ਕਿਸਾਨਾਂ ਨੂੰ ਝੋਨੇ ਦੀ ਖਰੀਦ ਕੀਤੀ ਫਸਲ ਬਦਲੇ 1800 ਕਰੋੜ ਰੁਪਏ ਤੋਂ ਵਧੇਰੇ ਦੀ ਅਦਾਇਗੀ

 ਕਿਸਾਨਾਂ ਨੂੰ ਝੋਨੇ ਦੀ ਖਰੀਦ ਕੀਤੀ ਫਸਲ ਬਦਲੇ 1800 ਕਰੋੜ ਰੁਪਏ ਤੋਂ ਵਧੇਰੇ ਦੀ ਅਦਾਇਗੀ

*ਜ਼ਿਲ੍ਹੇ ਦੀਆਂ ਮੰਡੀਆਂ ’ਚ ਆਏ 848856 ਮੀਟਰਕ ਟਨ ਝੋਨੇ ਵਿਚੋਂ 845119 ਦੀ ਹੋਈ ਖ਼ਰੀਦ

*829841 ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋਈ


 ਗੁਰਜੰਟ ਸਿੰਘ ਬਾਜੇਵਾਲੀਆ                               ਮਾਨਸਾ, 28 ਨਵੰਬਰ :ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ 28 ਨਵੰਬਰ 2023 ਦੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 848856 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 845119 ਮੀਟਰਕ ਟਨ ਝੋਨੇ ਦੀ ਖਰੀਦ ਅਤੇ 829841 ਮੀਟਰਕ ਟਨ ਝੋਨੇ ਦੀ ਲਿਫਟਿੰਗ ਵੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਫਸਲ ਵਿੱਚੋਂ ਪਨਗਰੇਨ ਵੱਲੋਂ 307403, ਮਾਰਕਫੈਡ ਵੱਲੋਂ 222922, ਵੇਅਰ ਹਾਊਸ ਵੱਲੋਂ 106267 ਅਤੇ ਪਨਸਪ ਵੱਲੋਂ 208527 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।

    ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਲਈ 1800.61 ਕਰੋੜ ਰੁਪਏ ਤੋਂ ਵਧੇਰੇ ਦੀ ਅਦਾਇਗੀ ਵੀ ਨਿਸ਼ਚਿਤ ਸਮੇਂ ਅੰਦਰ ਕੀਤੀ ਜਾ ਚੁੱਕੀ ਹੈ।

Post a Comment

0 Comments