ਭਾਜਪਾ ਆਗੂ ਪੰਜਾਬ ਗੁਰਕੀਰਤ ਸਿੰਘ ਬੇਦੀ ਦੇ ਯਤਨਾਂ ਸਦਕਾ ਕਈ ਨੌਜਵਾਨ ਭਾਜਪਾ ਵਿੱਚ ਹੋਏ ਸ਼ਾਮਲ।

 ਭਾਜਪਾ ਆਗੂ ਪੰਜਾਬ ਗੁਰਕੀਰਤ ਸਿੰਘ ਬੇਦੀ ਦੇ ਯਤਨਾਂ ਸਦਕਾ ਕਈ ਨੌਜਵਾਨ ਭਾਜਪਾ ਵਿੱਚ ਹੋਏ ਸ਼ਾਮਲ।


ਬੁਢਲਾਡਾ:-(ਦਵਿੰਦਰ ਸਿੰਘ ਕੋਹਲੀ)-

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਉਪ-ਪ੍ਰਧਾਨ ਸਰਦਾਰ ਫਤਹਿ ਜੰਗ ਸਿੰਘ ਬਾਜਵਾ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਸਰਹਿੰਦ ਵਿਖੇ ਭਾਜਪਾ ਆਗੂ ਪੰਜਾਬ ਗੁਰਕੀਰਤ ਸਿੰਘ ਬੇਦੀ ਵੱਲੋਂ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਇਆ ਗਿਆ।ਇਸ ਮੌਕੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂ ਪੰਜਾਬ ਗੁਰਕੀਰਤ ਸਿੰਘ ਬੇਦੀ ਨੇ ਕਿਹਾ ਕਿ ਭਾਜਪਾ'ਚ ਨੌਜਵਾਨਾਂ ਨੂੰ ਬਣਦਾ ਮਾਨ ਸਨਮਾਣ ਦਿੱਤਾ ਜਾਵੇਗਾ।ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦਾ ਅਤੇ ਸਤਿਕਾਰਯੋਗ ਨੇਤਾ ਫਤਹਿਜੰਗ ਸਿੰਘ ਬਾਜਵਾ ਜੀ ਦਾ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਲਿਆਉਣ ਦੇ ਉਨ੍ਹਾਂ ਦੇ ਸੁਪਨੇ ਅਤੇ ਵਿਸ਼ਵਾਸ਼ ਨੂੰ ਪੂਰਾ ਕਰਨ ਲਈ ਉਨ੍ਹਾਂ ਦਾ ਵੱਡੀ ਗਿਣਤੀ'ਚ ਨੌਜਵਾਨਾਂ ਵੱਲੋਂ ਸਮਰਥਨ  ਕੀਤਾ ਜਾਵੇਗਾ ਅਤੇ ਪੰਜਾਬ ਨੂੰ ਇੱਕ ਵਾਰ ਫਿਰ ਭਾਰਤ ਦਾ ਸਭ ਤੋਂ ਵੱਧ ਪ੍ਰਗਤੀਸ਼ੀਲ ਸੂਬਾ ਬਣਾਇਆ ਜਾਵੇਗਾ।ਇਸ ਤੋਂ ਇਲਾਵਾ ਭਾਜਪਾ ਆਗੂ ਗੁਰਕੀਰਤ ਸਿੰਘ ਬੇਦੀ ਨੇ ਕਿਹਾ ਕਿ ਅਸੀਂ ਪੰਜਾਬ ਵਿੱਚ ਅਮਨ ਸ਼ਾਂਤੀ ਅਤੇ ਤਰੱਕੀ ਲਿਆਉਣ ਬਾਰੇ ਯੂਥ ਵਿੰਗ ਨਾਲ ਵਿਚਾਰਾਂ ਕਰਕੇ ਅਤੇ ਯੁਵਾ ਸ਼ਕਤੀ ਦੇ ਸਮਰਥਨ ਨਾਲ ਭਾਜਪਾ ਦੀ ਪੰਜਾਬ ਰਾਜ ਇਕਾਈ ਨੂੰ ਮਜ਼ਬੂਤ ਕਰਾਂਗੇ ਅਤੇ 2024 ਵਿੱਚ ਹੋ ਰਹੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ 13 ਵਿੱਚੋਂ 13 ਸੀਟਾਂ ਪ੍ਰਾਪਤ ਕਰਕੇ ਜਿੱਤ ਪ੍ਰਾਪਤ ਕਰੇਗੀ ਅਤੇ ਮੁੜ ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਬਣਨਗੇ।

Post a Comment

0 Comments