ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 14 ਸਾਲ ਸ਼ਾਨੋ–ਸ਼ੌਕਤ ਨਾਲ ਸ਼ੁਰੂ।

 ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 14 ਸਾਲ ਸ਼ਾਨੋ–ਸ਼ੌਕਤ ਨਾਲ ਸ਼ੁਰੂ।


ਬਰਨਾਲਾ, 24 ਨਵੰਬਰ/ਕਰਨਪ੍ਰੀਤ ਕਰਨ 

-ਨਾਮਵਰ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 14 ਲੜਕੇ -ਲੜਕੀਆਂ ਅੱਜ ਸ਼ਾਨੋ–ਸ਼ੌਕਤ ਨਾਲ ਸ਼ੁਰੂ ਹੋ ਗਈਆਂ ਹਨ। ਇਹਨਾਂ ਖੇਡਾਂ ਦਾ ਉਦਘਾਟਨ ਉਪ–ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਡਾ. ਬਰਜਿੰਦਰਪਾਲ ਸਿੰਘ ਅਤੇ ਡਿਪਟੀ ਡੀ.ਈ.ਓ. ਐਲੀਮੈਂਟਰੀ ਮੈਡਮ ਵਸੁੰਦਰਾ ਕਪਿਲਾ ਜੀ ਨੇ ਕੀਤਾ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਉਹਨਾਂ ਨੇ ਕਿਹਾ ਕਿ ਖੇਡਾਂ ਵਿਅਕਤੀ ਦੀ ਸਮੁੱਚੀ ਸਖਸ਼ੀਅਤ ਦਾ ਨਿਰਮਾਣ ਕਰਨ ਵਿੱਚ ਅਹਿਮ ਰੋਲ ਅਦਾ ਕਰਦੀਆਂ ਹਨ।ਉਹਨਾਂ ਨੇ ਕਿਹਾ ਕਿ ਖੇਡਾਂ ਰਾਹੀਂ ਆਪਸੀ ਸਹਿਯੋਗ, ਪਿਆਰ ਤੇ ਭਾਈਚਾਰੇ ਦੀ ਭਾਵਨਾ ਦਾ ਵਿਕਾਸ ਹੁੰਦਾ ਹੈ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਡੀ.ਈ.ਓ. ਸੈਕੰਡਰੀ ਬਰਨਾਲਾ ਸ਼ਮਸ਼ੇਰ ਸਿੰਘ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਲੀਗ ਕਮ ਨਾਕਆਉਟ ਆਧਾਰ ਤੇ ਕਰਵਾਈਆਂ ਜਾ ਰਹੀਆਂ ਹਨ। ਸਕੂਲ ਪ੍ਰਿੰਸੀਪਲ ਡਾ ਸੰਦੀਪ ਕੁਮਾਰ ਲੱਠ ਜੀ ਦੁਆਰਾ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਆਖਿਆ ਅਤੇ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ, ਐੱਮ ਡੀ ਸ ਰਣਪ੍ਰੀਤ ਸਿੰਘ ਰਾਏ, ਵਾਇਸ ਪ੍ਰਿੰਸੀਪਲ ਮੈਡਮ ਸੁਮਨ ਪ੍ਰਿੰਸੀਪਲ ਅਨਿਲ ਮੌਦੀ ਸਮੇਤ ਵੱਖ–ਵੱਖ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕ, ਟੀਮ ਇੰਚਾਰਜ ਅਤੇ ਖਿਡਾਰੀ ਮੌਜੂਦ ਸਨ।

Post a Comment

0 Comments