ੁਦਕਸੀ ਲਈ ਪੰਜਾਬ ਦੀ ਆਪ ਸਰਕਾਰ ਦੀਆਂ ਨੀਤੀਆਂ ਜਿੰਮੇਵਾਰ ਹਨ |ਉਹਨਾਂ ਕਿਹਾ ਕਿ ਖੋਖਲੇ ਦਿੱਲੀ ਮਾਡਲ ਦਾ ਦਿਨ -ਰਾਤ  ਗੁਣਗਾਨ ਕਰਨ ਵਾਲੀ ਪੰਜਾਬ ਦੀ ਅਖੌਤੀ ਇਨਕਲਾਬੀ ਸਰਕਾਰ ਉੱਚ ਸਿੱਖਿਆ ਪ੍ਰਾਪਤ ਯੋਗ ਅਧਿਆਪਕਾਂ ਨੂੰ ਰੋਜਗਾਰ ਦੇਣ ਵਿੱਚ ਬੁਰੀ ਤਰ੍ਹਾਂ ਫੇਲ ਹੋ ਚੁਕੀ ਹੈ |ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਘੋਲੀਆਂ,ਮੀਤ ਪ੍ਰਧਾਨ ਸਵਰਨਦਾਸ ਅਤੇ ਜ਼ਿਲ੍ਹਾ ਪ੍ਰੈਸ ਸਕੱਤਰ ਗੁਰਮੀਤ ਝੋਰੜਾਂ  ਨੇ ਕਿਹਾ ਕਿ ਉਚੇਰੀ ਸਿੱਖਿਆ ਦਾ ਬੁਰਾ  ਹਾਲ ਹੈ, ਯੂਨੀਵਰਸਿਟੀਆਂ ਕਰਜ਼ੇ ਦੇ ਬੋਝ ਥੱਲੇ ਦੱਬੀਆਂ ਪਈਆਂ ਹਨ, ਮੁਲਾਜ਼ਮਾਂ ਨੂੰ ਤਨਖਾਹਾਂ ਦੇਣ  ਲਈ ਉਹਨਾਂ ਕੋਲ ਪੈਸੇ ਨਹੀਂ ਹਨ |ਸਰਕਾਰ  ਵੱਲੋਂ ਉਹਨਾਂ  ਦੀ ਬਾਹ ਫੜਨ ਦੀ ਥਾਂ ਕਰੋੜਾਂ ਰੁਪਏ ਦੇ ਇਸਤਿਹਾਰ  ਦੇ  ਆਪਣੀ   ਫੋਕੀ ਵਾਹ ਵਾਹ ਕਰਵਾਈ ਜਾ ਰਹੀ ਹੈ | ਜ਼ਿਲ੍ਹਾ ਜਥੇਬੰਦਕ ਸਕੱਤਰ ਅਮਨਦੀਪ ਮਾਛੀਕੇ ਅਤੇ  ਜ਼ਿਲ੍ਹਾ ਵਿੱਤ ਸਕੱਤਰ ਗੁਰਸ਼ਰਨ ਸਿੰਘ ਨੇ ਕਿਹਾ ਕਿ ਕਾਲਜਾਂ ਵਿੱਚ ਹਜਾਰਾਂ ਪਦ ਖਾਲੀ ਹੋਣ ਦੇ ਬਾਵਜੂਦ ਅਧਿਆਪਕਾਂ ਨੂੰ  ਨੌਕਰੀ ਨਹੀਂ ਦਿੱਤੀ ਜਾ ਰਹੀ |ਆਗੂਆਂ ਨੇ ਕਿਹਾ ਕਿ ਸਿੱਖਿਆ ਮੰਤਰੀ ਦੇ ਪਿੰਡ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾ ਵੱਲੋਂ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਸੀ ਪਰ ਸੱਤਾ ਦੇ ਨਸ਼ੇ ਵਿੱਚ ਹੰਕਾਰੇ ਮੰਤਰੀ ਵੱਲੋਂ ਉਹਨਾਂ ਦੀ ਕੋਈ ਵੀ ਗੱਲ ਨਹੀਂ ਸੀ ਸੁਣੀ ਜਾ ਰਹੀ ਜਿਸ ਕਾਰਨ ਪ੍ਰੇਸ਼ਾਨੀ ਵਿੱਚ ਮਹਿਲਾ ਪ੍ਰੋਫੈਸਰ ਨੂੰ ਏਨਾ ਵੱਡਾ ਕਦਮ ਚੁੱਕਣਾ ਪਿਆ | ਆਗੂਆਂ ਨੇ ਕਿਹਾ ਕਿ ਉਹਨਾਂ ਦੀ ਜਥੇਬੰਦੀ ਕਾਲਜ ਪ੍ਰੋਫੈਸਰਾਂ ਦੇ ਹੱਕੀ ਸੰਘਰਸ਼ ਦੀ ਪੂਰੀ ਹਿਮਾਇਤ ਕਰਦੀ ਹੈ ਅਤੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਇਹਨਾਂ ਪ੍ਰੋਫੈਸਰਾਂ ਨੂੰ ਜਲਦੀ ਤੋਂ ਜਲਦੀ ਕਾਲਜਾਂ ਵਿੱਚ ਹਾਜ਼ਰ ਕਰਵਾਇਆ ਜਾਵੇ |ਇਸ ਸਮੇਂ ਜਗਜੀਤ ਸਿੰਘ ਰਣੀਆਂ, ਦੀਪਕ ਮਿੱਤਲ, ਅਮਰਦੀਪ ਬੁੱਟਰ, ਸਵਰਨਜੀਤ ਭਗਤਾ, ਨਰਿੰਦਰ ਸਿੰਘ, ਬਲਵਿੰਦਰ ਸਿੰਘ, ਪ੍ਰੇਮ ਕੁਮਾਰ, ਮੈਡਮ ਮਧੂ ਬਾਲਾ, ਮਮਤਾ ਕੌਸ਼ਲ ਆਦਿ ਜ਼ਿਲ੍ਹਾ ਕਮੇਟੀ ਮੈਂਬਰ ਹਾਜ਼ਰ ਸਨ |

Post a Comment

0 Comments