ਸਰਕਾਰੀ ਮਾਡਲ ਸਕੂਲ ਦਾਤੇਵਾਸ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਹਿੱਤ ਰੈਲੀ ਕੱਢੀ ਗਈ
ਬੁਢਲਾਡਾ- ਦਵਿੰਦਰ ਸਿੰਘ ਕੋਹਲੀ
ਪ੍ਰਿੰਸੀਪਲ ਅਰੁਣ ਕੁਮਾਰ ਗਰਗ ਦੀ ਯੋਗ ਅਗਵਾਈ ਅਧੀਨ ਚੱਲ ਰਹੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ (ਮਾਨਸਾ) ਵਿਖੇ ਜ਼ਿਲ੍ਹਾ ਲੀਗਲ ਸੇਵਾਵਾਂ ਅਥਾਰਟੀ, ਮਾਨਸਾ ਦੇ ਦਿਸ਼ਾ-ਨਿਰਦੇਸਾਂ ਦੀ ਪਾਲਣਾ ਕਰਦਿਆਂ 'ਪੰਜਾਬ ਅਗੇਨਸਟ ਡਰੱਗ' ਕੰਪੇਂਨ ਦਾ ਆਗਾਜ਼ ਕਰਦਿਆਂ ਨਸ਼ਿਆਂ ਵਿਰੁੱਧ ਵਿਦਿਆਰਥੀਆਂ ਦੁਆਰਾ ਰੈਲੀ ਕੱਢੀ ਗਈ। ਇਸ ਰੈਲੀ ਦੀ ਅਗਵਾਈ ਦੀ ਅਗਵਾਈ ਇਸ ਰੈਲੀ ਦੇ ਨੋਡਲ ਅਫ਼ਸਰ ਗੁਰਦੀਪ ਸਿੰਘ ਅਤੇ ਮੈਡਮ ਸ਼ਮਿੰਦਰ ਕੌਰ ਦੁਆਰਾ ਕੀਤੀ ਗਈ। ਇਸ ਵਿੱਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲੈਂਦਿਆਂ ਵੱਖ-ਵੱਖ ਤਰ੍ਹਾਂ ਦੇ ਨਸ਼ਾ ਵਿਰੋਧੀ ਸਲੋਗਨ ਤਿਆਰ ਕੀਤੇ।ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਪਿੰਡ ਦੀ ਫਿਰਨੀ ਅਤੇ ਸੱਥ ਵਿੱਚ ਜਾ ਕੇ ਭਾਸ਼ਨ ਅਤੇ ਨਾਹਰਿਆਂ ਦੁਆਰਾ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਮੌਕੇ ਵਧੇਰੇ ਜਾਣਕਾਰੀ ਦਿੰਦਿਆਂ ਮਾਸਟਰ ਗੁਰਦੀਪ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਲੋਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਹੈ ਤਾਂ ਹੀ ਇਸ ਅਲਾਮਤ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਨਸ਼ੇ ਖ਼ਤਮ ਨਹੀਂ ਹੋ ਜਾਂਦੇ। ਇਸ ਰੈਲੀ ਵਿੱਚ ਸਰਪੰਚ ਸ੍ਰ. ਰਣਜੀਤ ਸਿੰਘ ਅਤੇ ਡਾਕਟਰ ਜੋਗਿੰਦਰ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਮੌਕੇ ਸਮੂਹ ਸਟਾਫ ਤੁਲਸੀ ਦਾਸ, ਲੈਕਚਰਾਰ ਸੰਦੀਪ ਕੌਰ, ਲੈਕਚਰਾਰ ਸਾਹਿਲ ਤਨੇਜਾ, ਗੁਰਪ੍ਰੀਤ ਸਿੰਘ, ਰਮਨਦੀਪ ਕੌਰ, ਅਵਤਾਰ ਸਿੰਘ, ਮਨਪ੍ਰੀਤ ਕੌਰ, ਮਮਤਾ ਰਾਣੀ, ਬਲਜਿੰਦਰ ਸਿੰਘ, ਅਨੰਦ ਪ੍ਰਕਾਸ਼, ਮਲਕੀਤ ਸਿੰਘ, ਸੁਮਨ, ਭੁਪਿੰਦਰ ਕੌਰ, ਸੰਦੀਪ ਕੌਰ, ਮੋਹਿਤ ਗਰਗ, ਗਗਨਦੀਪ ਕੌਰ, ਰੋਹਿਤ ਕੁਮਾਰ, ਅਮਨ ਗਰਗ, ਰਜਿੰਦਰ ਕੁਮਾਰ, ਮਨਜੀਤ ਕੌਰ, ਜਸਪ੍ਰੀਤ ਕੌਰ, ਕੰਵਲਜੀਤ ਕੌਰ ਤੇ ਯਾਦਵਿੰਦਰ ਸਿਘ ਆਦਿ ਹਾਜ਼ਰ ਸਨ।
0 Comments