ਵਿਧਾਇਕ ਡਾ. ਵਿਜੈ ਸਿੰਗਲਾ ਨੇ ਪਿੰਡ ਠੂਠਿਆਂਵਾਲੀ ਅਤੇ ਉੱਭਾ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ

 ਵਿਧਾਇਕ ਡਾ. ਵਿਜੈ ਸਿੰਗਲਾ ਨੇ ਪਿੰਡ ਠੂਠਿਆਂਵਾਲੀ ਅਤੇ ਉੱਭਾ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ

 ਪਿੰਡ ਠੂਠਿਆਂਵਾਲੀ ਦੇ ਸਕੂਲ ਵਿੱਚ ਪਾਰਕ ਅਤੇ ਉੱਭਾ ਵਿੱਚ ਧਰਮਸਾਲਾ ਦਾ ਕੰਮ ਸੁਰੂ-ਵਿਧਾਇਕ ਡਾ. ਵਿਜੈ ਸਿੰਗਲਾ


ਮਾਨਸਾ, 8 ਅਕਤੂਬਰ ਗੁਰਜੰਟ ਸਿੰਘ ਬਾਜੇਵਾਲੀਆ 

ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਮਾਨਸਾ ਵਿੱਚ ਵਿਕਾਸ ਕਾਰਜਾਂ ਦੇ ਕੰਮ ਜਾਰੀ ਹਨ। ਇਨਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਪਿੰਡ ਠੂਠਿਆਂਵਾਲੀ ਦੇ ਸਕੂਲ ਵਿੱਚ ਪਾਰਕ ਦਾ ਨੀਂਹ ਪੱਥਰ ਅਤੇ ਪਿੰਡ ਉੱਭਾ ਵਿੱਚ ਧਰਮਸਾਲਾ ਦੀ ਨਵੀਂ ਉਸਾਰੀ ਦੀ ਨੀਂਹ ਰੱਖਣ ਮੌਕੇ ਕੀਤਾ।

        ਉਨਾਂ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੇ ਕੰਮਾਂ ਦਾ ਜਾਇਜਾ ਵੀ ਲਿਆ। ਹਲਕੇ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਨੂੰ ਅਪਗਰੇਡ ਕੀਤਾ ਜਾਵੇਗਾ ਤਾਂ ਜੋ ਆਮ ਲੋਕਾਂ ਨੂੰ ਵਿਕਾਸ ਦਾ ਲਾਭ ਮਿਲ ਸਕੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਤੋਂ ਵੱਧ ਤੋਂ ਵੱਧ ਗ੍ਰਾਂਟਾਂ ਲਿਆ ਕੇ ਮਾਨਸਾ ਹਲਕੇ ਦੀ ਕਾਇਆ ਕਲਪ ਕੀਤੀ ਜਾਵੇਗੀ।

Post a Comment

0 Comments