67 ਵੀਆ ਸੂਬਾ ਪੱਧਰੀ ਸਕੂਲੀ ਖੇਡਾਂ ਕਬੱਡੀ ਅੰਡਰ 19 ਉਪਰ ਤਰਨਤਾਰਨ ਦਾ ਕਬਜ਼ਾ

 67 ਵੀਆ ਸੂਬਾ ਪੱਧਰੀ ਸਕੂਲੀ ਖੇਡਾਂ ਕਬੱਡੀ ਅੰਡਰ 19 ਉਪਰ ਤਰਨਤਾਰਨ ਦਾ ਕਬਜ਼ਾ 

 


    ਚੀਫ ਬਿਊਰੋ ਪੰਜਾਬ ਇੰਡੀਆ ਨਿਊਜ਼             ਬਠਿੰਡਾ 17 ਨਵੰਬਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਚੱਲ ਰਹੀਆਂ 67 ਵੀਆ ਸੂਬਾ ਪੱਧਰੀ ਨੈਸ਼ਨਲ ਸਟਾਈਲ ਕਬੱਡੀ ਖੇਡਾ ਅੰਡਰ 19 ਮੁੰਡੇ ਸਮਾਪਤ ਹੋ ਗਈਆ ਹਨ।    

     ਜੇਤੂ ਖਿਡਾਰੀਆਂ ਨੂੰ ਇਨਾਮ ਵੰਡਣ ਦੀ ਰਸਮ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਵਲੋਂ ਕੀਤੀ ਗਈ।ਇਸ ਮੋਕੇ ਉਹਨਾਂ ਨੇ ਜੇਤੂ ਖਿਡਾਰੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ।

      ਇਹਨਾ ਖੇਡ ਮੁਕਾਬਲਿਆਂ ਵਿੱਚ ਰਘਵੀਰ ਸਿੰਘ ਮਾਨ ਸਹਾਇਕ ਡਾਇਰੈਕਟਰ ਯੂਵਕ ਸੇਵਾਵਾਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

    ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗਿੱਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਨੇ ਦੱਸਿਆ ਕਿ ਪ੍ਰੀ ਕੁਆਰਟਰ ਵਿੱਚ ਬਰਨਾਲਾ ਨੇ ਮਾਨਸਾ ਨੂੰ 47-46 ਨਾਲ, ਹੁਸ਼ਿਆਰਪੁਰ ਨੇ ਮੋਹਾਲੀ 44-40 ਨਾਲ, ਬਠਿੰਡਾ ਨੇ ਲੁਧਿਆਣਾ ਨੂੰ 48-16 ਨਾਲ, ਸੰਗਰੂਰ ਨੇ ਫਰੀਦਕੋਟ ਨੂੰ ਗੋਲਡਨ ਰੇਡ ਰਾਹੀਂ ਹਰਾਇਆ। ਕੁਆਰਟਰ ਫਾਈਨਲ ਵਿੱਚ ਰੋਪੜ ਨੇ ਬਰਨਾਲਾ ਨੂੰ 68-17 ਨਾਲ,ਸ੍ਰੀ ਫਤਿਹਗੜ੍ਹ ਸਾਹਿਬ ਨੇ ਹੁਸ਼ਿਆਰਪੁਰ ਨੂੰ 40-12 ਨਾਲ, ਤਰਨਤਾਰਨ ਨੇ ਸੰਗਰੂਰ ਨੂੰ 52-10 ਨਾਲ, ਬਠਿੰਡਾ ਨੇ ਪਠਾਨਕੋਟ ਨੂੰ 56-54 ਨਾਲ, ਸੈਮੀਫਾਈਨਲ ਵਿੱਚ ਤਰਨਤਾਰਨ ਨੇ ਬਠਿੰਡਾ ਨੂੰ 40-26 ਨਾਲ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਨੇ ਰੋਪੜ ਨੂੰ 5 ਬੈਸਟ ਰੇਡ ਵਿੱਚ 5-3 ਨਾਲ ਹਰਾਇਆ। ਫਾਈਨਲ ਮੈਚ ਵਿੱਚ ਤਰਨਤਾਰਨ ਨੇ ਫਤਿਹਗੜ੍ਹ ਸਾਹਿਬ ਨੂੰ 44-31 ਨਾਲ ਹਰਾ ਕੇ ਚੈਂਪੀਅਨ ਬਣੀ। ਬਠਿੰਡਾ ਨੇ ਰੂਪਨਗਰ ਨੂੰ 44-24   ਨਾਲ ਹਰਾ ਕੇ ਤੀਜਾ ਸਥਾਨ ਪ੍ਰਾਪਤ ਕੀਤਾ।

       ਇਸ ਤਰ੍ਹਾਂ ਤਰਨਤਾਰਨ ਨੇ ਪਹਿਲਾਂ,ਸ੍ਰੀ ਫਤਿਹਗੜ੍ਹ ਸਾਹਿਬ ਨੇ ਦੂਜਾ ਅਤੇ ਬਠਿੰਡਾ ਦੇ ਗੱਭਰੂਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

  ਇਸ ਮੌਕੇ ਹੋਰਨਾਂ ਤੋਂ ਇਲਾਵਾ ਟ੍ਰੈਫਿਕ ਇੰਚਾਰਜ਼ ਅਮਰੀਕ ਸਿੰਘ,ਪ੍ਰਿੰਸੀਪਲ ਕੁਲਵਿੰਦਰ ਸਿੰਘ, ਮੁੱਖ ਅਧਿਆਪਕ ਕੁਲਵਿੰਦਰ ਸਿੰਘ ਕਟਾਰੀਆ,ਮੁੱਖ ਅਧਿਆਪਕ ਗੁਰਪ੍ਰੀਤ ਕੌਰ ਸਿੱਧੂ, ਮੁੱਖ ਅਧਿਆਪਕ ਗਗਨਦੀਪ ਕੌਰ, ਮੁੱਖ ਅਧਿਆਪਕ ਗੁਰਪ੍ਰੀਤ ਕੌਰ,ਲੈਕਚਰਾਰ ਕੁਲਦੀਪ ਸਿੰਘ ਗਿੱਲ, ਲੈਕਚਰਾਰ ਇੰਦਰਜੀਤ ਸਿੰਘ, ਲੈਕਚਰਾਰ ਮਨਦੀਪ ਕੌਰ, ਲੈਕਚਰਾਰ ਰਮਨਦੀਪ ਸਿੰਘ ਗਿੱਲ, ਲੈਕਚਰਾਰ ਅਮਰਦੀਪ ਸਿੰਘ ਗਿੱਲ,ਲੈਕਚਰਾਰ ਸੁਖਜਿੰਦਰ ਪਾਲ ਸਿੰਘ ਗੋਗੀ, ਲੈਕਚਰਾਰ ਵਰਿੰਦਰ ਸਿੰਘ, ਭੁਪਿੰਦਰ ਸਿੰਘ ਤੱਗੜ,ਰਜਿੰਦਰ ਸਿੰਘ ਢਿੱਲੋਂ, ਜਸਵਿੰਦਰ ਸਿੰਘ ਪੱਕਾ,ਜਸਵਿੰਦਰ ਸਿੰਘ, ਕੁਲਵੀਰ ਸਿੰਘ, ਰੇਸ਼ਮ ਸਿੰਘ, ਨਿਰਮਲ ਸਿੰਘ, ਪਵਿੱਤਰ ਸਿੰਘ, ਇਕਬਾਲ ਸਿੰਘ, ਗੁਰਦੀਪ ਸਿੰਘ, ਰਣਜੀਤ ਸਿੰਘ ਚਰਨਾਥਲ, ਅਮਨਦੀਪ ਸਿੰਘ ਅਮਨਾ, ਬਲਦੇਵ ਸਿੰਘ, ਗੁਰਿੰਦਰ ਜੀਤ ਸਿੰਘ, ਬਲਜੀਤ ਸਿੰਘ, ਮਨਦੀਪ ਸਿੰਘ, ਸੁਖਵਿੰਦਰ ਸਿੰਘ, ਸੰਦੀਪ ਸ਼ਰਮਾ, ਗੁਰਿੰਦਰ ਸਿੰਘ ਲੱਭੀ ਹਾਜ਼ਰ ਸਨ।

Post a Comment

0 Comments